09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਸਿੱਖਿਆ ਕ੍ਰਾਂਤੀ ਰਾਹੀਂ 32 ਲੱਖ ਦੀ ਲਾਗਤ ਨਾਲ ਆਧੁਨਿਕ ਪ੍ਰਯੋਗਸ਼ਾਲਾਵਾਂ ਦਾ ਉਦਘਾਟਨ <br/>

Ad Position 21
No active advertisement
ਅਜੀਤ ਡੈਸਕ 24-04-2026
ਧਨੌਲਾ, 23 ਅਪ੍ਰੈਲ (ਜਤਿੰਦਰ ਸਿੰਘ ਧਨੌਲਾ)-ਹਲਕਾ ਬਰਨਾਲਾ ਦੇ ਸਰਕਾਰੀ ਸਕੂਲਾਂ ਵਿਚ ਚੇਅਰਮੈਨ ਇੰਪਰੂਵਮੈਂਟ ਟਰੱਸਟ ਬਰਨਾਲਾ ਰਾਮ ਤੀਰਥ ਮੰਨਾ ਨੇ ਸਿੱਖਿਆ ਕ੍ਰਾਂਤੀ ਰਾਹੀਂ 32 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਆਧੁਨਿਕ ਕਲਾਸ ਰੂਮਜ਼, ਲੈਬਜ਼ ਸਰਕਾਰੀ ਪ੍ਰਾਇਮਰੀ ਸਕੂਲ (ਮੁੰਡੇ) ਧਨੌਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਟੂ ਵਿਖੇ ਲੋਕ ਸਮਰਪਿਤ ਕੀਤੇ ਗਏ | ਇਸ ਮੌਕੇ ਉਚੇਚੇ ਤੌਰ 'ਤੇ ਪੁੱਜੇ ਰਾਮ ਤੀਰਥ ਮੰਨਾ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਸਮੇਂ ਦੇ ਹਾਣੀ ਬਣ ਕੇ ਵੱਖ-ਵੱਖ ਰਾਸ਼ਟਰੀ ਪੱਧਰ ਦੀਆਂ ਪ੍ਰੀਖਿਆਵਾਂ ਪਾਸ ਕਰ ਰਹੇ ਹਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਿੱਖਿਆ ਕ੍ਰਾਂਤੀ ਰਾਹੀਂ ਵਿਦਿਆਰਥੀਆਂ ਦੇ ਵਿੱਦਿਅਕ ਟੂਰ, ਅਧਿਆਪਕ, ਸਿੱਖਿਆ ਦੇ ਸਮੁੱਚੇ ਸਾਧਨਾਂ ਨੂੰ ਸਰਕਾਰੀ ਸਕੂਲਾਂ ਤੱਕ ਪਹੁੰਚਾਇਆ ਜਾ ਰਿਹਾ ਹੈ | ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਬਰਨਾਲਾ ਸ: ਸੁਨੀਤਇੰਦਰ ਸਿੰਘ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਸਿੱਖਿਆ ਦੇ ਖੇਤਰ ਵਿਚ ਮੀਲ ਪੱਥਰ ਸਾਬਤ ਹੋ ਰਹੀ ਹੈ | ਲੋਕਾਂ ਦਾ ਰੁਝਾਨ ਸਰਕਾਰੀ ਸਕੂਲਾਂ ਵੱਲ ਵਧ ਰਿਹਾ ਹੈ | ਜ਼ਿਲ੍ਹਾ ਸਿੱਖਿਆ (ਪ੍ਰਾਇਮਰੀ) ਸ਼੍ਰੀਮਤੀ ਇੰਦੂ ਸਿਮਕ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਰਾਹੀਂ ਪੰਜਾਬ ਦੇ ਸਕੂਲਾਂ ਦੀ ਨੁਹਾਰ ਬਦਲੀ ਹੈ, ਨਾਲ ਹੀ ਵਿਦਿਆਰਥੀਆਂ ਨੂੰ ਤਕਨੀਕੀ ਸਾਧਨਾਂ ਨਾਲ ਜੋੜਿਆ ਹੈ | ਉੱਪ ਜ਼ਿਲ੍ਹਾ ਸਿੱਖਿਆ ਡਾ: ਬਰਜਿੰਦਰਪਾਲ ਸਿੰਘ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਨੇ ਸਾਡੇ ਵਿਦਿਆਰਥੀਆਂ ਨੂੰ ਇਕ ਨਵਾਂ ਪਲੇਟਫ਼ਾਰਮ ਤਿਆਰ ਕਰ ਕੇ ਦਿੱਤਾ ਹੈ | ਇਸ ਮੌਕੇ ਸਿੱਖਿਆ ਵਿਭਾਗ ਦੇ ਬਲਾਕ ਨੋਡਲ ਅਫ਼ਸਰ ਹਰਪ੍ਰੀਤ ਕੌਰ, ਸਿੱਖਿਆ ਕ੍ਰਾਂਤੀ ਇੰਚਾਰਜ ਹੈਡ ਮਾਸਟਰ ਪ੍ਰਦੀਪ ਸ਼ਰਮਾ, ਸਮਾਰਟ ਸਕੂਲ ਹੈੱਡ ਮਾਸਟਰ ਕੁਲਦੀਪ ਸਿੰਘ, ਰੁਪਿੰਦਰ ਸਿੰਘ ਮੁਹੰਮਦ ਸਾਹਿਬ ਖ਼ਾਨ, ਸੁਖਵਿੰਦਰ ਸਿੰਘ ਸੋਹੀ, ਸ਼ਿੰਦਰ ਪਾਲ ਕੌਰ, ਮਲਕੀਤ ਸਿੰਘ, ਮਿੱਠੂ ਖ਼ਾਨ, ਡਾ: ਸਰਾਜ ਘਨੋਰ, ਸਿੱਖਿਆ ਕ੍ਰਾਂਤੀ ਇੰਚਾਰਜ ਹਰਜਿੰਦਰ ਸਿੰਘ ਭੱਟੀ, ਨਰਿੰਦਰ ਸ਼ਰਮਾ, ਬਲਾਕ ਮੀਡੀਆ ਕੋਆਰਡੀਨੇਟਰ ਅਵਨੀਸ਼ ਕੁਮਾਰ ਅਤੇ ਚਰਨਜੀਤ ਸਿੰਘ, ਸਕੂਲਾਂ ਦੀ ਮੈਨੇਜਮੈਂਟ ਕਮੇਟੀ, ਸਰਪੰਚ ਅਤੇ ਪੰਚਾਇਤ ਮੈਂਬਰ ਅਤੇ ਪਤਵੰਤੇ ਸੱਜਣ, ਸਮੂਹ ਸਟਾਫ਼ ਵਿਸ਼ੇਸ਼ ਤੌਰ 'ਤੇ ਹਾਜ਼ਰ ਰਿਹਾ |

Ad Position 22
No active advertisement
ਪਿਛਲੀ ਖ਼ਬਰ ਐਸ.ਡੀ.ਐਮ. ਆਯੁਸ਼ ਗੋਇਲ ਵਲੋਂ ਤਪਾ ਮੰਡੀ 'ਚ ਕਣਕ ਦੀ ਖ਼ਰੀਦ ਦਾ ਜਾਇਜ਼ਾ <br/> ਅਗਲੀ ਖ਼ਬਰ ਵਾਤਾਵਰਨ ਪ੍ਰੇਮੀਆਂ ਦਾ ਸਵਾਲ... ਬੁੱਢੇ ਦਰਿਆ ਦੇ ਕਾਲੇ ਜ਼ਹਿਰੀਲੇ ਪਾਣੀ ਲਈ ਰੰਗਾਈ ਇਕਾਈਆਂ ਨੂੰ ਕਿਉਂ ਨਹੀਂ ਠਹਿਰਾਇਆ...
Ad Position 24