09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਮਿਡ-ਡੇ-ਮੀਲ ਵਰਕਰ ਯੂਨੀਅਨ ਦੇ ਆਗੂਆਂ ਨੇ ਭਖਦੀਆਂ ਮੰਗਾਂ ਸੰਬੰਧੀ ਮੰਗ ਪੱਤਰ ਵਿਧਾਇਕ ਪੰਡੋਰੀ ਨੂੰ ਸੌਂਪਿਆ <br/>

Ad Position 21
No active advertisement
ਅਜੀਤ ਡੈਸਕ 24-04-2026
ਮਹਿਲ ਕਲਾਂ, 23 ਅਪ੍ਰੈਲ (ਅਵਤਾਰ ਸਿੰਘ ਅਣਖੀ)-ਮਿਡ-ਡੇ-ਮੀਲ ਵਰਕਰ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਕਰਮਜੀਤ ਕੌਰ ਰਾਏਸਰ ਦੀ ਅਗਵਾਈ ਹੇਠ ਵਰਕਰਾਂ ਨੇ ਆਪਣੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਉਪਰੰਤ ਵਰਕਰਾਂ ਵਲੋਂ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਕੌਰ ਰਾਏਸਰ ਨੇ ਕਿਹਾ ਕਿ ਮਿਡ- ਡੇ- ਮੀਲ ਵਰਕਰਾਂ ਦੀਆਂ ਭਖਦੀਆਂ ਮੰਗਾਂ ਪਿਛਲੇ ਚਾਰ ਸਾਲਾਂ ਤੋਂ ਲਟਕ ਰਹੀਆਂ ਹਨ | ਪਰ ਸਰਕਾਰ ਵਲੋਂ ਕੋਈ ਢੁਕਵੇਂ ਕਦਮ ਨਹੀਂ ਚੁੱਕੇ ਗਏ | ਉਨ੍ਹਾਂ ਦੋਸ਼ ਲਾਇਆ ਕਿ ਚੋਣਾਂ ਦੌਰਾਨ ਕੀਤੇ ਵਾਅਦਿਆਂ ਤੋਂ ਪੰਜਾਬ ਸਰਕਾਰ ਮੁੱਕਰ ਗਈ ਹੈ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਹੱਕੀ ਮੰਗਾਂ ਛੇਤੀ ਨਾ ਲਾਗੂ ਕੀਤੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਯੂਨੀਅਨ ਨੇ ਮੰਗ ਕੀਤੀ ਕਿ ਮਿਡ ਡੇ ਮੀਲ ਵਰਕਰਾਂ ਦੇ ਮਿਹਨਤਾਨੇ ਵਿਚ ਤੁਰੰਤ ਵਾਧਾ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਘੱਟੋ-ਘੱਟ ਉਜਰਤ ਦੇ ਘੇਰੇ ਵਿਚ ਲਿਆਂਦਾ ਜਾਵੇ | ਵਰਕਰਾਂ ਨੂੰ ਪੱਕਾ ਕੀਤਾ ਜਾਵੇ, ਕੇਨਰਾ ਬੈਂਕ ਵਿਚ ਖਾਤੇ ਖੋਲ੍ਹੇ ਜਾਣ ਅਤੇ ਸਰਕਾਰ ਵਲੋਂ ਮੁਫ਼ਤ ਜੀਵਨ ਬੀਮਾ ਮੁਹੱਈਆ ਕਰਵਾਇਆ ਜਾਵੇ | ਇਸ ਦੇ ਨਾਲ ਗਰਮੀ ਅਤੇ ਸਰਦੀ ਦੀਆਂ ਵਰਦੀਆਂ, ਪਰਸੂਤਾ ਛੁੱਟੀ, ਅਚਾਨਕ ਮੈਡੀਕਲ ਛੁੱਟੀ ਅਤੇ ਹਰ ਸਾਲ 10 ਛੁੱਟੀਆਂ ਦੇਣ ਦੀ ਮੰਗ ਵੀ ਕੀਤੀ ਗਈ | ਵਰਕਰਾਂ ਨੇ ਦੱਸਿਆ ਕਿ ਉਨ੍ਹਾਂ ਤੋਂ ਵਾਧੂ ਕੰਮ ਲਿਆ ਜਾਂਦਾ ਹੈ, ਦੁਕਾਨਾਂ ਤੋਂ ਸਮਾਨ ਖ਼ਰੀਦਣ ਅਤੇ ਸਕੂਲਾਂ ਦੀ ਸਫ਼ਾਈ ਕਰਵਾਈ ਜਾਂਦੀ ਹੈ, ਜੋ ਬੰਦ ਕੀਤਾ ਜਾਵੇ | ਬੱਚਿਆਂ ਦੀ ਵਧਦੀ ਗਿਣਤੀ ਦੇ ਮੱਦੇਨਜ਼ਰ ਹਰ ਸਕੂਲ ਵਿਚ ਵਧੀਕ ਵਰਕਰ ਰੱਖਣ, ਹਟਾਈਆਂ ਗਈਆਂ ਵਰਕਰਾਂ ਨੂੰ ਬਹਾਲ ਕਰਨ ਅਤੇ ਬਚਦਾ ਖਾਣਾ ਡਸਟਬਿਨ ਵਿਚ ਪਾਉਣ ਦੀ ਬਜਾਏ ਵਰਕਰਾਂ ਨੂੰ ਲੈ ਜਾਣ ਦੀ ਆਗਿਆ ਦੇਣ ਦੀ ਮੰਗ ਵੀ ਉਠਾਈ ਗਈ | ਵਰਕਰਾਂ ਨੇ ਕਿਹਾ ਕਿ ਤਨਖ਼ਾਹ ਵਿਚ ਲੰਮੇ ਸਮੇਂ ਤੋਂ ਵਾਧਾ ਨਹੀਂ ਹੋਇਆ ਅਤੇ ਬਕਾਇਆ ਭੁਗਤਾਨ ਵੀ ਸਮੇਂ ਸਿਰ ਨਹੀਂ ਮਿਲਦੇ | ਸੇਵਾ ਦੌਰਾਨ ਮੌਤ ਦੀ ਸੂਰਤ ਵਿਚ ਪਰਿਵਾਰਕ ਮੈਂਬਰ ਨੂੰ ਨੌਕਰੀ ਦੇਣ, ਮੈਡੀਕਲ ਸਹੂਲਤਾਂ ਅਤੇ ਸਮਾਜਿਕ ਸੁਰੱਖਿਆ ਯੋਜਨਾਵਾਂ ਲਾਗੂ ਕਰਨ ਦੀ ਮੰਗ ਵੀ ਰੱਖੀ ਗਈ | ਆਗੂਆਂ ਨੇ ਸਪਸ਼ਟ ਕਿਹਾ ਕਿ ਜੇ ਸਰਕਾਰ ਨੇ ਮੰਗਾਂ ਬਾਰੇ ਛੇਤੀ ਧਿਆਨ ਨਾ ਦਿੱਤਾ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਅਗਲੀ ਖ਼ਬਰ ਐਸ.ਡੀ.ਐਮ. ਆਯੁਸ਼ ਗੋਇਲ ਵਲੋਂ ਤਪਾ ਮੰਡੀ 'ਚ ਕਣਕ ਦੀ ਖ਼ਰੀਦ ਦਾ ਜਾਇਜ਼ਾ <br/>
Ad Position 24