ਜ਼ਿਲ੍ਹਾ ਬਰਨਾਲਾ ਦੇ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਵਿਚ ਧਰਤੀ ਦਿਵਸ ਮਨਾਇਆ <br/>
ਅਜੀਤ ਡੈਸਕ
24-04-2026
ਮਹਿਲ ਕਲਾਂ, (ਅਵਤਾਰ ਸਿੰਘ ਅਣਖੀ, ਤਰਸੇਮ ਸਿੰਘ ਗਹਿਲ)-ਅਕਾਲ ਅਕੈਡਮੀ ਮਨਾਲ ਵਿਖੇ ਧਰਤੀ ਦਿਵਸ ਸਬੰਧੀ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸੰਸਥਾ ਦੇ ਵਿਦਿਆਰਥੀਆਂ ਵਲੋਂ ਸਕੂਲ ਪ੍ਰਾਂਗਣ 'ਚ ਪੌਦੇ ਲਗਾਏ ਗਏ ਅਤੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਦਾ ਸੰਦੇਸ਼ ਦਿੱਤਾ ਗਿਆ | ਬੱਚਿਆਂ ਨੇ ਵੱਖ-ਵੱਖ ਕਿਸਮਾਂ ਦੇ ਬੂਟੇ ਲਾ ਕੇ ਹਰਿਆਵਲ ਵਧਾਉਣ ਦਾ ਪ੍ਰਣ ਲਿਆ | ਇਸ ਸਮਾਗਮ ਦੌਰਾਨ ਧਰਤੀ ਨੂੰ ਬਚਾਉਣ ਲਈ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਸਹੁੰ ਵੀ ਚੁੱਕੀ ਗਈ ਕਿ ਉਹ ਪਾਣੀ ਦੀ ਬਚਤ ਅਤੇ ਪਲਾਸਟਿਕ ਦੀ ਵਰਤੋਂ ਘੱਟ ਕਰ ਕੇ, ਰੁੱਖਾਂ ਦੀ ਰੱਖਿਆ ਕਰਨਗੇ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਯਤਨਸ਼ੀਲ ਰਹਿਣਗੇ | ਇਸ ਮੌਕੇ ਸਕੂਲ ਦੀ ਮੁੱਖ ਅਧਿਆਪਕਾ ਸ੍ਰੀਮਤੀ ਅਰਸ਼ਪ੍ਰੀਤ ਕੌਰ, ਮਾ: ਸੁਖਦੀਪ ਸਿੰਘ ਨੇ ਬੱਚਿਆਂ ਨੂੰ ਧਰਤੀ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆ ਵਾਤਾਵਰਨ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ | ਅਧਿਆਪਕ ਸਾਹਿਬਾਨਾਂ ਨੇ ਵੀ ਬੱਚਿਆਂ ਨੂੰ ਕੁਦਰਤ ਨਾਲ ਪਿਆਰ ਕਰਨ ਅਤੇ ਹਰ ਰੋਜ਼ ਇੱਕ ਨਵਾਂ ਚੰਗਾ ਕੰਮ ਕਰਨ ਲਈ ਉਤਸ਼ਾਹਿਤ ਕੀਤਾ | ਇਸ ਤਰ੍ਹਾਂ ਧਰਤੀ ਦਿਵਸ ਦਾ ਸਮਾਗਮ ਬਹੁਤ ਹੀ ਉਤਸ਼ਾਹ ਅਤੇ ਜਾਗਰੂਕਤਾ ਨਾਲ ਮਨਾਇਆ ਗਿਆ |
ਮਹਿਲ ਕਲਾਂ, (ਤਰਸੇਮ ਸਿੰਘ ਗਹਿਲ)-ਐੱਸ.ਬੀ.ਐੱਸ. ਗਰੁੱਪ ਆਫ਼ ਕਾਲਜ ਮਹਿਲ ਕਲਾਂ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਸੁਸ਼ੀਲ ਕੁਮਾਰ ਬਾਂਸਲ ਦੀ ਅਗਵਾਈ ਹੇਠ ਪਿ੍ਥਵੀ ਦਿਵਸ ਮਨਾਇਆ ਗਿਆ | ਪਿ੍ਥਵੀ ਦਿਵਸ ਨੂੰ ਸਮਰਪਿਤ ਕਾਲਜ ਵਿਚ ਵਾਤਾਵਰਣ ਦੀ ਸੁਰੱਖਿਆ ਸਬੰਧੀ ਜਾਗਰੂਕਤਾ ਫੈਲਾਉਣ ਲਈ ਵੱਖ-ਵੱਖ ਗਤੀਵਿਧੀਆਂ ਵੀ ਕਰਵਾਈਆਂ ਗਈਆਂ | ਇਸ ਸਮੇਂ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਸੁਸ਼ੀਲ ਕੁਮਾਰ ਬਾਂਸਲ ਨੇ ਕਿਹਾ ਕਿ ਇਸ ਦਿਨ ਦਾ ਮਕਸਦ ਲੋਕਾਂ ਨੂੰ ਪ੍ਰਦੂਸ਼ਣ ਘਟਾਉਣ ਅਤੇ ਧਰਤੀ ਨੂੰ ਸੁਰੱਖਿਅਤ ਬਣਾਉਣ ਲਈ ਜਾਗਰੂਕ ਕਰਨਾ ਹੈ ਅਤੇ ਇਸ ਗਤੀਵਿਧੀ ਦਾ ਮੁੱਖ ਉਦੇਸ਼ ਪ੍ਰਕਿਰਤੀ ਨੂੰ ਹਰਾ-ਭਰਾ ਬਣਾਉਣਾ ਅਤੇ ਲੋਕਾਂ ਵਿਚ ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ | ਇਸ ਸਮੇਂ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਾਤਾਵਰਣ ਨੂੰ ਬਚਾਉਣ ਲਈ ਪ੍ਰੇਰਿਤ ਕੀਤਾ ਤੇ ਕਿਹਾ ਕਿ ਸਾਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਚਾਹੀਦੇ ਹਨ | ਇਸ ਮੌਕੇ ਮੈਨੇਜਿੰਗ ਡਾਇਰੈਕਟਰ ਸੁਸ਼ੀਲ ਕੁਮਾਰ ਬਾਂਸਲ, ਸਟਾਫ ਅਤੇ ਵਿਦਿਆਰਥੀਆਂ ਵਲੋਂ ਰੁੱਖ ਲਾ ਕੇ ਪ੍ਰਕਿਰਤੀ ਨੂੰ ਸਾਫ-ਸੁਥਰਾ ਰੱਖਣ ਦਾ ਸੰਦੇਸ਼ ਦਿੱਤਾ | ਕਾਲਜ ਪ੍ਰਬੰਧਕਾਂ ਨੇ ਨੂੰ ਪ੍ਰੇਰਿਤ ਕੀਤਾ ਕਿ ਅਸੀਂ ਆਪਣੀ ਧਰਤੀ ਦੀ ਸੰਭਾਲ ਕਰੀਏ ਅਤੇ ਵੱਧ ਤੋਂ ਵੱਧ ਰੁੱਖ ਲਗਾਈਏ | ਇਸ ਮੌਕੇ ਕਾਲਜ ਦੇ ਵਿਦਿਆਰਥੀ ਅਤੇ ਸਮੂਹ ਸਟਾਫ ਹਾਜ਼ਰ ਸਨ |
ਬਰਨਾਲਾ, (ਅਸ਼ੋਕ ਭਾਰਤੀ)-ਵਾਈ.ਐੱਸ ਜੈਨਨੇਕਸਟ ਸਕੂਲ ਬਰਨਾਲਾ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦੇ ਧਰਤੀ ਦਿਵਸ ਨਾਲ ਸਬੰਧਿਤ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਵਿਦਿਆਰਥੀਆਂ ਵਲੋਂ ਸਕੂਲ ਦੇ ਚੌਗਿਰਦੇ 'ਚ ਬੂਟੇ ਵੀ ਲਗਾਏ ਗਏ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਟੱਲੇਵਾਲ, (ਸੋਨੀ ਚੀਮਾ)-ਰੋਜਵੈਲੀ ਇੰਟਰਨੈਸ਼ਨਲ ਸਕੂਲ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਇਸ ਮੌਕੇ ਮੈਡਮ ਵੀਰਪਾਲ ਕੌਰ, ਮੈਡਮ ਪ੍ਰੇਰਨਾ ਗਰਗ, ਨਿਸ਼ਾ ਰਾਣੀ ਆਦਿ ਤੋਂ ਇਲਾਵਾ ਸਮੂਹ ਸਟਾਫ਼ ਹਾਜਰ ਸੀ |
ਟੱਲੇਵਾਲ, (ਸੋਨੀ ਚੀਮਾ)-ਮਾਤਾ ਸਾਹਿਬ ਕੌਰ ਗਰਲਜ ਕਾਲਜ ਗਹਿਲ ਵਿਖੇ ਧਰਤੀ ਦਿਵਸ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਜਥੇਦਾਰ ਰਣਧੀਰ ਸਿੰਘ ਕੈਨੇਡੀਅਨ, ਕਾਲਜ ਦੀ ਲੋਕਲ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਜਥੇਦਾਰ ਨਿਸ਼ਾਨ ਸਿੰਘ ਭੋਲਾ, ਪਿ੍ੰਸੀਪਲ ਚਰਨਦੀਪ ਸਿੰਘ (ਡਾ:) ਨੇ ਧਰਤੀ ਦਿਵਸ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੱਤੀ | ਇਸ ਮੌਕੇ ਵਿਦਿਆਰਥਣਾਂ ਦੇ ਪੋਸਟਰ ਮੇਕਿੰਗ ਅਤੇ ਸਪੀਚ ਮੁਕਾਬਲੇ ਕਰਵਾਏ ਗਏ | ਮੁਕਾਬਲਿਆਂ ਵਿਚ ਵਿਦਿਆਰਥਣ ਚਾਹਤਪ੍ਰੀਤ ਕੌਰ ਨੇ ਪਹਿਲਾ, ਰਮਨਦੀਪ ਕੌਰ ਨੇ ਦੂਜਾ ਅਤੇ ਨਵਜੋਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਜੇਤੂ ਵਿਦਿਆਰਥੀਆਂ ਨੂੰ ਮੱੁਖ ਮਹਿਮਾਨਾਂ ਵਲੋਂ ਸਨਮਾਨਿਤ ਕੀਤਾ ਗਿਆ | ਕਾਲਜ ਕੈਂਪਸ ਵਿਖੇ ਬੋਟੈਨਿਕਲ ਗਾਰਡਨ (ਬਨਸਪਤੀ ਬਾਗ) ਦੀ ਵੀ ਸਥਾਪਨਾ ਕੀਤੀ ਗਈ, ਜਿਸ ਵਿਚ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਗਏ | ਇਸ ਮੌਕੇ ਲੈਕ: ਦਿਲਰਾਜ ਕੌਰ, ਲੈਕ: ਸੁਖਵੀਰ ਕੌਰ, ਲੈਕ: ਜਸਪ੍ਰੀਤ ਕੌਰ, ਲੈਕ: ਹਰਪ੍ਰੀਤ ਸਿੰਘ, ਲੈਕ: ਦਿਲਰਾਜ ਕੌਰ ਆਦਿ ਹਾਜ਼ਰ ਸਨ |