ਮਹਿਲ ਕਲਾਂ, 23 ਅਪ੍ਰੈਲ (ਤਰਸੇਮ ਸਿੰਘ ਗਹਿਲ)-ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਅਧੀਨ ਪਿੰਡ ਚੁਹਾਣਕੇ ਖ਼ੁਰਦ ਤੋਂ ਅੰਮਿ੍ਤਸਰ ਸ੍ਰੀ ਦਰਬਾਰ ਸਾਹਿਬ ਲਈ ਬੱਸ ਰਵਾਨਾ ਹੋਈ | ਸਮਾਜ ਸੇਵਕ ਬਲਵਿੰਦਰ ਸਿੰਘ ਧਾਲੀਵਾਲ ਸੀਮੈਂਟ ਸਟੋਰ ਚੁਹਾਣਕੇ ਖ਼ੁਰਦ ਨੇ ਦੱਸਿਆ ਕਿ ਇਸ ਸਕੀਮ ਅਧੀਨ 45 ਸਵਾਰੀਆਂ ਨੇ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਰ ਤੋਂ ਇਲਾਵਾ ਰਾਮ ਤੀਰਥ ਦੇ ਦਰਸ਼ਨ ਕੀਤੇ | ਇਸ ਸਮੇਂ ਧਾਲੀਵਾਲ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਅਧੀਨ ਚਲਾਈ ਗਈ ਮੁਫ਼ਤ ਬੱਸ ਸੇਵਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਸਕੀਮ ਅਧੀਨ ਵਧੇਰੇ ਉਨ੍ਹਾਂ ਲੋਕਾਂ ਵਲੋਂ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ ਜਾ ਰਹੇ ਹਨ ਜਿਨ੍ਹਾਂ ਪਾਸ ਖ਼ੁਦ ਖ਼ਰਚ ਕਰ ਕੇ ਜਾਣ ਦੀ ਪਹੁੰਚ ਨਹੀਂ ਸੀ, ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਸ ਯਾਤਰਾ ਦੇ ਵਾਂਗ ਤਖ਼ਤ ਸੀ੍ਰ ਪਟਨਾ ਸਾਹਿਬ ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਵੀ ਦਰਸ਼ਨ ਕਰਵਾਉਣ ਲਈ ਬੱਸ ਸੇਵਾ ਸ਼ੁਰੂ ਕਰਨੀ ਚਾਹੀਦੀ ਹੈ | ਇਸ ਮੌਕੇ ਬਲਵਿੰਦਰ ਸਿੰਘ ਧਾਲੀਵਾਲ, ਨਿਰਪਾਲ ਸਿੰਘ, ਗੋਰਾ ਸਿੰਘ ਫ਼ੌਜੀ, ਜਗਸੀਰ ਸਿੰਘ ਆਦਿ ਆਗੂਆਂ ਵਲੋਂ ਮੁੱਖ ਮੰਤਰੀ ਪੰਜਾਬ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦਾ ਧੰਨਵਾਦ ਕੀਤਾ |