07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਟਰਾਈਡੈਂਟ ਗਰੁੱਪ ਵਲੋਂ ਵਿਸ਼ੇਸ਼ ਯੋਗਤਾ ਵਾਲੇ ਵਿਦਿਆਰਥੀਆਂ ਨਾਲ ਮਨਾਇਆ ਗਿਆ ਧਰਤੀ ਦਿਵਸ <br/>

Ad Position 21
No active advertisement
ਅਜੀਤ ਡੈਸਕ 24-04-2026
ਬਰਨਾਲਾ, 23 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਵਾਤਾਵਰਨ ਸੁਰੱਖਿਆ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਟਰਾਈਡੈਂਟ ਗਰੁੱਪ ਵਲੋਂ ਧਰਤੀ ਦਿਵਸ-2026 ਮੌਕੇ ਪਵਨ ਸੇਵਾ ਸੰਮਤੀ ਸਕੂਲ ਬਰਨਾਲਾ ਦੇ ਵਿਸ਼ੇਸ਼ ਯੋਗਤਾ ਵਾਲੇ ਵਿਦਿਆਰਥੀਆਂ ਨਾਲ ਇਕ ਪ੍ਰੇਰਣਾਦਾਇਕ ਸਮਾਗਮ ਕਰਵਾਇਆ ਗਿਆ | ਇਸ ਸਾਲ ਦੇ ਥੀਮ 'ਸਾਡੀ ਤਾਕਤ, ਸਾਡਾ ਗ੍ਰਹਿ' ਅਨੁਸਾਰ ਨਵਿਕਰਨਯੋਗ ਊਰਜਾ ਵੱਲ ਤੀਵਰ ਕਦਮ ਚੁੱਕਣ, ਸਮੂਹਿਕ ਭਾਗੀਦਾਰੀ ਨੂੰ ਮਜ਼ਬੂਤ ਕਰਨ ਅਤੇ ਧਰਤੀ ਦੀ ਰੱਖਿਆ ਲਈ ਜਾਗਰੂਕਤਾ ਫੈਲਾਉਣ 'ਤੇ ਜ਼ੋਰ ਦਿੱਤਾ ਗਿਆ | ਟਰਾਈਡੈਂਟ ਅਧਿਕਾਰੀ ਸ੍ਰੀ ਰੁਪਿੰਦਰ ਗੁਪਤਾ ਨੇ ਦੱਸਿਆ ਕਿ ਸਮਾਗਮ ਦੌਰਾਨ ਇੱਕ ਪੇਂਟਿੰਗ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਵਾਤਾਵਰਨ ਸੁਰੱਖਿਆ, ਸਾਫ਼ ਊਰਜਾ ਅਤੇ ਸਾਂਝੀ ਜ਼ਿੰਮੇਵਾਰੀ ਵਰਗੇ ਵਿਸ਼ਿਆਂ 'ਤੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ | ਸਮਾਗਮ ਦੇ ਅੰਤ ਵਿਚ ਸਾਰੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਸ੍ਰੀ ਗੁਪਤਾ ਨੇ ਕਿਹਾ ਕਿ ਟਰਾਈਡੈਂਟ ਗਰੁੱਪ ਦੇ ਸੰਸਥਾਪਕ ਪਦਮਸ੍ਰੀ ਰਾਜਿੰਦਰ ਗੁਪਤਾ ਦੀ ਅਗਵਾਈ ਵਿਚ ਟਰਾਈਡੈਂਟ ਗਰੁੱਪ ਸਮਾਜ ਵਿਚ ਸਕਾਰਾਤਮਿਕ ਬਦਲਾਅ ਲਿਆਉਣ, ਕਮਿਊਨਿਟੀਆਂ ਨੂੰ ਸਸ਼ਕਤ ਬਣਾਉਣ ਅਤੇ ਟਿਕਾਊ ਤੇ ਸਮਾਵੇਸ਼ੀ ਭਵਿੱਖ ਦੀ ਨਿਰਮਾਣ ਲਈ ਯਤਨਸ਼ੀਲ ਹੈ | ਇਸ ਮੌਕੇ ਪਵਨ ਸਿੰਗਲਾ, ਸਕੂਲ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਨਾਰੀ ਸ਼ਕਤੀ ਵੰਦਨ ਬਿੱਲ ਦੇ ਵਿਰੋਧ ਨਾਲ ਅÏਰਤਾਂ ਦੀ ਅਣਦੇਖੀ ਬੇਨਕਾਬ - ਵਿੱਕੀ ਪਰੋਚਾ <br/> ਅਗਲੀ ਖ਼ਬਰ ਮਦਰ ਟੀਚਰ ਸਕੂਲ ਵਿਖੇ ਵਿਸ਼ਵ ਪੁਸਤਕ ਦਿਵਸ ਮਨਾਇਆ <br/>
Ad Position 24