ਮਹਿਲ ਕਲਾਂ, 23 ਅਪ੍ਰੈਲ (ਅਵਤਾਰ ਸਿੰਘ ਅਣਖੀ)-ਭਾਜਪਾ ਦੇ ਸੀਨੀਅਰ ਆਗੂ ਵਿੱਕੀ ਪਰੋਚਾ ਨੇ ਕਿਹਾ ਕਿ ਸੰਸਦ 'ਚ ਨਾਰੀ ਸ਼ਕਤੀ ਵੰਦਨ ਬਿੱਲ ਦਾ ਵਿਰੋਧ ਕਰਨਾ ਦੇਸ਼ ਦੀ ਅੱਧੀ ਆਬਾਦੀ ਨਾਲ ਨਿਆਂ ਨਾ ਹੋਣ ਦੇ ਬਰਾਬਰ ਹੈ ਅਤੇ ਇਸ ਨਾਲ ਵਿਰੋਧੀ ਧਿਰ ਦੀ ਅÏਰਤਾਂ ਪ੍ਰਤੀ ਸੋਚ ਸਪਸ਼ਟ ਹੋ ਗਈ ਹੈ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਨੇ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਅਤੇ ਅÏਰਤਾਂ ਦੀ ਰਾਜਨੀਤਿਕ ਭਾਗੀਦਾਰੀ ਵਧਾਉਣ ਦੇ ਉਦੇਸ਼ ਨਾਲ ਇਹ ਮਹੱਤਵਪੂਰਨ ਬਿੱਲ ਪੇਸ਼ ਕੀਤਾ ਸੀ | ਦੇਸ਼ ਵਿਚ ਅÏਰਤਾਂ ਹਰ ਖੇਤਰ ਵਿਚ ਅੱਗੇ ਵੱਧ ਰਹੀਆਂ ਹਨ, ਅਜਿਹੇ ਸਮੇਂ ਇਸ ਬਿੱਲ ਦਾ ਵਿਰੋਧ ਕਰਨਾ ਬਹੁਤ ਨਿਰਾਸ਼ਾਜਨਕ ਹੈ | ਵਿੱਕੀ ਪਰੋਚਾ ਨੇ ਕਿਹਾ ਕਿ ਕਾਂਗਰਸ ਪਾਰਟੀ, ਆਮ ਆਦਮੀ ਪਾਰਟੀ ਸਮੇਤ ਕਈ ਵਿਰੋਧੀ ਪਾਰਟੀਆਂ ਵਲੋਂ ਇਸ ਬਿੱਲ ਦਾ ਵਿਰੋਧ ਕਰ ਕੇ ਦੇਸ਼ ਦੀਆਂ ਮਾਵਾਂ, ਭੈਣਾਂ ਅਤੇ ਧੀਆਂ ਦੀਆਂ ਉਮੀਦਾਂ ਨੂੰ ਠੇਸ ਪਹੁੰਚਾਈ ਗਈ ਹੈ | ਉਨ੍ਹਾਂ ਦੱਸਿਆ ਕਿ ਇਸ ਮਾਮਲੇ ਨੇ ਸਾਬਤ ਕਰ ਦਿੱਤਾ ਹੈ ਕਿ ਵਿਰੋਧੀ ਧਿਰ ਅÏਰਤਾਂ ਦੇ ਰਾਜਨੀਤਿਕ ਸਸ਼ਕਤੀਕਰਨ ਵਿਚ ਰੁਕਾਵਟ ਪੈਦਾ ਕਰ ਰਹੀ ਹੈ ਅਤੇ ਦੇਸ਼ ਦੀਆਂ ਅÏਰਤਾਂ ਨੂੰ ਇਸ ਤੋਂ ਸਪੱਸ਼ਟ ਸੰਦੇਸ਼ ਮਿਲ ਗਿਆ ਹੈ | ਇਸ ਮੌਕੇ ਮੰਡਲ ਪ੍ਰਧਾਨ ਸੁਰਿੰਦਰ ਕੁਮਾਰ ਕਾਲਾ, ਸੀਨੀ: ਆਗੂ ਕੁਲਦੀਪ ਮਿੱਤਲ, ਮਹਿੰਦਰ ਸਿੰਘ ਖਾਲਸਾ, ਪ੍ਰਧਾਨ ਸੁਸ਼ੀਲ ਕੁਮਾਰ ਸ਼ੇਰਪੁਰ, ਸਵਰਨ ਸਿੰਘ ਕਿ੍ਪਾਲ ਸਿੰਘ ਵਾਲਾ, ਦਰਸ਼ਨ ਸਿੰਘ ਧੂਰੀ, ਪਰਮਜੀਤ ਸਿੰਘ ਕ੍ਰਿਪਾਲ ਸਿੰਘ ਵਾਲਾ, ਗੁਰਜੰਟ ਸਿੰਘ ਮਹਿਲ ਕਲਾਂ, ਪਿ੍ੰਸ ਗੋਇਲ, ਅਤੇ ਬੱਬੂ ਸ਼ੇਰਪੁਰ ਆਦਿ ਆਗੂ ਹਾਜ਼ਰ ਸਨ |