29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

103 ਨਸ਼ੀਲੀਆਂ ਗੋਲੀਆਂ ਸਣੇ ਦੋ ਕਾਬੂ, ਮਾਮਲਾ ਦਰਜ <br/>

Ad Position 21
No active advertisement
ਅਜੀਤ ਡੈਸਕ 25-04-2026
ਤਪਾ ਮੰਡੀ, 24 ਅਪ੍ਰੈਲ (ਪ੍ਰਵੀਨ ਗਰਗ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐੱਸ.ਪੀ ਤਪਾ ਜਸਕਰਨ ਸਿੰਘ ਬਰਾੜ ਦੀ ਅਗਵਾਈ ਹੇਠ ਥਾਣਾ ਮੁਖੀ ਮੈਡਮ ਨਵਦੀਪ ਕੌਰ ਚਾਹਲ ਨੇ ਅਹੁਦਾ ਸੰਭਾਲਦਿਆਂ ਹੀ ਨਸ਼ਿਆਂ ਤਸਕਰਾਂ ਖ਼ਿਲਾਫ਼ ਸ਼ਿਕੰਜਾ ਕਸ ਦਿੱਤਾ ਹੈ ਜਿਸ ਤਹਿਤ ਪੁਲਿਸ ਨੇ 103 ਨਸ਼ੀਲੀਆਂ ਗੋਲੀਆਂ ਸਮੇਤ ਦੋ ਜਣਿਆਂ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ | ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਤਪਾ ਦੀ ਮੁਖੀ ਇੰਸਪੈਕਟਰ ਨਵਦੀਪ ਕੌਰ ਚਾਹਲ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਹਰਵਿੰਦਰਪਾਲ ਸਿੰਘ ਪੁਲਿਸ ਪਾਰਟੀ ਸਮੇਤ ਸੱਕੀ ਪੁਰਸ਼ਾਂ ਦੇ ਸਬੰਧ ਵਿਚ ਬੱਸ ਸਟੈਂਡ ਢਿਲਵਾਂ ਮੌਜੂਦ ਸੀ ਤਾਂ ਮੁਖ਼ਬਰ ਖ਼ਾਸ ਨੇ ਗੁਪਤ ਸੂਚਨਾ ਦਿੱਤੀ ਕਿ ਜਗਤਾਰ ਸਿੰਘ ਉਰਫ ਕਾਲੀ ਪੁੱਤਰ ਗੇਜਾ ਸਿੰਘ ਵਾਸੀ ਲਾਲੂ ਪੱਤੀ ਢਿੱਲਵਾਂ ਅਤੇ ਜਸ਼ਨਦੀਪ ਸਿੰਘ ਉਰਫ ਜਸ਼ਨ ਪੁੱਤਰ ਰਾਮ ਸਿੰਘ ਵਾਸੀ ਨੰਦੀ ਬਸਤੀ ਢਿਲਵਾਂ ਜੋ ਬਾਹਰੋਂ ਨਸ਼ੀਲੀਆਂ ਗੋਲੀਆਂ ਸਸਤੇ ਭਾਅ 'ਤੇ ਲਿਆ ਕੇ ਅੱਗੇ ਮਹਿੰਗੇ ਭਾਅ ਵੇਚਣ ਦਾ ਧੰਦਾ ਕਰਦੇ ਹਨ, ਜੋ ਅੱਜ ਵੀ ਨੇੜੇ ਯੂਨੀਵਰਸਿਟੀ ਸ਼ਮਸ਼ਾਨਘਾਟ ਢਿਲਵਾਂ ਵਿਚ ਆਪਣੇ ਗਾਹਕਾਂ ਨੂੰ ਨਸ਼ੀਲੀਆਂ ਗੋਲੀਆਂ ਵੇਚਣ ਦੀ ਤਾਕ 'ਚ ਬੈਠੇ ਹਨ | ਜੇਕਰ ਹੁਣੇ ਹੀ ਸ਼ਮਸ਼ਾਨਘਾਟ ਢਿਲਵਾਂ ਵਿਖੇ ਰੇਡ ਕੀਤੀ ਜਾਵੇ ਤਾਂ ਸਫਲਤਾ ਹੱਥ ਲੱਗ ਸਕਦੀ ਹੈ | ਪੁਲਿਸ ਨੇ ਤੁਰੰਤ ਹਰਕਤ 'ਚ ਆਉਂਦਿਆਂ ਰੇਡ ਕਰ ਕੇ ਦੋਸ਼ੀਆਂ ਨੂੰ 103 ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕੀਤਾ | ਪੁਲਿਸ ਨੇ ਉਕਤ ਦੋਸ਼ੀਆਂ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਮੌਕੇ ਮੁੱਖ ਮੁਨਸ਼ੀ ਕਮਲ ਕਿਸ਼ੋਰ ਆਦਿ ਪੁਲਿਸ ਮੁਲਾਜ਼ਮ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਡੀ.ਆਈ.ਜੀ. ਪਟਿਆਲਾ ਰੇਂਜ ਨੇ ਜ਼ਿਲ੍ਹਾ ਪੁਲਿਸ ਮੁਖੀਆਂ ਨਾਲ ਕੀਤੀ ਮੀਟਿੰਗ <br/> ਅਗਲੀ ਖ਼ਬਰ ਗੁਰਪ੍ਰੀਤ ਸਿੰਘ ਲੱਕੀ ਪੱਖੋ ਕਾਂਗਰਸ ਐੱਸ.ਸੀ. ਵਿਭਾਗ ਦੇ ਸੂਬਾ ਚੇਅਰਮੈਨ ਨਿਯੁਕਤ <br/>
Ad Position 24