29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਪੀ.ਓ. ਸਟਾਫ਼ ਵਲੋਂ ਭਗੌੜਾ ਵਿਅਕਤੀ ਕਾਬੂ <br/>

Ad Position 21
No active advertisement
ਅਜੀਤ ਡੈਸਕ 25-04-2026
ਬਰਨਾਲਾ, 24 ਅਪ੍ਰੈਲ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਦੇ ਅਧੀਨ ਆਉਂਦੇ ਪੀ.ਓ. ਸਟਾਫ਼ ਵਲੋਂ ਭਗੌੜੇ ਵਿਅਕਤੀ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਹੋਈ ਹੈ | ਜਾਣਕਾਰੀ ਦਿੰਦਿਆਂ ਪੀ.ਓ. ਸਟਾਫ਼ ਦੇ ਇੰਚਾਰਜ ਰਣ ਸਿੰਘ ਨੇ ਦੱਸਿਆ ਕਿ ਥਾਣਾ ਧਨੌਲਾ ਵਲੋਂ ਮਿਤੀ 11 ਦਸੰਬਰ 2021 ਵਿਚ ਵੱਖ-ਵੱਖ ਧਰਾਵਾਂ ਤਹਿਤ ਧਰਮਿੰਦਰ ਸਿੰਘ, ਜੱਗੀ ਰਾਮ ਪੱੁਤਰ ਮੇਲਾ ਰਾਮ ਵਾਸੀ ਬੰਗੇਹਰ ਪੱਤੀ ਧਨੌਲਾ ਵਗ਼ੈਰਾ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਇਕ ਮਾਮਲਾ ਦਰਜ ਕੀਤਾ ਗਿਆ ਸੀ | ਮਾਨਯੋਗ ਅਦਾਲਤ ਦੀ ਸੁਣਵਾਈ ਦੌਰਾਨ ਮੁਲਜ਼ਮ ਲਗਾਤਾਰ ਗੈਰ ਹਾਜ਼ਰ ਰਿਹਾ | ਜਿਸ 'ਤੇ ਅਦਾਲਤ ਨੇ 20 ਦਸੰਬਰ 2025 ਨੂੰ ਭਗੌੜਾ ਕਰਾਰ ਦੇ ਦਿੱਤਾ | ਪੀ.ਓ. ਸਟਾਫ਼ ਵਲੋਂ ਭਗੌੜੇ ਵਿਅਕਤੀ ਨੂੰ ਹਸਬ ਜ਼ਾਬਤਾ ਗਿ੍ਫ਼ਤਾਰ ਕਰ ਕੇ ਅਦਾਲਤ ਵਿਚ ਪੇਸ਼ ਕੀਤਾ ਤਾਂ ਅਦਾਲਤ ਨੇ 14 ਦਿਨਾਂ ਲਈ ਨਿਆਇਕ ਹਿਰਾਸਤ ਵਿਚ ਭੇਜਣ ਦਾ ਹੁਕਮ ਸੁਣਾ ਦਿੱਤਾ | ਇਸ ਮੌਕੇ ਆਸੂ ਕੁਮਾਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਧਨੌਲਾ ਏਰੀਏ 'ਚ 6 ਮਹੀਨੇ ਪਹਿਲਾਂ ਹੋਏ ਅੰਨੇ੍ਹ ਕਤਲ ਦੀ ਪੁਲਿਸ ਨੇ ਸੁਲਝਾਈ ਗੁੱਥੀ <br/> ਅਗਲੀ ਖ਼ਬਰ ਡੀ.ਆਈ.ਜੀ. ਪਟਿਆਲਾ ਰੇਂਜ ਨੇ ਜ਼ਿਲ੍ਹਾ ਪੁਲਿਸ ਮੁਖੀਆਂ ਨਾਲ ਕੀਤੀ ਮੀਟਿੰਗ <br/>
Ad Position 24