29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਮਰਦਮਸ਼ੁਮਾਰੀ 2027 ਸੰਬੰਧੀ ਸੁਪਰਵਾਈਜ਼ਰਾਂ ਅਤੇ ਗਿਣਤੀਕਾਰਾਂ ਦੀ ਟਰੇਨਿੰਗ ਸ਼ੁਰੂ <br/>

Ad Position 21
No active advertisement
ਅਜੀਤ ਡੈਸਕ 25-04-2026
ਬਰਨਾਲਾ, 24 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਭਾਰਤ ਸਰਕਾਰ ਵਲੋਂ ਕਰਵਾਈ ਜਾ ਰਹੀ ਮਰਦਮਸ਼ੁਮਾਰੀ 2027 ਦੇ ਪਹਿਲੇ ਪੜਾਅ ਤਹਿਤ ਸਵੈ-ਗਣਨਾ ਅਤੇ ਹਾਊਸ ਲਿਸਟਿੰਗ ਆਉਂਦੇ ਦਿਨੀਂ ਸ਼ੁਰੂ ਹੋਣ ਵਾਲੀ ਹੈ | ਜਿਸ ਤਹਿਤ ਅੱਜ ਜ਼ਿਲ੍ਹੇ ਦੀਆਂ ਤਿੰਨੋਂ ਸਬ-ਡਿਵੀਜ਼ਨਾਂ ਵਿਚ ਫ਼ੀਲਡ ਸਟਾਫ਼ ਦੀ ਟਰੇਨਿੰਗ ਸ਼ੁਰੂ ਹੋ ਗਈ ਹੈ | ਡਿਪਟੀ ਕਮਿਸ਼ਨਰ ਬਰਨਾਲਾ-ਕਮ-ਪ੍ਰਮੁੱਖ ਜਨਗਣਨਾ ਅਫ਼ਸਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸੰਧੂ ਪੱਤੀ ਅਤੇ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਚ ਚੱਲ ਰਹੀ ਟਰੇਨਿੰਗ ਦਾ ਜਾਇਜ਼ਾ ਲਿਆ ਗਿਆ | ਉਨ੍ਹਾਂ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਰਦਮਸ਼ੁਮਾਰੀ 2027 ਦਾ ਕਾਰਜ ਬਹੁਤ ਅਹਿਮ ਹੈ ਅਤੇ ਹਰ ਅਧਿਕਾਰੀ ਤੇ ਕਰਮਚਾਰੀ ਦਾ ਇਹ ਨੈਤਿਕ ਫ਼ਰਜ਼ ਹੈ ਕਿ ਉਹ ਪੂਰੀ ਤਨਦੇਹੀ ਨਾਲ ਇਸ ਕਾਰਜ ਨੂੰ ਸਫ਼ਲ ਬਣਾਉਣ ਵਿਚ ਆਪਣਾ ਯੋਗਦਾਨ ਪਾਵੇ | ਉਨ੍ਹਾਂ ਕਿਹਾ ਕਿ ਜਿੰਨਾ ਨਿਪੁੰਨ ਸਾਡਾ ਸਟਾਫ਼ ਹੋਵੇਗਾ, ਉਨੇ ਹੀ ਵਧੀਆ ਤਰੀਕੇ ਨਾਲ ਮਰਦਮਸ਼ੁਮਾਰੀ ਦਾ ਕੰਮ ਨੇਪਰੇ ਚੜ੍ਹੇਗਾ | ਇਸ ਮੌਕੇ ਐਸ.ਡੀ.ਐਮ. ਬਰਨਾਲਾ ਡਾ. ਅਜੀਤਪਾਲ ਸਿੰਘ ਚਹਿਲ ਵੀ ਮੌਜੂਦ ਸਨ | ਇਸੇ ਤਰ੍ਹਾਂ ਵਧੀਕ ਡਿਪਟੀ ਕਮਿਸ਼ਨਰ (ਜ) ਬਰਨਾਲਾ ਵਿਵੇਕ ਕੁਮਾਰ ਮੋਦੀ ਅਤੇ ਐਸ.ਡੀ.ਐਮ. ਤਪਾ ਆਯੂਸ਼ ਗੋਇਲ ਵਲੋਂ ਯੂਨੀਵਰਸਿਟੀ ਕਾਲਜ ਢਿੱਲਵਾਂ ਵਿਚ ਚੱਲ ਰਹੀ ਟਰੇਨਿੰਗ ਦਾ ਜਾਇਜ਼ਾ ਲਿਆ ਗਿਆ | ਉਨ੍ਹਾਂ ਦੱਸਿਆ ਕਿ ਮਰਦਮਸ਼ੁਮਾਰੀ 2027 ਦੇ ਪਹਿਲੇ ਪੜਾਅ ਦੇ ਸਬੰਧ ਵਿਚ ਇਹ ਟਰੇਨਿੰਗਾਂ ਜ਼ਿਲ੍ਹਾ ਬਰਨਾਲਾ ਦੇ ਵੱਖ-ਵੱਖ ਕੇਂਦਰਾਂ 'ਤੇ 24 ਅਪ੍ਰੈਲ ਤੋਂ 6 ਮਈ ਤੱਕ ਕਰਵਾਈਆਂ ਜਾ ਰਹੀਆਂ ਹਨ | ਜਿਸ ਵਿਚ ਮਾਸਟਰ ਟਰੇਨਰਾਂ ਵਲੋਂ ਫ਼ੀਲਡ ਸਟਾਫ਼ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਤਰੀਕੇ ਨਾਲ ਟਰੇਨਿੰਗ ਦਿੱਤੀ ਜਾ ਰਹੀ ਹੈ | ਐਸ.ਡੀ.ਐਮ. ਮਹਿਲ ਕਲਾਂ ਸ੍ਰੀਮਤੀ ਕਿ੍ਤਿਕਾ ਗੋਇਲ ਵਲੋਂ ਸ਼ਹੀਦ ਬੀਬੀ ਕਿਰਨਜੀਤ ਕੌਰ ਮੈਮੋਰੀਅਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲ ਕਲਾਂ ਵਿਚ ਟਰੇਨਿੰਗ ਦਾ ਜਾਇਜ਼ਾ ਗਿਆ |

Ad Position 22
No active advertisement
ਪਿਛਲੀ ਖ਼ਬਰ ਰੇਲ ਗੱਡੀ ਦੀ ਲਪੇਟ ਵਿਚ ਆਉਣ ਨਾਲ ਅਣਪਛਾਤੇ ਨੌਜਵਾਨ ਦੀ ਮੌਤ <br/> ਅਗਲੀ ਖ਼ਬਰ ਧੌਲਾ ਵਿਖੇ ਬਰਨਾਲਾ-ਮਾਨਸਾ ਮੁੱਖ ਮਾਰਗ 'ਤੇ ਚਲਾਈਆਂ ਜਾ ਰਹੀਆਂ ਨੇ ਪ੍ਰਾਈਵੇਟ ਅਨਾਜ ਮੰਡੀਆਂ, ਪ੍ਰਸ਼ਾਸਨਿਕ ਅਧਿਕਾਰੀ ਬਣ...
Ad Position 24