ਬਰਨਾਲਾ, 24 ਅਪ੍ਰੈਲ (ਰਾਜ ਪਨੇਸਰ)-ਬਾਜਾਖਾਨਾ ਰੋਡ ਬਰਨਾਲਾ ਤੋਂ ਇਕ ਵਿਅਕਤੀ ਨੂੰ 118 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਬਰਨਾਲਾ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਏ.ਐਸ.ਆਈ. ਜਗਰੂਪ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਾਜਾਇਜ਼ ਸ਼ਰਾਬ ਵੇਚਣ ਵਾਲਿਆਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਮਿੱਠੂ ਸਿੰਘ ਵਾਸੀ ਬਰਨਾਲਾ ਨਾਜਾਇਜ਼ ਸ਼ਰਾਬ ਵੇਚਣ ਦਾ ਕੰਮ ਕਰਦੇ ਹਨ | ਜੋ ਕਿ ਅੱਜ ਵੀ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਲਿਆ ਕੇ ਵੇਚਣ ਦੀ ਫ਼ਿਰਾਕ ਵਿਚ ਹੈ | ਪੁਲਿਸ ਵਲੋਂ ਬਾਜਾਖਾਨਾ ਰੋਡ 'ਤੇ ਛਾਪੇਮਾਰੀ ਕਰਦਿਆਂ ਉਕਤ ਵਿਅਕਤੀ ਨੂੰ 118 ਬੋਤਲਾਂ ਠੇਕਾ ਸ਼ਰਾਬ ਦੇਸੀ ਦੀਆਂ ਬਰਾਮਦ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |