29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਮਾਣ-ਭੱਤਾ ਸਕੀਮ ਲਈ ਰਜਿਸਟ੍ਰੇਸ਼ਨ ਦੇ ਨਾਂਅ 'ਤੇ ਅÏਰਤਾਂ ਨੂੰ ਕੀਤਾ ਜਾ ਰਿਹਾ ਪ੍ਰੇਸ਼ਾਨ - ਜਸਮੇਲ ਸਿੰਘ ਡੇਅਰੀਵਾਲਾ <br/>

Ad Position 21
No active advertisement
ਅਜੀਤ ਡੈਸਕ 25-04-2026
ਮਹਿਲ ਕਲਾਂ, 24 ਅਪ੍ਰੈਲ (ਅਵਤਾਰ ਸਿੰਘ ਅਣਖੀ)-ਭਗਵੰਤ ਮਾਨ ਸਰਕਾਰ ਵਲੋਂ ਔਰਤਾਂ ਲਈ ਐਲਾਨੀ ਮਾਣ-ਭੱਤਾ ਸਕੀਮ ਦੀ ਰਜਿਸਟਰੇਸ਼ਨ ਦੇ ਨਾਂਅ ਹੇਠ ਅÏਰਤਾਂ ਨੂੰ ਕੀਤੀ ਜਾ ਰਹੀ ਖੱਜਲ ਖੁਆਰੀ ਕਰ ਕੇ ਸਰਕਾਰ ਪ੍ਰਤੀ ਨਾਰਾਜ਼ਗੀ ਵਧਦੀ ਜਾ ਰਹੀ ਹੈ | ਇਹ ਪ੍ਰਗਟਾਵਾ ਕਾਂਗਰਸ ਐਸ.ਸੀ. ਵਿਭਾਗ ਦੇ ਜ਼ਿਲ੍ਹਾ ਚੇਅਰਮੈਨ ਜਸਮੇਲ ਸਿੰਘ ਡੇਅਰੀਵਾਲਾ ਨੇ ਕੀਤਾ | ਉਨ੍ਹਾਂ ਕਿਹਾ ਕਿ ਆਪ ਸਰਕਾਰ ਵਲੋਂ ਚੋਣਾਂ ਦੌਰਾਨ ਕੀਤੇ ਗਏ ਮਾਣ-ਭੱਤਾ ਦੇਣ ਦੇ ਵਾਅਦੇ ਅਜੇ ਤੱਕ ਜ਼ਮੀਨੀ ਪੱਧਰ 'ਤੇ ਪੂਰੇ ਨਹੀਂ ਹੋ ਸਕੇ | ਉਨ੍ਹਾਂ ਕਿਹਾ ਕਿ ਚਾਰ ਸਾਲ ਤੋਂ ਵੱਧ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਸਕੀਮ ਦਾ ਲਾਭ ਲੋਕਾਂ ਤੱਕ ਨਹੀਂ ਪਹੁੰਚਿਆ ਅਤੇ ਹੁਣ ਚੋਣਾਂ ਨੇੜੇ ਆਉਣ 'ਤੇ ਸ਼ਰਤਾਂ ਰੱਖ ਕੇ ਨਵੇਂ ਐਲਾਨ ਕੀਤੇ ਜਾ ਰਹੇ ਹਨ | ਉਨ੍ਹਾਂ ਦਾ ਕਹਿਣਾ ਸੀ ਕਿ ਅÏਰਤਾਂ ਨੂੰ ਰਜਿਸਟ੍ਰੇਸ਼ਨ ਦੇ ਨਾਂਅ 'ਤੇ ਸਰਕਾਰੀ ਦਫ਼ਤਰਾਂ ਦੇ ਚੱਕਰ ਕਟਵਾਏ ਜਾ ਰਹੇ ਹਨ, ਜਿਸ ਨਾਲ ਅÏਰਤਾਂ ਵਰਗ ਨੂੰ ਵੱਡੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਡੇਅਰੀਵਾਲਾ ਨੇ ਦੱਸਿਆ ਕਿ ਕਾਗਜ਼ੀ ਕਾਰਵਾਈ ਬਹੁਤ ਜ਼ਿਆਦਾ ਹੋਣ ਕਾਰਨ ਕਈ ਪਰਿਵਾਰਾਂ ਦੀਆਂ ਅਰਜ਼ੀਆਂ ਅਧੂਰੀਆਂ ਰਹਿ ਜਾਂਦੀਆਂ ਹਨ | ਖਾਸ ਕਰ ਕੇ ਵਿਆਹੀਆਂ ਅÏਰਤਾਂ ਦੇ ਪੇਕਿਆਂ ਤੋਂ ਵੱਖ-ਵੱਖ ਸਰਟੀਫਿਕੇਟਾਂ ਦੀ ਮੰਗ ਕਾਰਨ ਪ੍ਰੇਸ਼ਾਨੀ ਹੋਰ ਵੀ ਵੱਧ ਹੋ ਰਹੀ ਹੈ | ਲੋਕ ਸੇਵਾ ਕੇਂਦਰਾਂ ਮੂਹਰੇ ਸਵੇਰੇ ਚਾਰ ਵਜੇ ਤੋਂ ਲੈ ਕੇ ਘੰਟਿਆਂ ਬੱਧੀ ਭੁੱਖਣ ਭਾਣੇ ਲਾਈਨਾਂ 'ਚ ਖੜ੍ਹੇ ਰਹਿੰਦੇ ਹਨ | ਡੇਅਰੀਵਾਲਾ ਨੇ ਲੋਕਾਂ ਦੀ ਹੋ ਰਹੀ ਭਾਰੀ ਖੱਜਲ ਖੁਆਰੀ ਦੀ ਨਿੰਦਾ ਕਰਦਿਆਂ ਕਿਹਾ ਕਿ ਜੇ ਆਪ ਸਰਕਾਰ ਸੱਚਮੁੱਚ ਗੰਭੀਰ ਹੁੰਦੀ, ਤਾਂ ਪਿੰਡ ਪੱਧਰ 'ਤੇ ਸਰਪੰਚਾਂ ਜਾਂ ਨੰਬਰਦਾਰਾਂ ਰਾਹੀਂ ਤਸਦੀਕ ਕਰਵਾ ਕੇ ਪ੍ਰਕਿਰਿਆ ਸੌਖੀ ਬਣਾਈ ਜਾ ਸਕਦੀ ਸੀ ਪਰ ਅਸਲੀਅਤ ਕੁਝ ਹੋਰ ਹੀ ਹੈ | ਉਨ੍ਹਾਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਮਾਣ-ਭੱਤਾ ਸਕੀਮ ਨੂੰ ਤੁਰੰਤ ਸਧਾਰਨ ਪ੍ਰਕਿਰਿਆ ਨਾਲ ਲਾਗੂ ਕੀਤਾ ਜਾਵੇ, ਤਾਂ ਜੋ ਪਛੜੇ ਵਰਗਾਂ ਦੀਆਂ ਅਸਲ ਲੋੜਵੰਦ ਅÏਰਤਾਂ ਨੂੰ ਰਾਹਤ ਮਿਲ ਸਕੇ |

Ad Position 22
No active advertisement
ਪਿਛਲੀ ਖ਼ਬਰ ਟੰਡਨ ਇੰਟਰਨੈਸ਼ਨਲ ਸਕੂਲ ਵਿਖੇ ਅੱਗ ਸੁਰੱਖਿਆ ਸੰਬੰਧੀ ਵਰਕਸ਼ਾਪ ਲਗਾਈ <br/> ਅਗਲੀ ਖ਼ਬਰ ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ਵਾਤਾਵਰਨ ਸੰਬੰਧੀ ਜਾਣਕਾਰੀ ਦਿੱਤੀ <br/>
Ad Position 24