29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਮੌਕੇ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 25-04-2026
ਬਰਨਾਲਾ, 24 ਅਪ੍ਰੈਲ (ਅਸ਼ੋਕ ਭਾਰਤੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਮੌਕੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਵਿਚ ਨਵੇਂ ਦਾਖਲ ਹੋਏ ਨਰਸਰੀ ਜਮਾਤ ਦੇ ਵਿਦਿਆਰਥੀਆਂ ਤੇ ਉਨ੍ਹਾਂ ਮਾਪਿਆਂ ਨੇ ਸ਼ਿਰਕਤ ਕੀਤੀ | ਸਮਾਗਮ ਦੀ ਸ਼ੁਰੂਆਤ ਸੰਸਥਾ ਦੇ ਐੱਮ.ਡੀ ਸ: ਰਣਪ੍ਰੀਤ ਸਿੰਘ ਰਾਏ ਤੇ ਪਿ੍ੰਸੀਪਲ ਡਾ: ਸੰਦੀਪ ਕੁਮਾਰ ਲੱਠ ਨੇ ਸਮ੍ਹਾਂ ਰੌਸ਼ਨ ਕਰ ਕੇ ਕੀਤੀ | ਉਨ੍ਹਾਂ ਕਿਹਾ ਕਿ ਮਾਪਿਆਂ ਦਾ ਬੱਚਿਆਂ ਦੀ ਪੜ੍ਹਾਈ ਲਈ ਯੋਗਦਾਨ ਬਹੁਤ ਮਹੱਤਵਪੂਰਨ ਹੁੰਦਾ ਹੈ ਜ਼ਿੰਦਗੀ ਵਿਚ ਮਨੁੱਖ ਨੂੰ ਜੀਵਨ ਦੀ ਸ਼ੁਰੂਆਤ ਤੋਂ ਲੈ ਕਈ ਰਸਮਾਂ ਵਿਚੋਂ ਲੰਘਣਾ ਪੈਂਦਾ ਹੈ | ਜੀਵਨ ਵਿਚ ਹਰ ਰਸਮ ਦਾ ਆਪਣਾ ਮਹੱਤਵ ਹੈ | ਉਨ੍ਹਾਂ ਨੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਇਸ ਉਪਰੰਤ ਬੱਚਿਆਂ ਦੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਿਰੰਕਾਰੀ ਮਿਸ਼ਨ ਬਰਨਾਲਾ ਵਲੋਂ ਖ਼ੂਨਦਾਨ ਕੈਂਪ ਲਗਾਇਆ <br/> ਅਗਲੀ ਖ਼ਬਰ ਟੰਡਨ ਇੰਟਰਨੈਸ਼ਨਲ ਸਕੂਲ ਵਿਖੇ ਅੱਗ ਸੁਰੱਖਿਆ ਸੰਬੰਧੀ ਵਰਕਸ਼ਾਪ ਲਗਾਈ <br/>
Ad Position 24