ਬਰਨਾਲਾ, 24 ਅਪ੍ਰੈਲ (ਅਸ਼ੋਕ ਭਾਰਤੀ)-ਨਿਰੰਕਾਰੀ ਮਿਸ਼ਨ ਬਰਨਾਲਾ ਵਲੋਂ ਮਾਨਵ ਏਕਤਾ ਦਿਵਸ ਮੌਕੇ ਖ਼ੂਨਦਾਨ ਕੈਂਪ ਬ੍ਰਾਂਚ ਬਰਨਾਲਾ ਵਿਖੇ ਲਗਾਇਆ ਗਿਆ | ਇਸ ਮੌਕੇ ਬਰਨਾਲਾ ਬ੍ਰਾਂਚ ਦੇ ਸੰਯੋਜਕ ਜੀਵਨ ਗੋਇਲ ਨੇ ਦੱਸਿਆ ਕਿ ਡੀ.ਐਮ.ਸੀ ਹਸਪਤਾਲ ਲੁਧਿਆਣਾ ਅਤੇ ਸਿਵਲ ਹਸਪਤਾਲ ਸੰਗਰੂਰ ਦੇ ਡਾਕਟਰਾਂ ਅਤੇ ਉਨ੍ਹਾਂ ਦੀ ਟੀਮ ਵਲੋਂ 145 ਯੂਨਿਟ ਖ਼ੂਨ ਇਕੱਤਰ ਕੀਤਾ ਗਿਆ | ਕੈਂਪ ਦੌਰਾਨ ਮੱੁਖ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ, ਸੰਗਰੂਰ ਜ਼ੋਨ ਦੇ ਜ਼ੋਨਲ ਇੰਚਾਰਜ ਡਾ: ਵੀ.ਸੀ.ਲੂਥਰਾ ਨੇ ਸੰਤ ਨਿਰੰਕਾਰੀ ਮਿਸ਼ਨ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖ਼ੂਨਦਾਨ ਇਕ ਮਹਾਂ ਦਾਨ ਹੈ, ਜਿਸ ਨਾਲ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ |