28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਪਿੰਡ ਚੀਮਾ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਹੋਈ ਜ਼ਿਲ੍ਹਾ ਪੱਧਰੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 25-04-2026
ਟੱਲੇਵਾਲ, 24 ਅਪ੍ਰੈਲ (ਸੋਨੀ ਚੀਮਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਦੀ ਅਗਵਾਈ ਹੇਠ ਪਿੰਡ ਚੀਮਾ ਵਿਸ਼ਵਕਰਮਾ ਮੰਦਰ ਵਿਖੇ ਕੀਤੀ ਗਈ | ਮੀਟਿੰਗ ਦੌਰਾਨ ਸੰਸਥਾ ਦੇ ਫ਼ੰਡਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਫ਼ੰਡ ਇਕੱਠਾ ਕਰਨ ਲਈ ਸਾਰੇ ਸਾਥੀਆਂ ਨੂੰ ਜ਼ਿੰਮੇਵਾਰੀ ਨਾਲ ਕੰਮ ਕਰਨ ਲਈ ਕਿਹਾ ਗਿਆ | ਇਸ ਮੌਕੇ ਸੂਬਾ ਆਗੂ ਰੂਪ ਸਿੰਘ ਛੰਨਾ ਨੇ ਦੱਸਿਆ ਕਿ ਪਿਛਲੇ ਦਿਨੀਂ ਜਮਹੂਰੀ ਹੱਕਾਂ ਦੀ ਰਾਖੀ ਕਰਨ ਵਾਲੇ ਸ੍ਰੀ ਐਨ. ਕੇ. ਜੀਤ ਸਾਨੂੰ ਸਦਾ ਲਈ ਅਲਵਿਦਾ ਆਖ ਗਏ ਹਨ | ਉਹ ਹਮੇਸ਼ਾ ਪੀੜਤ ਲੋਕਾਂ ਦੀ ਮਦਦ ਲਈ ਅੱਗੇ ਰਹਿੰਦੇ ਸਨ | ਉਹ ਹਮੇਸ਼ਾ ਪੀੜਤ ਪਰਿਵਾਰ ਜਿਨ੍ਹਾਂ ਦੀ ਕੋਈ ਅਦਾਲਤ ਵਿਚ ਆਵਾਜ਼ (ਕੇਸ) ਲੜਨ ਦੇ ਅਸਮਰਥ ਹੁੰਦੇ ਸਨ | ਉਨ੍ਹਾਂ ਦੇ ਕੇਸਾਂ ਦੀ ਸੁਣਵਾਈ ਆਪਣੇ ਹੱਥ ਵਿਚ ਫੜ ਅਗਵਾਈ ਕਰਦੇ ਸਨ ਤੇ ਇਨਸਾਫ਼ ਦਿਵਾਉਂਦੇ ਸਨ | ਇਹ ਉਨ੍ਹਾਂ ਵਿਚ ਖ਼ਾਸੀਅਤ ਸੀ | ਇਸ ਮੌਕੇ ਸੂਬਾ ਆਗੂ ਹਰਦੀਪ ਸਿੰਘ ਟੱਲੇਵਾਲ, ਜ਼ਿਲ੍ਹਾ ਜਰਨਲ ਸਕੱਤਰ ਜਰਨੈਲ ਸਿੰਘ ਬਦਰਾ, ਸੀਨੀਅਰ ਮੀਤ ਪ੍ਰਧਾਨ ਦਰਸ਼ਨ ਸਿੰਘ ਭੈਣੀ, ਮੀਤ ਪ੍ਰਧਾਨ ਬੁੱਕਣ ਸਿੰਘ ਸੱਦੋਵਾਲ, ਖ਼ਜ਼ਾਨਚੀ ਭਗਤ ਸਿੰਘ ਛੰਨਾ, ਸਹਾਇਕ ਸਕੱਤਰ ਬੂਟਾ ਸਿੰਘ ਗੰਡੇਵਾਲ, ਜ਼ਿਲ੍ਹਾ ਕਮੇਟੀ ਮੈਂਬਰ ਸਤਨਾਮ ਸਿੰਘ ਦੀਵਾਨਾ, ਕਿ੍ਸ਼ਨ ਸਿੰਘ ਛੰਨਾ, ਗੁਰਚਰਨ ਸਿੰਘ ਭਦੌੜ, ਜੱਜ ਸਿੰਘ ਗਹਿਲ, ਕੁਲਜੀਤ ਸਿੰਘ ਵਜੀਦਕੇ, ਰਾਮ ਸਿੰਘ ਸੰਘੇੜਾ, ਨਾਜਰ ਸਿੰਘ ਠੁੱਲੀਵਾਲ, ਬਲੌਰ ਸਿੰਘ ਛੰਨਾ, ਨਰਿੱਪਜੀਤ ਸਿੰਘ ਬਡਬਰ, ਮਨੀ ਰੂੜੇਕੇ, ਬਿੰਦਰ ਪਾਲ ਕੌਰ ਭਦੌੜ ਆਦਿ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਐੱਸ.ਡੀ.ਓ. ਕੁਲਦੀਪ ਸਿੰਘ ਨੇ ਅਹੁਦਾ ਸੰਭਾਲਿਆ <br/> ਅਗਲੀ ਖ਼ਬਰ ਆਰੀਆ ਪ੍ਰੋਜੈਕਟ ਦੇ ਤਹਿਤ ਖੁੰਬਾਂ ਦੀ ਕਾਸ਼ਤ ਸੰਬੰਧੀ ਮੁਹਾਰਤ ਕੋਰਸ ਲਗਾਇਆ <br/>
Ad Position 24