ਤਪਾ ਮੰਡੀ, 24 ਅਪ੍ਰੈਲ (ਵਿਜੇ ਸ਼ਰਮਾ)-ਸਥਾਨਕ ਪਾਵਰਕਾਮ ਦਫ਼ਤਰ-2 ਵਿਖੇ ਐੱਸ.ਡੀ.ਓ. ਕੁਲਦੀਪ ਸਿੰਘ ਨੇ ਅਹੁਦਾ ਸੰਭਾਲ ਕੇ ਕੰਮਕਾਰ ਸ਼ੁਰੂ ਕਰ ਦਿੱਤਾ ਗਿਆ ਹੈ | ਇਸ ਮੌਕੇ ਮੁਲਾਜ਼ਮ ਯੂਨਾਈਟਿਡ ਦੇ ਸਾਥੀਆਂ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ | ਇਸ ਮੌਕੇ ਨਵ ਨਿਯੁਕਤ ਐੱਸ.ਡੀ.ਓ. ਕੁਲਦੀਪ ਸਿੰਘ ਨੇ ਕਿਹਾ ਕਿ ਦਫ਼ਤਰ ਵਿਖੇ ਆਉਣ ਵਾਲੇ ਹਰ ਵਿਅਕਤੀ ਦਾ ਸਤਿਕਾਰ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਕਿਸਾਨਾਂ, ਖਪਤਕਾਰਾਂ ਅਤੇ ਦਫ਼ਤਰ ਨਾਲ ਤਾਲਮੇਲ ਰੱਖਣ ਵਾਲੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ | ਉਨ੍ਹਾਂ ਮੁਲਾਜ਼ਮਾਂ ਨੂੰ ਕਿਹਾ ਕਿ ਆਪਣੇ ਕੰਮ ਪ੍ਰਤੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਮਿਹਨਤ ਕਰਨ ਤਾਂ ਜੋ ਕਿਸੇ ਵੀ ਖਪਤਕਾਰ ਨੂੰ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਪਵੇ | ਇਸ ਮੌਕੇ ਰਜਿੰਦਰ ਸਿੰਘ, ਸੁਖਪਾਲ ਸਿੰਘ, ਅੰਮਿ੍ਤ ਪਾਲ ਸਿੰਘ, ਰਜਿੰਦਰ ਸਿੰਘ, ਦਲਜੀਤ ਸਿੰਘ, ਸੁਖਵਿੰਦਰ ਸਿੰਘ ਸੁਖਦੇਵ ਸਿੰਘ, ਜਗਮੀਤ ਸਿੰਘ ਆਦਿ ਹਾਜ਼ਰ ਸਨ |