ਸ਼ਹਿਣਾ, 24 ਅਪ੍ਰੈਲ (ਸੁਰੇਸ਼ ਗੋਗੀ)-ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਪਾਰਟੀ ਵਿਚ ਟਕਸਾਲੀ ਪਰਿਵਾਰਾਂ ਦੀਆਂ ਔਰਤਾਂ ਤੇ ਚੰਗੇ ਅਕਸ ਵਾਲੇ ਨੌਜਵਾਨਾਂ ਨੂੰ ਉਭਾਰਿਆ ਜਾ ਰਿਹਾ ਹੈ | ਇਹ ਸ਼ਬਦ ਬਿੰਦਰ ਸਿੰਘ ਉਗੋਕੇ ਸਰਕਲ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਗੱਲਬਾਤ ਕਰਦਿਆਂ ਆਖੇ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਪਾਰਟੀ ਪੰਥਕ ਰਵਾਇਤਾਂ ਨੂੰ ਕਾਇਮ ਰੱਖ ਕੇ ਪੜਾਅ ਦਰ ਪੜਾਅ ਅੱਗੇ ਵਧ ਰਹੀ ਹੈ | ਜਿਸ ਤਹਿਤ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਵਜੋਂ ਪਿੰਡਾਂ ਵਿਚ ਆਪਣਾ ਆਧਾਰ ਮਜ਼ਬੂਤ ਕੀਤਾ ਜਾ ਰਿਹਾ ਹੈ | ਸਰਕਲ ਪ੍ਰਧਾਨ ਨੇ ਕਿਹਾ ਕਿ ਸਰਕਲ ਦੇ ਸਾਰੇ ਪਿੰਡਾਂ ਵਿਚ ਇਕਾਈਆਂ ਗਠਿਤ ਕਰਨ ਦਾ ਕੰਮ ਹਾੜੀ ਦੀ ਵਾਢੀ ਬਾਅਦ ਤੁਰੰਤ ਸ਼ੁਰੂ ਕਰ ਦਿੱਤਾ ਜਾਵੇਗਾ | ਔਰਤਾਂ ਅਤੇ ਯੂਥ ਵਿੰਗ ਦੀਆਂ ਇਕਾਈਆਂ ਵੀ ਵੱਖਰੀਆਂ ਬਣਾਈਆਂ ਜਾਣਗੀਆਂ |