28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਅਕਾਲ ਅਕੈਡਮੀ ਮਨਾਲ ਵਿਖੇ ਪੌਸ਼ਟਿਕ ਭੋਜਨ ਦੀ ਮਹੱਤਤਾ ਬਾਰੇ ਜਾਗਰੂਕਤਾ ਪ੍ਰੋਗਰਾਮ <br/>

Ad Position 21
No active advertisement
ਅਜੀਤ ਡੈਸਕ 25-04-2026
ਮਹਿਲ ਕਲਾਂ, 24 ਅਪ੍ਰੈਲ (ਅਵਤਾਰ ਸਿੰਘ ਅਣਖੀ)-ਅਕਾਲ ਅਕੈਡਮੀ ਮਨਾਲ ਵਿਖੇ ਵਿਦਿਆਰਥੀਆਂ ਨੂੰ ਪੌਸ਼ਟਿਕ ਭੋਜਨ ਦੀ ਮਹੱਤਤਾ ਬਾਰੇ ਜਾਣੂ ਕਰਵਾਉਣ ਲਈ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਪਿ੍ੰਸੀਪਲ ਮੈਡਮ ਅਰਸ਼ਪ੍ਰੀਤ ਕੌਰ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਦਾ ਮੁੱਖ ਉਦੇਸ਼ ਬੱਚਿਆਂ ਵਿਚ ਸਿਹਤਮੰਦ ਖ਼ੁਰਾਕ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਸੰਤੁਲਿਤ ਆਹਾਰ ਦੀ ਲੋੜ ਬਾਰੇ ਸਮਝਾਉਣਾ ਸੀ | ਇਸ ਮੌਕੇ ਅਧਿਆਪਕਾਂ ਵਲੋਂ ਬੱਚਿਆਂ ਨੂੰ ਦੱਸਿਆ ਗਿਆ ਕਿ ਰੋਜ਼ਾਨਾ ਦੇ ਭੋਜਨ 'ਚ ਦਾਲਾਂ, ਹਰੀਆਂ ਸਬਜ਼ੀਆਂ, ਫਲ, ਦੁੱਧ, ਦਹੀਂ ਅਤੇ ਅਨਾਜ ਸ਼ਾਮਿਲ ਕਰਨਾ ਸਿਹਤ ਲਈ ਬਹੁਤ ਜ਼ਰੂਰੀ ਹੈ | ਬੱਚਿਆਂ ਨੂੰ ਜੰਕ ਫੂਡ ਤੋਂ ਦੂਰ ਰਹਿਣ ਅਤੇ ਘਰੇਲੂ ਤਾਜ਼ੇ ਭੋਜਨ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ | ਇਸ ਦੌਰਾਨ ਬੱਚਿਆਂ ਨੇ ਪੌਸ਼ਟਿਕ ਭੋਜਨ ਸਬੰਧੀ ਚਾਰਟ, ਪੋਸਟਰ ਅਤੇ ਮਾਡਲ ਤਿਆਰ ਕੀਤੇ | ਉਨ੍ਹਾਂ ਨੇ ਸਿਹਤਮੰਦ ਭੋਜਨ ਦੀਆਂ ਵੱਖ-ਵੱਖ ਕਿਸਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਕਵਿਤਾਵਾਂ ਤੇ ਨਾਅਰੇ ਵੀ ਪੇਸ਼ ਕੀਤੇ | ਇਸ ਪ੍ਰੋਗਰਾਮ ਰਾਹੀਂ ਬੱਚਿਆਂ ਵਿਚ ਸਿਹਤ ਪ੍ਰਤੀ ਚੇਤਨਾ ਵਧੀ ਅਤੇ ਉਨ੍ਹਾਂ ਨੇ ਪੌਸ਼ਟਿਕ ਭੋਜਨ ਅਪਣਾਉਣ ਦਾ ਸੰਕਲਪ ਲਿਆ |

Ad Position 22
No active advertisement
ਪਿਛਲੀ ਖ਼ਬਰ ਗਊ ਭਗਤਾਂ ਨੇ ਤਹਿਸੀਲ ਕੰਪਲੈਕਸ ਤਪਾ ਵਿਖੇ ਅਧਿਕਾਰੀਆਂ ਨੂੰ ਸੌਂਪਿਆ ਮੰਗ ਪੱਤਰ <br/> ਅਗਲੀ ਖ਼ਬਰ ਬਿਜਲੀ ਦੇ ਲੱਗ ਰਹੇ ਬੇਲੋੜੇ ਕੱਟਾਂ ਤੋਂ ਰਾਹਤ ਦਿਵਾਉਣ ਲੲਾੀ ਭਾਕਿਯੂ ਕਾਦੀਆਂ ਦੇ ਵਫ਼ਦ ਨੇ ਦਿੱਤਾ ਮੰਗ-ਪੱਤਰ <br/>
Ad Position 24