ਮਹਿਲ ਕਲਾਂ, 24 ਅਪ੍ਰੈਲ (ਅਵਤਾਰ ਸਿੰਘ ਅਣਖੀ)-ਭਾਰਤ ਸਰਕਾਰ ਦੀ ਮਾਨਤਾ ਪ੍ਰਾਪਤ ਏਜੰਸੀ ਬੀ.ਐੱਸ. ਇੰਟਰਨੈਸ਼ਨਲ ਮਹਿਲ ਕਲਾਂ ਵਲੋਂ ਵਿਦੇਸ਼ੀ ਰੁਜ਼ਗਾਰ ਦੇ ਖੇਤਰ 'ਚ ਇੱਕ ਹੋਰ ਕਾਮਯਾਬੀ ਦਰਜ ਕਰਦੇ ਹੋਏ ਨੌਜਵਾਨ ਬਿਕਰਮਜੀਤ ਸਿੰਘ ਚੁਹਾਣਕੇ ਲਈ ਯੂਰਪੀ ਦੇਸ਼ ਬੁਲਗਾਰੀਆ ਦਾ ਤਿੰਨ ਸਾਲ ਦਾ ਵਰਕ ਵੀਜ਼ਾ ਲਗਵਾਇਆ ਗਿਆ ਹੈ | ਇਸ ਸਬੰਧੀ ਕੰਪਨੀ ਦੇ ਮੈਨੇਜਿੰਗ ਡਾਇਰੈਕਟਰ ਬਲਦੇਵ ਸਿੰਘ ਗਾਗੇਵਾਲ ਨੇ ਦੱਸਿਆ ਕਿ ਸੰਸਥਾ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਵਿਦੇਸ਼ਾਂ ਵਿਚ ਸੁਰੱਖਿਅਤ ਅਤੇ ਯੋਗਤਾ ਅਨੁਸਾਰ ਰੁਜ਼ਗਾਰ ਪ੍ਰਦਾਨ ਕਰਵਾਉਣਾ ਹੈ | ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਬੇਰੁਜ਼ਗਾਰੀ ਕਾਰਨ ਵੱਡੀ ਗਿਣਤੀ 'ਚ ਨੌਜਵਾਨ ਵਿਦੇਸ਼ ਜਾਣ ਦੇ ਇੱਛੁਕ ਹਨ, ਇਸ ਲਈ ਉਨ੍ਹਾਂ ਨੂੰ ਸਹੀ ਦਿਸ਼ਾ ਅਤੇ ਕਾਨੂੰਨੀ ਤਰੀਕੇ ਨਾਲ ਅਗਵਾਈ ਦੇਣਾ ਬਹੁਤ ਜ਼ਰੂਰੀ ਹੈ | ਉਨ੍ਹਾਂ ਹੋਰ ਦੱਸਿਆ ਕਿ ਕੰਪਨੀ ਹਰ ਉਮੀਦਵਾਰ ਦੀ ਯੋਗਤਾ ਅਤੇ ਤਜਰਬੇ ਅਨੁਸਾਰ ਹੀ ਨੌਕਰੀ ਦੀ ਚੋਣ ਕਰ ਕੇ ਵਿਦੇਸ਼ ਭੇਜਦੀ ਹੈ ਤਾਂ ਜੋ ਉਨ੍ਹਾਂ ਨੂੰ ਉੱਥੇ ਪੱਕਾ ਅਤੇ ਸੁਰੱਖਿਅਤ ਰੁਜ਼ਗਾਰ ਮਿਲ ਸਕੇ | ਉਨ੍ਹਾਂ ਨੇ ਕਿਹਾ ਕਿ ਭਵਿੱਖ ਵਿਚ ਵੀ ਸੰਸਥਾ ਇਸੇ ਤਰ੍ਹਾਂ ਨੌਜਵਾਨਾਂ ਨੂੰ ਅਗਵਾਈ ਦਿੰਦੀ ਹੋਈ ਵਿਦੇਸ਼ੀ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਦੀ ਰਹੇਗੀ |