28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵਲੋਂ ਸੈਕੰਡਰੀ ਸਕੂਲ ਚੀਮਾ-ਜੋਧਪੁਰ ਵਿਖੇ ਨਵੀਂ ਲੈਬ ਦਾ ਉਦਘਾਟਨ <br/>

Ad Position 21
No active advertisement
ਅਜੀਤ ਡੈਸਕ 25-04-2026
ਟੱਲੇਵਾਲ, 24 ਅਪੈ੍ਰਲ (ਸੋਨੀ ਚੀਮਾ)-ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ ਪੰਜਾਬ ਵਿਧਾਨ ਸਭਾ ਵਲੋਂ 'ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ' ਦੇ ਤਹਿਤ ਪੀ.ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ-ਜੋਧਪੁਰ ਵਿਖੇ ਨਵੇਂ ਐੱਨ.ਐੱਸ.ਕਿਊ.ਐਫ ਲੈਬ ਦਾ ਉਦਘਾਟਨ ਕੀਤਾ ਗਿਆ | ਇਸ ਉਪਰੰਤ ਵਿਧਾਇਕ ਪੰਡੋਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਅਤੇ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਵਿੱਤੀ ਸਾਲ 2026-27 ਦੇ ਬਜਟ ਵਿਚ ਵੱਡੇ ਪੱਧਰ 'ਤੇ ਫ਼ੰਡ ਜਾਰੀ ਕੀਤੇ ਗਏ ਹਨ | ਸਰਕਾਰ ਦਾ ਮੁੱਖ ਉਦੇਸ਼ ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਸਮਾਰਟ ਅਤੇ ਆਧੁਨਿਕ ਬਣਾਉਣਾ ਹੈ | ਸਕੂਲਾਂ ਦੀ ਇਮਾਰਤ, ਲੈਬਾਰਟਰੀਆਂ ਅਤੇ ਹੋਰ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਵਿਸ਼ੇਸ਼ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ | ਸਕੂਲਾਂ ਵਿਚ ਡਿਜੀਟਲ ਬੋਰਡ, ਇੰਟਰਨੈੱਟ ਅਤੇ ਆਧੁਨਿਕ ਫ਼ਰਨੀਚਰ ਪ੍ਰਦਾਨ ਕੀਤਾ ਜਾ ਰਿਹਾ ਹੈ | ਸਕੂਲਾਂ ਵਿਚ ਚਾਰਦੀਵਾਰੀ ਅਤੇ ਪੀਣ ਵਾਲੇ ਪਾਣੀ ਦੀ ਸਹੂਲਤ ਯਕੀਨੀ ਬਣਾਈ ਜਾ ਰਹੀ ਹੈ | ਜਿਸ ਦਾ ਉਦੇਸ਼ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਆਧੁਨਿਕ ਤਕਨਾਲੋਜੀ ਨਾਲ ਲੈਸ ਹੋ ਸਕਣ | ਇਸ ਮੌਕੇ ਡਿਪਟੀ ਡੀ.ਈ.ਓ ਬਰਜਿੰਦਰਪਾਲ ਸਿੰਘ ਨੇ ਆਪਣੇ ਸੰਬੋਧਨ ਵਿਚ ਵਿਭਾਗੀ ਗਤੀਵਿਧੀਆਂ ਅਤੇ ਸਿੱਖਿਆ ਖੇਤਰ ਵਿਚ ਆ ਰਹੇ ਸੁਧਾਰਾਂ ਬਾਰੇ ਵੀ ਚਰਚਾ ਕੀਤੀ | ਸਮਾਗਮ ਵਿਚ ਓ.ਐਸ.ਡੀ ਪ੍ਰਦੀਪ ਸਿੰਘ ਅਲੀਪੁਰ, ਪੀ.ਏ ਬਿੰਦਰ ਸਿੰਘ, ਸਲਾਹਕਾਰ ਗੁਰਜੀਤ ਸਿੰਘ ਧਾਲੀਵਾਲ, ਮਾਸਟਰ ਹਰਮਨਜੀਤ ਸਿੰਘ ਕੁਤਬਾ, ਕਰਮਜੀਤ ਸਿੰਘ ਚੇਅਰਮੈਨ ਬਲਾਕ ਸੰਮਤੀ, ਸੁਖਜਿੰਦਰ ਸਿੰਘ ਪੰਚ ਚੀਮਾ, ਪਰਵਿੰਦਰ ਸਿੰਘ ਭਾਗ ਪੈਲੇਸ ਵਾਲੇ, ਸੁਖਵੰਤ ਸਿੰਘ ਕਾਲਾ ਪ੍ਰਧਾਨ ਕੋਆਪਰੇਟਿਵ ਸੁਸਾਇਟੀ, ਰਾਜਦੀਪ ਸਿੰਘ ਕਲੇਰ, ਪਰਮਿੰਦਰ ਸਿੰਘ ਭੰਗੂ, ਜਸਵੀਰ ਸਿੰਘ ਮਾਹੀ, ਗੁਰਮੇਲ ਸਿੰਘ ਪੰਚ, ਗੁਰਪ੍ਰੀਤ ਸਿੰਘ ਪੰਚ, ਬਲਵੰਤ ਸਿੰਘ ਪੰਚ, ਤਜਿੰਦਰ ਸਿੰਘ, ਹਰਵਿੰਦਰ ਸਿੰਘ ਭਾਊ, ਪਿ੍ੰਸੀਪਲ ਅਨਿਲ ਕੁਮਾਰ, ਗੁਰਮੀਤ ਸਿੰਘ ਲੋਹਗੜ੍ਹ, ਸੰਦੀਪ ਸਿੰਘ ਬਲਾਕ ਸੰਮਤੀ ਮੈਂਬਰ, ਜਤਿੰਦਰ ਸਿੰਘ ਸਾਬਕਾ ਸਰਪੰਚ ਨਾਈਵਾਲਾ, ਸੁਖਵਿੰਦਰ ਸਿੰਘ ਕੈਰੇ ਸਰਪੰਚ, ਨਿਰਮਲ ਸਿੰਘ ਸਰਪੰਚ ਬਖਤਗੜ੍ਹ, ਹਰਜੀਤ ਸਿੰਘ ਕੈਰੇ, ਮਨਪ੍ਰੀਤ ਕੌਰ, ਗਗਨਪ੍ਰੀਤ ਕੌਰ, ਹਰਪ੍ਰੀਤ ਸਿੰਘ, ਮਨਜੀਤ ਕੌਰ, ਰਮਨਦੀਪ ਕੌਰ, ਰਤਨਦੀਪ ਸਿੰਘ, ਸੁਮਨ ਬਾਲਾ, ਲਲਿਤਾ ਮਿੱਤਲ, ਯੁਵਰਾਜ, ਪਰਮਜੀਤ ਕੌਰ, ਪੂਨਮ ਸ਼ਰਮਾ, ਪਾਇਲ ਗਰਗ, ਰਾਜਵਿੰਦਰ ਸਿੰਘ, ਬਲਵੀਰ ਸਿੰਘ, ਉਪਾਸਨਾ ਸ਼ਰਮਾ, ਲਵਪ੍ਰੀਤ ਕੌਰ, ਜਸਵੀਰ ਕੌਰ, ਰਿਸ਼ੂ ਰਾਣੀ, ਅਮਨਦੀਪ ਕੌਰ, ਰਾਸ਼ੀ, ਡਾ: ਜਤਿੰਦਰ ਜੋਸ਼ੀ ਆਦਿ ਹਾਜ਼ਰ ਸਨ | ਇਸ ਮੌਕੇ ਸਾਈਬਰ ਸੁਰੱਖਿਆ ਪੇਂਟਿੰਗ ਮੁਕਾਬਲੇ ਵਿਚ ਪਹਿਲੇ ਸਥਾਨ 'ਤੇ ਰਹੀ ਹੁਸਨਪ੍ਰੀਤ ਕੌਰ ਨੂੰ ਐਮ.ਐਲ.ਏ ਕੁਲਵੰਤ ਸਿੰਘ ਪੰਡੋਰੀ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਭਾਰਤ ਅਤੇ ਅਮਰੀਕਾ ਵਪਾਰ ਸਮਝÏਤੇ 'ਤੇ ਗੱਲਬਾਤ ਜਾਰੀ ਰੱਖਣ ਲਈ ਸਹਿਮਤ <br/> ਅਗਲੀ ਖ਼ਬਰ ਸਵ: ਕੁੰਢਾ ਸਿੰਘ ਬਾਜੇ ਕੇ ਨਮਿਤ ਪਾਠ ਦਾ ਭੋਗ ਕੱਲ੍ਹ ਮਹਿਲ ਕਲਾਂ ਵਿਖੇ <br/>
Ad Position 24