ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਬਿਜਲੀ ਕੱਟਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਬਿਜਲੀ ਗਰਿੱਡ ਸ਼ਹਿਣਾ ਅੱਗੇ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 26-04-2026
ਸ਼ਹਿਣਾ, 25 ਅਪ੍ਰੈਲ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਬੰਧਕ ਸਕੱਤਰ ਗੁਰਵਿੰਦਰ ਸਿੰਘ ਨਾਮਧਾਰੀ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਇਕਾਈ ਪ੍ਰਧਾਨ ਗੁਰਪ੍ਰੀਤ ਸਿੰਘ ਗਿੱਲ ਦੀ ਅਗਵਾਈ ਹੇਠ ਬਿਜਲੀ ਗਰਿੱਡ ਸ਼ਹਿਣਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ 2 ਘੰਟੇ ਲਈ ਧਰਨਾ ਲਾਇਆ ਗਿਆ | ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਿਜਲੀ ਦੇਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ ਅਤੇ ਆਪਦੀ ਪਿੱਠ ਥਾਪੜਦੇ ਰਹਿੰਦੇ ਹਨ, ਪਰ ਹੈ ਇਸ ਦੇ ਉਲਟ ਕਿ ਸ਼ਹਿਰੀ ਖੇਤਰ ਵਿਚ ਰਾਤ ਨੂੰ ਲਗਾਤਾਰ 8 ਤੋਂ 11 ਅਤੇ 12 ਤੋਂ 4 ਵਜੇ ਤੱਕ ਬਿਜਲੀ ਦੇ ਕੱਟ ਲਾਏ ਜਾਂਦੇ ਹਨ, ਅਤੇ ਦਿਨ ਸਮੇਂ ਵੀ ਲੰਮੇ ਕੱਟ ਲੱਗ ਰਹੇ ਹਨ ਅਤੇ ਬੱਚਿਆ ਅਤੇ ਬਜ਼ੁਰਗਾਂ ਦਾ ਬੁਰਾ ਹਾਲ ਹੈ | ਇਨ੍ਹਾਂ ਕੱਟਾਂ ਨੂੰ ਲੈ ਕੇ ਲੋਕਾਂ ਵਿਚ ਹਾਹਾਕਾਰ ਮੱਚੀ ਪਈ ਹੈ, ਕਿਸਾਨ ਆਗੂਆਂ ਨੇ ਕਿਹਾ ਕਿ ਹੁਣ ਬਿਜਲੀ ਦਾ ਬੁਰਾ ਹਾਲ ਹੈ ਅਜੇ ਤਾਂ ਝੋਨੇ ਦਾ ਸੀਜ਼ਨ ਆਉਣਾ ਬਾਕੀ ਹੈ, ਪਤਾ ਨਹੀਂ ਕਿ ਹਲਾਤ ਬਣਨਗੇ | ਇਸ ਨੂੰ ਲੈ ਕੇ ਪੰਜਾਬ ਦੇ ਲੋਕ ਗੰਭੀਰ ਚਿੰਤਾ ਵਿਚ ਹਨ, ਪਰ ਪੰਜਾਬ ਦਾ ਮੁੱਖ ਮੰਤਰੀ ਵਿਦੇਸ਼ਾਂ ਦੇ ਟੂਰ ਕਰ ਰਿਹਾ ਹੈ | ਸਰਕਾਰ ਇਸ ਨੂੰ ਹੱਲ ਕਰਨ ਲਈ ਕੋਈ ਚਿੰਤਾ ਵਿਚ ਨਜ਼ਰ ਨਹੀਂ ਆ ਰਹੀ ਹੈ | ਕਿਸਾਨ ਆਗੂਆਂ ਨੇ ਕਿਹਾ ਜੇ ਕੋਈ ਹੱਲ ਨਾ ਹੋਇਆ ਤਾਂ ਤਿੱਖਾ ਸੰਘਰਸ਼ ਕਰਾਂਗੇ ਅਤੇ ਰੋਡ ਜਾਮ ਕਰ ਕੇ ਪ੍ਰਦਰਸ਼ਨ ਕੀਤਾ ਜਾਵੇਗਾ | ਕਿਸਾਨ ਆਗੂਆਂ ਨੇ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਦਾ ਬੁਰਾ ਹਾਲ ਹੈ | ਕੋਈ ਪ੍ਰਬੰਧ ਨਹੀਂ ਹਨ, ਲੋਕ ਧੁੱਪਾਂ ਵਿਚ ਬੈਠਣ ਲਈ ਮਜਬੂਰ ਹਨ, ਕਿਸਾਨ ਕਣਕ ਲੈ ਕੈ ਬੈਠਿਆ ਨੂੰ 15 ਦਿਨ ਹੋ ਗਏ ਹਨ | ਇਸ ਮੌਕੇ ਬੇਅੰਤ ਸਿੰਘ ਪ੍ਰਧਾਨ ਕਿਸਾਨ ਯੂਨੀਅਨ, ਸਤਿਨਾਮ ਸਿੰਘ ਸੱਤੀ, ਪ੍ਰਭਜੋਤ ਸਿੰਘ ਸਿੱਧੂ, ਬੇਅੰਤ ਸਿੰਘ ਗਿੱਲ, ਗੋਰਾ ਸਿੰਘ ਨੰਬਰਦਾਰ, ਚਰਨੀ ਸਿੰਘ ਗੀਲੇਕਾ, ਬਬਲੀ ਸਿੰਘ, ਗੁਰਦੀਪ ਸਿੰਘ, ਗੁਰਤੇਜ ਸਿੰਘ, ਪੱਪਾ ਸਿੰਘ ਲੰਮੇਵਾਲਾ, ਅਵਤਾਰ ਸਿੰਘ ਗਿੱਲ, ਸੁਖਜੀਤ ਸਿੰਘ ਨੰਬਰਦਾਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੀ.ਆਰ.ਟੀ.ਸੀ./ਪਨਬੱਸ ਕੰਟਰੈਕਟ ਵਰਕਰ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਭੱੁਖ ਹੜਤਾਲ ਅਗਲੀ ਖ਼ਬਰ ਸਿਵਲ ਡਿਫੈਂਸ ਬਰਨਾਲਾ ਵਲੋਂ ਅਰੁਣ ਮੈਮੋਰੀਅਲ ਹਾਲ ਵਿਖੇ ਕੀਤਾ ਮੋਕ ਡਰਿੱਲ ਅਭਿਆਸ, 15 ਮਿੰਟ ਲਈ ਕੀਤਾ ਬਲੈਕ ਆਊਟ
Ad Position 24
No active advertisement