ਬਰਨਾਲਾ, 25 ਅਪ੍ਰੈਲ (ਨਰਿੰਦਰ ਅਰੋੜਾ)-ਪੀ.ਆਰ.ਟੀ.ਸੀ./ਪਨਬੱਸ ਕੰਟਰੈਕਟ ਵਰਕਰ ਯੂਨੀਅਨ ਵਲੋਂ ਸਥਾਨਕ ਪੀ.ਆਰ.ਟੀ.ਸੀ. ਵਰਕਸ਼ਾਪ ਵਿਖੇ ਰੋਸ ਪ੍ਰਦਰਸ਼ਨ ਕਰਦੇ ਹੋਏ ਭੱੁਖ ਹੜਤਾਲ ਦਾ ਐਲਾਨ ਕੀਤਾ | ਗੱਲਬਾਤ ਕਰਦਿਆਂ ਆਗੂ ਗੁਰਪ੍ਰੀਤ ਸਿੰਘ, ਨਿਰਪਾਲ ਸਿੰਘ ਪੱਪੂ, ਬੂਟਾ ਸਿੰਘ ਤੇ ਸੁਖਪਾਲ ਸਿੰਘ ਪਾਲਾ ਨੇ ਕਿਹਾ ਕਿ ਅਸੀਂ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਾਂ | ਪਰ ਸਾਨੂੰ ਭਰੋਸੇ ਤੋਂ ਬਿਨਾਂ ਕੁੱਝ ਨਹੀਂ ਮਿਲਿਆ | ਉਨ੍ਹਾਂ ਕਿਹਾ ਕਿ ਮਹਿਕਮੇ ਤੋਂ ਬਿਨਾਂ ਕੁੱਝ ਨਹੀਂ ਮਿਲਿਆ | ਉਨ੍ਹਾਂ ਕਿਹਾ ਕਿ ਮਹਿਕਮੇ ਦੀਆਂ ਬੱਸਾਂ ਹਟਾ ਕੇ ਪ੍ਰਾਈਵੇਟ ਮਾਲਕਾਂ ਦੀਆਂ ਕਿੱਲੋਮੀਟਰ ਸਕੀਮ ਵਾਲੀਆਂ ਬੱਸਾਂ ਰੂਟਾਂ 'ਤੇ ਪਾਈਆਂ ਜਾ ਰਹੀਆਂ ਹਨ | ਇਸ ਨਾਲ ਡਰਾਈਵਰਾਂ ਦਾ ਵਿੱਤੀ ਨੁਕਸਾਨ ਹੋ ਰਿਹਾ ਹੈ | ਪੀ.ਆਰ.ਟੀ.ਸੀ. ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ | ਇਹ ਸਿਰਫ਼ ਕਾਰਪੋਰੇਟ ਘਰਾਨਿਆਂ ਨੂੰ ਫ਼ਾਇਦਾ ਪਹੁੰਚਾਉਣ ਲਈ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਾਂਝੇ ਸੰਘਰਸ਼ ਕਰਦੇ ਸਾਥੀਆਂ 'ਤੇ 307 ਦੇ ਪਰਚੇ ਦਰਜ ਕੀਤੇ ਗਏ ਹਨ | ਜੋ ਕਿ ਕਈ ਮਹੀਨੇ ਬਾਅਦ ਵੀ ਜੇਲ੍ਹਾਂ ਵਿਚ ਹਨ | ਉਨ੍ਹਾਂ ਨੂੰ ਰਿਹਾਅ ਕੀਤਾ ਜਾਵੇ ਅਤੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸਾਡੇ 27 ਡੀਪੂਆਂ ਦੇ ਮੈਂਬਰਾਂ ਵਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ | ਇਸ ਮੌਕੇ ਰਾਣਾ, ਪ੍ਰਗਟ ਸਿੰਘ, ਬੂਟਾ ਸਿੰਘ, ਜਗਚਾਨਣ ਸਿੰਘ, ਮਨਜੀਤ ਸਿੰਘ, ਸੁਖਦੇਵ ਸਿੰਘ, ਕੁਲਵਿੰਦਰ ਸਿੰਘ, ਲਖਵਿੰਦਰ ਸਿੰਘ ਆਦਿ ਹਾਜ਼ਰ ਸਨ |