ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਮਲੇਰਕੋਟਲਾ ਦੇ ਪ੍ਰਸ਼ਾਸਨ ਨੇ ਬਿਨਾਂ ਰਜਿਸਟਰੇਸ਼ਨ ਵਾਲੇ ਈ-ਰਿਕਸ਼ਿਆਂ 'ਤੇ ਕੱਸਿਆ ਸ਼ਿਕੰਜਾ

Ad Position 21
No active advertisement
ਮਲੇਰਕੋਟਲਾ ਵਿਖੇ ਈ ਰਿਕਸ਼ਾ ਦੀ ਜਾਂਚ ਕਰਦੇ ਹੋਏ ਪ੍ਰਸ਼ਾਸਨਿਕ ਅਧਿਕਾਰੀ | ਤਸਵੀਰ: ਮਨਜਿੰਦਰ ਸਿੰਘ ਸਰੌਦ <br/> 26-04-2026
15 ਚਾਲਕਾਂ ਦੇ ਕੱਟੇ ਚਲਾਨ, ਟਰੈਫ਼ਿਕ ਨਿਯਮਾਂ ਦੀ ਪਾਲਣਾ ਲਈ ਆਰ.ਟੀ.ਓ. ਤੇ ਪੁਲਿਸ ਵੱਲੋਂ ਸਾਂਝੀ ਕਾਰਵਾਈ


ਮਲੇਰਕੋਟਲਾ, 25 ਅਪ੍ਰੈਲ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)-ਜ਼ਿਲ੍ਹਾ ਮਲੇਰਕੋਟਲਾ ਦੇ ਅੰਦਰ ਉਪ ਮੰਡਲ ਮੈਜਿਸਟਰੇਟ ਕਨੂ ਗਰਗ ਦੀਆਂ ਹਦਾਇਤਾਂ ਤਹਿਤ ਸਹਾਇਕ ਖੇਤਰੀ ਟਰਾਂਸਪੋਰਟ ਅਫ਼ਸਰ ਸ਼ਹਿਨਾਜ ਪ੍ਰਵੀਨ ਵੱਲੋਂ ਸਥਾਨਕ ਟਰੈਫ਼ਿਕ ਪੁਲਿਸ ਦੇ ਸਹਿਯੋਗ ਨਾਲ ਸ਼ਹਿਰ ਦੇ ਵੱਖ-ਵੱਖ ਮਹੱਤਵਪੂਰਨ ਸਥਾਨਾਂ ਦਿੱਲੀ ਗੇਟ, ਟਰੱਕ ਯੂਨੀਅਨ ਤੇ ਗਰੇਵਾਲ ਚੌਕ ਅੰਦਰ ਵਿਸ਼ੇਸ਼ ਇਨਫੋਰਸਮੈਂਟ ਡਰਾਈਵ ਚਲਾਈ ਗਈ | ਇਸ ਡਰਾਈਵ ਦਾ ਮੁੱਖ ਉਦੇਸ਼ ਈ-ਰਿਕਸ਼ਾ ਚਾਲਕਾਂ ਨੂੰ ਤੰਗ ਕਰਨਾ ਨਹੀਂ, ਸਗੋਂ ਉਨ੍ਹਾਂ ਨੂੰ ਟਰੈਫ਼ਿਕ ਨਿਯਮਾਂ ਬਾਰੇ ਜਾਗਰੂਕ ਕਰਨਾ ਤੇ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣਾ ਸੀ | ਕਾਰਵਾਈ ਦੌਰਾਨ ਬਿਨਾਂ ਰਜਿਸਟਰੇਸ਼ਨ ਸਰਟੀਫਿਕੇਟ ਤੇ ਬਿਨਾਂ ਡਰਾਈਵਿੰਗ ਲਾਇਸੈਂਸ ਦੇ ਈ-ਰਿਕਸ਼ਾ ਚਲਾਉਣ ਵਾਲੇ 15 ਚਾਲਕਾਂ ਦੇ ਚਲਾਨ ਕੀਤੇ ਗਏ | ਇਸ ਤੋਂ ਇਲਾਵਾ, ਬਿਨਾਂ ਨੰਬਰੀ ਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਈ ਈ-ਰਿਕਸ਼ਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਕੁੱਝ ਵਾਹਨਾਂ ਨੂੰ ਜ਼ਬਤ ਵੀ ਕੀਤਾ ਗਿਆ | ਅਧਿਕਾਰੀਆਂ ਨੇ ਕਿਹਾ ਕਿ ਸ਼ਹਿਰ ਵਿੱਚ ਟਰੈਫ਼ਿਕ ਪ੍ਰਬੰਧ ਨੂੰ ਸੁਚਾਰੂ ਬਣਾਉਣ ਲਈ ਇਸ ਤਰ੍ਹਾਂ ਦੀਆਂ ਮੁਹਿੰਮਾਂ ਆਗਾਮੀ ਸਮੇਂ ਵਿੱਚ ਵੀ ਜਾਰੀ ਰਹਿਣਗੀਆਂ | ਆਰ.ਟੀ.ਓ. ਅਧਿਕਾਰੀਆਂ ਤੇ ਪੁਲਿਸ ਵੱਲੋਂ ਸਾਰੇ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਵਾਹਨਾਂ ਦੇ ਪੂਰੇ ਦਸਤਾਵੇਜ਼ ਨਾਲ ਰੱਖਣ, ਵੈਧ ਡਰਾਈਵਿੰਗ ਲਾਇਸੈਂਸ ਬਣਵਾਉਣ ਅਤੇ ਟਰੈਫ਼ਿਕ ਨਿਯਮਾਂ ਦੀ ਪਾਲਨਾ ਕਰਨ | ਉਨ੍ਹਾਂ ਕਿਹਾ ਕਿ ਨਿਯਮਾਂ ਦੀ ਪਾਲਨਾ ਨਾਲ ਹੀ ਸੜਕ ਹਾਦਸਿਆਂ ਨੂੰ ਰੋਕਿਆ ਜਾ ਸਕਦਾ ਹੈ ਤੇ ਜਨਤਾ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕਦੀ ਹੈ | ਮਲੇਰਕੋਟਲਾ ਸ਼ਹਿਰ ਦੇ ਅੰਦਰ ਟਰੈਫ਼ਿਕ ਦੀ ਗੰਭੀਰ ਹੋ ਰਹੀ ਸਮੱਸਿਆ ਦੇ ਹੱਲ ਲਈ ਭਾਵੇਂ ਆਏ ਦਿਨ ਯਤਨ ਤਾਂ ਜ਼ਰੂਰ ਕੀਤੇ ਜਾਂਦੇ ਹਨ ਪਰ ਬਾਜ਼ਾਰਾਂ ਅੰਦਰ ਟਰੈਫ਼ਿਕ ਸਮੱਸਿਆ ਦੀ ਉਲਝ ਚੁੱਕੀ ਕਹਾਣੀ ਸੁਲਝਣ ਦਾ ਨਾਮ ਨਹੀਂ ਲੈ ਰਹੀ |
Ad Position 22
No active advertisement
ਪਿਛਲੀ ਖ਼ਬਰ ਬਾਲ ਭਲਾਈ ਕਮੇਟੀ ਵਲੋਂ ਨੌਜਵਾਨ ਵਰਗ ਨੂੰ ਕਰੀਅਰ ਗਾਈਡੈਂਸ ਅਤੇ ਕੌਂਸਲਿੰਗ ਸੰਬੰਧੀ ਪੋ੍ਰਗਰਾਮ ਕਰਵਾਇਆ ਅਗਲੀ ਖ਼ਬਰ ਪੀ.ਆਰ.ਟੀ.ਸੀ./ਪਨਬੱਸ ਕੰਟਰੈਕਟ ਵਰਕਰ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਭੱੁਖ ਹੜਤਾਲ
Ad Position 24
No active advertisement