ਟੱਲੇਵਾਲ, 25 ਅਪ੍ਰੈਲ (ਸੋਨੀ ਚੀਮਾ)-ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੁਆਰਾ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਇੰਸਪੈਕਟਰ ਸਰਬਜੀਤ ਸਿੰਘ ਨੇ ਟੱਲੇਵਾਲ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਟਰੈਫ਼ਿਕ ਨਿਯਮਾਂ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਸੈਮੀਨਾਰ ਅਤੇ ਜਾਗਰੂਕਤਾ ਪ੍ਰੋਗਰਾਮ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਨਸ਼ੇ ਨਾ ਸਿਰਫ਼ ਸਰੀਰਕ ਅਤੇ ਮਾਨਸਿਕ ਸਿਹਤ ਨੂੰ ਨੁਕਸਾਨ ਪਹੁੰਚਾਉਂਦੇ ਹਨ, ਸਗੋਂ ਪਰਿਵਾਰ ਅਤੇ ਸਮਾਜ ਨੂੰ ਵੀ ਤਬਾਹ ਕਰਦੇ ਹਨ | ਇਸ ਮੌਕੇ ਉਨ੍ਹਾਂ ਟਰੈਫ਼ਿਕ ਨਿਯਮਾਂ ਸਬੰਧੀ ਜਾਗਰੂਕ ਕਰਦਿਆਂ ਵਿਦਿਆਰਥੀਆਂ ਨੂੰ ਹੈਲਮਟ ਪਹਿਨਣ, ਸੀਟ ਬੈਲਟ ਲਗਾਉਣ, ਤੇਜ਼ ਰਫ਼ਤਾਰ ਤੋਂ ਬਚਣ ਅਤੇ ਟਰੈਫ਼ਿਕ ਸਿਗਨਲਾਂ ਦੀ ਪਾਲਣਾ ਕਰਨ ਵਰਗੇ ਮਹੱਤਵਪੂਰਨ ਸੜਕ ਸੁਰੱਖਿਆ ਨਿਯਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ | ਉਨ੍ਹਾਂ ਨੂੰ ਇਹ ਵੀ ਦੱਸਿਆ ਗਿਆ ਕਿ ਥੋੜ੍ਹੀ ਜਿਹੀ ਲਾਪਰਵਾਹੀ ਵੀ ਵੱਡੇ ਹਾਦਸਿਆਂ ਦਾ ਕਾਰਨ ਬਣ ਸਕਦੀ ਹੈ, ਇਸ ਲਈ ਹਰ ਨਾਗਰਿਕ ਨੂੰ ਜ਼ਿੰਮੇਵਾਰੀ ਨਾਲ ਗੱਡੀ ਚਲਾਉਣੀ ਚਾਹੀਦੀ ਹੈ | ਇਸ ਮੌਕੇ ਹਰਜਿੰਦਰ ਸਿੰਘ ਸਕੂਲ ਇੰਚਾਰਜ, ਬਲਦੇਵ ਖਾਂ ਚੇਅਰਮੈਨ, ਗੁਰਤੇਜ ਸਿੰਘ, ਕਮਲਜੀਤ ਸਿੰਘ, ਸਰਬਜੀਤ ਕੌਰ, ਸੁਖਵੀਰ ਕੌਰ, ਰੁਪਿੰਦਰ ਕੌਰ, ਅਸ਼ੋਕ ਬਾਲਾਂ, ਰਾਖੀ ਜੋਸ਼ੀ, ਕਰਮਜੀਤ ਕੌਰ ਤੋਂ ਇਲਾਵਾ ਪਿੰਡ ਦੇ ਪਤਵੰਤੇ ਵੀ ਹਾਜ਼ਰ ਸਨ |