ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ 'ਚ ਵਿਦਿਆਰਥੀ ਕੌਂਸਲ ਦੀਆਂ ਚੋਣਾਂ ਕਰਵਾਈਆਂ

Ad Position 21
No active advertisement
ਅਜੀਤ ਡੈਸਕ 26-04-2026
ਤਪਾ ਮੰਡੀ, 25 ਅਪ੍ਰੈਲ (ਪ੍ਰਵੀਨ ਗਰਗ)-ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ਜੈਮਲ ਸਿੰਘ ਵਾਲਾ 'ਚ ਸਾਲ 2026-27 ਲਈ ਵਿਦਿਆਰਥੀ ਕੌਂਸਲ ਦੀਆਂ ਚੋਣਾਂ ਬੜੇ ਹੀ ਉਤਸ਼ਾਹ, ਜੋਸ਼ ਅਤੇ ਲੋਕਤੰਤਰਿਕ ਮਾਹੌਲ ਵਿਚ ਕਰਵਾਈਆਂ ਗਈਆਂ | ਇਸ ਗਤੀਵਿਧੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਨੇਤਿ੍ਤਵ ਗੁਣਾਂ ਦਾ ਵਿਕਾਸ ਕਰਨਾ ਅਤੇ ਉਨ੍ਹਾਂ ਨੂੰ ਲੋਕਤੰਤਰਿਕ ਪ੍ਰਣਾਲੀ ਨਾਲ ਜਾਣੂ ਕਰਵਾਉਣਾ ਸੀ | ਚੋਣਾਂ ਤੋਂ ਪਹਿਲਾਂ ਉਮੀਦਵਾਰ ਵਿਦਿਆਰਥੀਆਂ ਵਲੋਂ ਆਪਣਾ-ਆਪਣਾ ਚੋਣ ਪ੍ਰਚਾਰ ਕੀਤਾ ਗਿਆ | ਉਨ੍ਹਾਂ ਨੇ ਕਲਾਸਾਂ ਵਿਚ ਜਾ ਕੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਸਕੂਲ ਦੇ ਵਿਕਾਸ ਲਈ ਆਪਣੇ ਯੋਜਨਾਵਾਂ ਬਾਰੇ ਦੱਸਿਆ | ਵਿਦਿਆਰਥੀਆਂ ਨੇ ਬੜੇ ਹੀ ਸ਼ਿਸ਼ਟਾਚਾਰ ਅਤੇ ਅਨੁਸ਼ਾਸਨ ਨਾਲ ਪ੍ਰਚਾਰ ਕੀਤਾ, ਜਿਸ ਨਾਲ ਸਕੂਲ ਦਾ ਮਾਹੌਲ ਪੂਰੀ ਤਰ੍ਹਾਂ ਚਣਾਂਵ ਰੰਗ ਵਿਚ ਰੰਗਿਆ ਹੋਇਆ ਸੀ | ਵੋਟਿੰਗ ਪ੍ਰਕਿਰਿਆ ਨੂੰ ਸੁਚੱਜੇ ਅਤੇ ਪਾਰਦਰਸ਼ੀ ਢੰਗ ਨਾਲ ਅੰਜਾਮ ਦਿੱਤਾ ਗਿਆ | ਸਕੂਲ ਪ੍ਰਬੰਧਕਾਂ ਵਲੋਂ ਪੂਰੀ ਤਿਆਰੀ ਕੀਤੀ ਗਈ ਸੀ, ਜਿਸ ਵਿਚ ਵੋਟਿੰਗ ਮਸ਼ੀਨ ਦੀ ਸਹੀ ਵਿਵਸਥਾ ਕੀਤੀ ਗਈ | ਵਿਦਿਆਰਥੀਆਂ ਨੇ ਲਾਈਨਾਂ ਵਿਚ ਖੜ੍ਹ ਕੇ ਬੜੀ ਜ਼ਿੰਮੇਵਾਰੀ ਨਾਲ ਆਪਣੇ ਵੋਟ ਦਾ ਅਧਿਕਾਰ ਵਰਤਿਆ | ਅਧਿਆਪਕਾਂ ਨੇ ਵੀ ਇਸ ਪ੍ਰਕਿਰਿਆ ਵਿਚ ਨਿਗਰਾਨੀ ਕਰਦੇ ਹੋਏ ਸਹਿਯੋਗ ਦਿੱਤਾ | ਵੋਟਾਂ ਦੀ ਗਿਣਤੀ ਪੂਰੀ ਇਮਾਨਦਾਰੀ ਨਾਲ ਕੀਤੀ ਗਈ ਅਤੇ ਨਤੀਜੇ ਘੋਸ਼ਿਤ ਕੀਤੇ ਗਏ | ਜਿੱਤਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਪ੍ਰਬੰਧਨ ਵਲੋਂ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ | ਇਸ ਦੇ ਨਾਲ ਹੀ ਹਾਰਨ ਵਾਲੇ ਉਮੀਦਵਾਰਾਂ ਦੀ ਵੀ ਹੌਸਲਾ ਅਫ਼ਜ਼ਾਈ ਕੀਤੀ ਗਈ | ਪਿ੍ੰਸੀਪਲ ਇਬਰਾਹੀਮ ਉਦਮ ਨੇ ਕਿਹਾ ਕਿ ਇਹ ਚੋਣਾਂ ਵਿਦਿਆਰਥੀਆਂ ਨੂੰ ਜੀਵਨ ਵਿਚ ਲੋਕਤੰਤਰਿਕ ਮੁੱਲਾਂ ਦੀ ਸਮਝ ਦਿੰਦੀਆਂ ਹਨ ਅਤੇ ਉਨ੍ਹਾਂ ਵਿਚ ਆਤਮ ਵਿਸ਼ਵਾਸ ਪੈਦਾ ਕਰਦੀਆਂ ਹਨ | ਸਕੂਲ ਦੇ ਚੇਅਰਮੈਨ ਸੁਖਮੀਤ ਸਿੰਘ ਧਾਲੀਵਾਲ ਨੇ ਵੀ ਇਸ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ | ਸਮਾਗਮ ਦੌਰਾਨ ਸਕੂਲ ਦਾ ਸਾਰਾ ਸਟਾਫ਼ ਅਤੇ ਵਿਦਿਆਰਥੀ ਮੌਜੂਦ ਰਹੇ | ਅੰਤ 'ਚ ਜਿੱਤਣ ਵਾਲੇ ਵਿਦਿਆਰਥੀਆਂ ਨੇ ਆਪਣੇ ਅਹੁਦਿਆਂ ਦੀ ਜ਼ਿੰਮੇਵਾਰੀ ਸੰਭਾਲਣ ਦਾ ਵਾਅਦਾ ਕੀਤਾ ਅਤੇ ਸਕੂਲ ਦੇ ਹਿਤ ਵਿਚ ਕੰਮ ਕਰਨ ਦੀ ਸ਼ਪਥ ਲਈ | ਇਹ ਚੋਣ ਪ੍ਰਕਿਰਿਆ ਸਕੂਲ ਦੇ ਇਤਿਹਾਸ ਵਿਚ ਇਕ ਮਹੱਤਵਪੂਰਨ ਅਤੇ ਸਿੱਖਣਯੋਗ ਅਨੁਭਵ ਸਾਬਤ ਹੋਈ |
Ad Position 22
No active advertisement
ਪਿਛਲੀ ਖ਼ਬਰ ਗੋਬਿੰਦ ਸਕੂਲ ਵਲੋਂ ਧਰਤੀ ਬਚਾਓ ਦਿਵਸ ਮੌਕੇ ਸਾਈਕਲ ਰੈਲੀ ਕੱਢੀ ਅਗਲੀ ਖ਼ਬਰ ਸੇਂਟ ਲੌਂਗਪੁਰੀ ਬਿ੍ਲੀਐਂਟ ਸਕੂਲ ਪੱਖੋ ਕਲਾਂ ਵਿਖੇ ਹਾਊਸ ਮੁਖੀਆਂ ਦੀ ਚੋਣ ਕਰਵਾਈ
Ad Position 24
No active advertisement