ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਗੋਬਿੰਦ ਸਕੂਲ ਵਲੋਂ ਧਰਤੀ ਬਚਾਓ ਦਿਵਸ ਮੌਕੇ ਸਾਈਕਲ ਰੈਲੀ ਕੱਢੀ

Ad Position 21
No active advertisement
ਅਜੀਤ ਡੈਸਕ 26-04-2026
ਭਦੌੜ, 25 ਅਪ੍ਰੈਲ (ਰਜਿੰਦਰ ਬੱਤ, ਵਿਨੋਦ ਕਲਸੀ)-ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਵਲੋਂ 'ਜੀਓਗਰਾਫੀ ਕਲੱਬ' ਦੇ ਝੰਡੇ ਹੇਠ 'ਧਰਤੀ ਬਚਾਓ ਦਿਵਸ' ਮੌਕੇ ਵਿਦਿਆਰਥੀਆਂ ਵਿਚ ਵਾਤਾਵਰਨ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਇਕ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ | ਇਸ ਰੈਲੀ ਵਿਚ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਮੈਂਬਰਾਂ ਨੇ ਵੱਡੇ ਉਤਸ਼ਾਹ ਨਾਲ ਭਾਗ ਲਿਆ | ਸਕੂਲ ਦੇ ਵਾਈਸ ਚੇਅਰਮੈਨ ਹਰਪ੍ਰੀਤ ਸਿੰਘ ਗਿੱਲ ਅਤੇ ਪਿ੍ੰਸੀਪਲ ਪੀ. ਕੇ. ਠਾਕੁਰ ਨੇ ਇਸ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ | ਇਸ ਰੈਲੀ ਦੀ ਸ਼ੁਰੂਆਤ ਸਕੂਲ ਕੈਂਪਸ ਤੋਂ ਹੋ ਕੇ ਕਸਬੇ ਦੇ ਵੱਖ-ਵੱਖ ਇਲਾਕਿਆਂ ਗੁਜਰੀ ਹੋਈ ਨੇ ਸਮੁੱਚੇ ਲੋਕਾਂ ਨੂੰ 'ਧਰਤੀ ਬਚਾਓ, ਭਵਿੱਖ ਬਚਾਓ' ਅਤੇ 'ਪ੍ਰਦੂਸ਼ਣ ਘਟਾਓ, ਜੀਵਨ ਬਚਾਓ' ਵਰਗੇ ਨਾਅਰੇ ਲਗਾ ਕੇ ਲੋਕਾਂ ਨੂੰ ਵਾਤਾਵਰਨ ਦੀ ਸੰਭਾਲ ਲਈ ਪ੍ਰੇਰਿਤ ਕੀਤਾ | ਸਕੂਲ ਦੇ ਸਰਪ੍ਰਸਤ ਡਾ: ਦਰਸ਼ਨ ਸਿੰਘ ਗਿੱਲ, ਚੇਅਰਮੈਨ ਹਰਪ੍ਰੀਤ ਸਿੰਘ ਗਿੱਲ, ਐੱਮ.ਡੀ. ਰਿਚਾ ਪਨੇਸਰ ਗਿੱਲ ਅਤੇ ਪਿੰ੍ਰਸੀਪਲ ਪੀ.ਕੇ ਠਾਕੁਰ ਨੇ ਧਰਤੀ ਅਤੇ ਵਾਤਾਵਰਨ ਦੀ ਸੰਭਾਲ ਹਰ ਇਕ ਵਿਅਕਤੀ ਨੂੰ ਹੰਭਲਾ ਮਾਰਨਾ ਚਾਹੀਦਾ ਹੈ ਤਾਂ ਹੀ ਅਸੀਂ ਸਾਫ਼ ਵਾਤਾਵਰਨ ਅੰਦਰ ਸੁਖ ਦਾ ਸਾਹ ਲੈ ਸਕਦੇ ਹਾਂ | ਰੈਲੀ ਦੇ ਅੰਤ ਵਿਚ ਸਭ ਨੂੰ ਵਾਤਾਵਰਨ ਦੀ ਸੰਭਾਲ ਕਰਨ ਅਤੇ ਰੁੱਖ ਲਗਾਉਣ ਦਾ ਸੰਕਲਪ ਦਿਵਾਇਆ ਗਿਆ |
Ad Position 22
No active advertisement
ਪਿਛਲੀ ਖ਼ਬਰ ਐੱਸ.ਬੀ.ਐੱਸ ਪਬਲਿਕ ਸਕੂਲ ਵਿਖੇ ਵਿਦਿਆਰਥੀ ਕੌਂਸਲ ਚੋਣਾਂ ਕਰਵਾਈਆਂ ਅਗਲੀ ਖ਼ਬਰ ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ 'ਚ ਵਿਦਿਆਰਥੀ ਕੌਂਸਲ ਦੀਆਂ ਚੋਣਾਂ ਕਰਵਾਈਆਂ
Ad Position 24
No active advertisement