ਬਰਨਾਲਾ, 25 ਅਪ੍ਰੈਲ (ਅਸ਼ੋਕ ਭਾਰਤੀ)-ਐੱਸ.ਬੀ.ਐੱਸ ਪਬਲਿਕ ਸਕੂਲ ਸੁਰਜੀਤਪੁਰਾ ਵਿਖੇ ਵਿਦਿਆਰਥੀ ਕੌਂਸਲ ਦੀਆਂ ਚੋਣਾਂ ਕਰਵਾਈਆਂ ਗਈਆਂ | ਇਸ ਮੌਕੇ ਹਾਊਸ ਕੈਪਟਨ, ਹੈੱਡ ਗਰਲ, ਹੈੱਡ ਬੁਆਏ, ਸਪੋਰਟਸ ਹੈੱਡ ਗਰਲ, ਸਪੋਰਟਸ ਹੈੱਡ ਬੁਆਏ ਅਤੇ ਡਿਸਿਪਲਿਨ ਇੰਚਾਰਜ ਦੇ ਅਹੁਦਿਆਂ ਲਈ ਚੋਣਾਂ ਕਰਵਾਈਆਂ ਗਈਆਂ | ਇਸ ਦੌਰਾਨ ਵਿਦਿਆਰਥੀਆਂ ਨੇ ਆਪਣੇ ਮਨ ਪਸੰਦ ਉਮੀਦਵਾਰ ਨੂੰ ਵੋਟਾਂ ਪਾਈਆਂ | ਪਿ੍ੰਸੀਪਲ ਕਮਲਜੀਤ ਕੌਰ, ਵਾਈਸ ਪਿ੍ੰਸੀਪਲ ਡਾ: ਸੰਜੇ ਕੁਮਾਰ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਚੋਣਾਂ ਨਾਲ ਵਿਦਿਆਰਥੀ ਲੋਕਤੰਤਰਿਕ ਪ੍ਰਣਾਲੀ ਦੀ ਅਸਲ ਮਹੱਤਤਾ ਨੂੰ ਸਮਝਦੇ ਹਨ | ਉਨ੍ਹਾਂ ਨੇ ਦੱਸਿਆ ਕਿ ਵੋਟ ਦਾ ਅਧਿਕਾਰ ਹਰ ਨਾਗਰਿਕ ਲਈ ਬਹੁਤ ਕੀਮਤੀ ਹੁੰਦਾ ਹੈ ਅਤੇ ਇਸ ਦਾ ਸਹੀ ਉਪਯੋਗ ਕਰਨਾ ਹਰ ਕਿਸੇ ਦੀ ਜ਼ਿੰਮੇਵਾਰੀ ਹੈ |