ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਕਾਂਗਰਸ ਵਲੋਂ ਬੰਨੀ ਖਹਿਰਾ ਐੱਸ.ਸੀ. ਵਿਭਾਗ ਪੰਜਾਬ ਵਰਕਿੰਗ ਕਮੇਟੀ ਦਾ ਚੇਅਰਮੈਨ ਨਿਯੁਕਤ

Ad Position 21
No active advertisement
ਅਜੀਤ ਡੈਸਕ 26-04-2026
ਮਹਿਲ ਕਲਾਂ, 25 ਅਪ੍ਰੈਲ (ਅਵਤਾਰ ਸਿੰਘ ਅਣਖੀ)-ਪੰਜਾਬ ਪ੍ਰਦੇਸ਼ ਕਾਂਗਰਸ ਹਾਈ ਕਮਾਂਡ ਵਲੋਂ ਸੀਨੀ: ਕਾਂਗਰਸੀ ਆਗੂ ਬੰਨੀ ਖਹਿਰਾ ਨੂੰ ਪਾਰਟੀ ਪ੍ਰਤੀ ਲਗਾਤਾਰ ਨਿਭਾਈਆਂ ਜਾ ਰਹੀਆਂ ਅਣਥੱਕ ਸੇਵਾਵਾਂ ਦੇ ਮੱਦੇਨਜ਼ਰ ਕਾਂਗਰਸ ਐੱਸ.ਸੀ. ਡਿਪਾਰਟਮੈਂਟ ਪੰਜਾਬ ਦੀ ਵਰਕਿੰਗ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ | ਇਸ ਨਿਯੁਕਤੀ ਨਾਲ ਹਲਕਾ ਮਹਿਲ ਕਲਾਂ ਕਾਂਗਰਸੀ ਵਰਕਰਾਂ 'ਚ ਖ਼ੁਸ਼ੀ ਲਹਿਰ ਦੌੜ ਗਈ ਹੈ | ਨਵੇਂ ਚੇਅਰਮੈਨ ਬੰਨੀ ਖਹਿਰਾ ਨੇ ਆਪਣੀ ਨਿਯੁਕਤੀ 'ਤੇ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਦਿੱਤੀ ਗਈ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ | ਉਨ੍ਹਾਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਜ਼ਿਲ੍ਹਾ ਪ੍ਰਧਾਨ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਸਮੇਤ ਸਮੂਹ ਆਗੂਆਂ ਦਾ ਉਚੇਚਾ ਧੰਨਵਾਦ ਕੀਤਾ ਹੈ | ਇਸ ਮੌਕੇ ਜ਼ਿਲ੍ਹਾ ਚੇਅਰਮੈਨ ਜਸਮੇਲ ਸਿੰਘ ਡੇਅਰੀ ਵਾਲਾ, ਕੋਆਰਡੀਨੇਟਰ ਗੁਰਮੇਲ ਸਿੰਘ ਮੌੜ, ਕਿਸਾਨ ਸੈੱਲ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਸਰਬੀ, ਉਜਾਗਰ ਸਿੰਘ ਛਾਪਾ, ਬਾਬੂ ਰੌਸ਼ਨ ਲਾਲ ਬਾਂਸਲ, ਡਾ: ਅਮਰਜੀਤ ਸਿੰਘ, ਕੋਮਲਜੀਤ ਸਿੰਘ ਚੌਹਾਨਕੇ, ਦੀਪਾ ਧਨੇਰ, ਮਨਦੀਪ ਸਿੰਘ ਲੋਹਗੜ੍ਹ, ਮਨਜੀਤ ਸਿੰਘ ਮਹਿਲ ਖ਼ੁਰਦ, ਬੱਗਾ ਸਿੰਘ ਮਹਿਲ ਕਲਾਂ, ਭੁਪਿੰਦਰ ਸਿੰਘ ਛਾਪਾ ਸਮੇਤ ਵੱਡੀ ਗਿਣਤੀ 'ਚ ਆਗੂਆਂ, ਵਰਕਰਾਂ ਨੇ ਨਵ ਨਿਯੁਕਤ ਚੇਅਰਮੈਨ ਬੰਨੀ ਖਹਿਰਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਨਿਯੁਕਤੀ ਨਾਲ ਕਾਂਗਰਸ ਪਾਰਟੀ ਪਹਿਲਾ ਨਾਲੋਂ ਵਧੇਰੇ ਮਜ਼ਬੂਤ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ ਪਤਨ ਸ਼ੁਰੂ, 2027 ਵਿਚ ਲੋਕ ਭਾਜਪਾ ਨੂੰ ਦੇਣਗੇ ਮੌਕਾ-ਕੈਪਟਨ ਸਿੱਧੂ ਅਗਲੀ ਖ਼ਬਰ ਆਰੀਆਭੱਟਾ ਗਰੁੱਪ ਆਫ਼ ਇੰਸਟੀਚਿਊਟਸ ਵਿਖੇ ਵਿਸ਼ੇਸ਼ ਸੈਮੀਨਾਰ 9 ਮਈ ਨੂੰ
Ad Position 24
No active advertisement