ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਸਿਹਤ ਵਿਭਾਗ ਵਲੋਂ ਮਨਾਇਆ ਗਿਆ ਵਿਸ਼ਵ ਮਲੇਰੀਆ ਦਿਵਸ

Ad Position 21
No active advertisement
ਅਜੀਤ ਡੈਸਕ 26-04-2026
ਬਰਨਾਲਾ, 25 ਅਪ੍ਰੈਲ (ਨਰਿੰਦਰ ਅਰੋੜਾ)-ਸਿਹਤ ਵਿਭਾਗ ਬਰਨਾਲਾ ਵਲੋਂ ਜ਼ਿਲ੍ਹਾ ਬਰਨਾਲਾ ਦੀਆਂ ਸਿਹਤ ਸੰਸਥਾਵਾਂ, ਵਿੱਦਿਅਕ ਅਦਾਰਿਆਂ ਅਤੇ ਘਰ-ਘਰ ਜਾ ਕੇ ਜਾਗਰੂਕਤਾ ਅਭਿਆਨ ਚਲਾ ਕੇ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ ਤਾਂ ਜੋ ਮਲੇਰੀਆ ਨੂੰ ਫੈਲਣ ਤੋਂ ਰੋਕਿਆ ਜਾ ਸਕੇ | ਜਾਣਕਾਰੀ ਦਿੰਦਿਆਂ ਸਿਵਲ ਸਰਜਨ ਬਰਨਾਲਾ ਡਾ: ਹਰੀਪਾਲ ਸਿੰਘ ਸਿੱਧੂ ਅਤੇ ਡਾ: ਮੁਨੀਸ਼ ਕੁਮਾਰ ਜ਼ਿਲ੍ਹਾ ਐਪੀਡੋਮੋਲੋਜਿਸਟ ਨੇ ਦੱਸਿਆ ਕਿ ਮਲੇਰੀਆ ਮਾਦਾ ਐਨਾਫਲੀਜ ਮੱਛਰ ਦੇ ਕੱਟਣ ਨਾਲ ਫੈਲਦਾ ਹੈ | ਇਹ ਮੱਛਰ ਸਾਫ਼ ਖੜੇ ਪਾਣੀ ਵਿਚ ਪੈਦਾ ਹੁੰਦੇ ਹਨ | ਇਹ ਮੱਛਰ ਰਾਤ ਤੇ ਸਵੇਰ ਵੇਲੇ ਕੱਟਦੇ ਹਨ | ਕੋਈ ਵੀ ਬੁਖ਼ਾਰ ਮਲੇਰੀਆ ਹੋ ਸਕਦਾ ਹੈ | ਜੇਕਰ ਤੇਜ਼ ਬੁਖ਼ਾਰ, ਠੰਢ, ਕਾਂਬਾ ਲੱਗ ਕੇ ਬੁਖ਼ਾਰ ਤੋਂ ਬਾਅਦ ਪਸੀਨਾ ਆਉਣਾ, ਕਮਜ਼ੋਰੀ, ਉਲਟੀ, ਜੀ ਕੱਚਾ, ਸਿਰ ਦਰਦ ਆਦਿ ਲੱਛਣ ਦਿਖਾਈ ਦੇਣ ਤਾਂ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਾਉਣਾ ਚਾਹੀਦਾ ਹੈ | ਉਨ੍ਹਾਂ ਦੱਸਿਆ ਕਿ ਮਲੇਰੀਆ ਨੂੰ ਰੋਕਣ ਅਤੇ ਬਚਾਅ ਲਈ ਵਿਸ਼ਵ ਸਿਹਤ ਸੰਸਥਾ ਵਲੋਂ ਹਰੇਕ ਸਾਲ 25 ਅਪ੍ਰੈਲ ਨੂੰ ਵਿਸ਼ਵ ਮਲੇਰੀਆ ਦਿਵਸ ਮਨਾਇਆ ਜਾਂਦਾ ਹੈ | ਹਰੇਕ ਸ਼ੁੱਕਰਵਾਰ ਖ਼ੁਸ਼ਕ ਦਿਨ ਵਜੋਂ ਮਨਾਇਆ ਜਾਂਦਾ ਹੈ | ਮਲੇਰੀਆ ਦੀ ਰੋਕਥਾਮ ਲਈ ਪਾਣੀ ਜਮਾਂ ਨਹੀਂ ਹੋਣ ਦੇਣਾ ਚਾਹੀਦਾ ਅਤੇ ਖੜੇ ਪਾਣੀ 'ਚ ਕਾਲਾ ਤੇਲ ਪਾਉਣਾ ਚਾਹੀਦਾ ਹੈ | ਬੁਖ਼ਾਰ ਹੋਣ 'ਤੇ ਖ਼ੂਨ ਦੀ ਜਾਂਚ ਜ਼ਰੂਰ ਕਰਵਾਉਣੀ ਚਾਹੀਦੀ ਹੈ | ਸਿਹਤ ਵਿਭਾਗ ਵਲੋਂ ਮਲੇਰੀਆ ਦੇ ਟੈਸਟ ਅਤੇ ਇਲਾਜ ਬਿਲਕੁਲ ਮੁਫ਼ਤ ਕੀਤੇ ਜਾਂਦੇ ਹਨ | ਮਲੇਰੀਆ ਦੇ ਖ਼ਾਤਮੇ ਲਈ ਮੁਹਿੰਮ ਵਿਚ ਬਰਨਾਲਾ ਨਿਵਾਸੀਆਂ ਨੂੰ ਆਪਣਾ ਬਣਦਾ ਸਹਿਯੋਗ ਦੇਣਾ ਚਾਹੀਦਾ ਹੈ | ਸਿਹਤ ਵਿਭਾਗ ਦੇ ਕਰਮਚਾਰੀਆਂ ਵਲੋਂ ਪੈਂਫਲੈਟਸ, ਪੋਸਟਰ ਅਤੇ ਪ੍ਰੈਸ ਤੇ ਸੋਸ਼ਲ ਮੀਡੀਆ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਕੋਈ ਵੀ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ | ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਕੁਲਦੀਪ ਸਿੰਘ ਮਾਨ, ਜ਼ਿਲ੍ਹਾ ਬੀ.ਸੀ.ਸੀ ਕੋਆਰਡੀਨੇਟਰ ਹਰਜੀਤ ਸਿੰਘ, ਗੁਰਮੇਲ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਸ਼ਹਿਣਾ, ਸੁਰਿੰਦਰ ਸਿੰਘ ਹੈਲਥ ਇੰਸਪੈਕਟਰ, ਗਣੇਸ਼ ਦੱਤ, ਜਸਵਿੰਦਰ ਸਿੰਘ, ਮਨਪ੍ਰੀਤ ਸ਼ਰਮਾ ਅਤੇ ਗੁਲਾਬ ਸਿੰਘ ਸਿਹਤ ਕਰਮਚਾਰੀ ਅਤੇ ਨਰਸਿੰਗ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਮਲੇਰੀਆ ਦਿਵਸ ਮੌਕੇ ਸਬ ਡਵੀਜ਼ਨਲ ਹਸਪਤਾਲ ਤਪਾ ਵਲੋਂ ਕੱਢੀ ਗਈ ਜਾਗਰੂਕਤਾ ਰੈਲੀ ਅਗਲੀ ਖ਼ਬਰ ਵਿਧਾਇਕ ਪੰਡੋਰੀ ਨੇ ਪ੍ਰਾਇਮਰੀ ਸਕੂਲ ਬੀਹਲਾ ਵਿਖੇ ਨਵੀਂ ਬਣੀ ਸਕੂਲ ਆਫ਼ ਹੈਪੀਨੈੱਸ ਦੀ ਬਿਲਡਿੰਗ ਦਾ ਕੀਤਾ ਉਦਘਾਟਨ
Ad Position 24
No active advertisement