ਟੱਲੇਵਾਲ, 26 ਅਪ੍ਰੈਲ (ਸੋਨੀ ਚੀਮਾ)-ਪੰਜਾਬ ਸਰਕਾਰ ਦੀ 'ਸਿੱਖਿਆ ਕ੍ਰਾਂਤੀ 2.0' ਮੁਹਿੰਮ ਤਹਿਤ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਚੀਮਾ ਵਿਖੇ ਇਕ ਵਿਸ਼ੇਸ਼ ਉਦਘਾਟਨ ਸਮਾਰੋਹ ਕਰਵਾਇਆ ਗਿਆ | ਇਸ ਸਮਾਗਮ ਵਿਚ ਹਲਕਾ ਮਹਿਲ ਕਲਾਂ ਦੇ ਐੱਮ.ਐੱਲ.ਏ. ਅਤੇ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਕੁਲਵੰਤ ਸਿੰਘ ਪੰਡੋਰੀ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ | ਸਮਾਰੋਹ ਦੌਰਾਨ ਵਿਧਾਇਕ ਪੰਡੋਰੀ ਵਲੋਂ ਸਕੂਲ ਵਿਚ ਲਗਭਗ 14.96 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਗਏ 2 ਨਵੇਂ ਕਮਰਿਆਂ ਦਾ ਰਸਮੀ ਤੌਰ 'ਤੇ ਉਦਘਾਟਨ ਕੀਤਾ ਗਿਆ | ਇਸ ਮੌਕੇ ਸਕੂਲ ਦੇ ਵਿਕਾਸ ਕਾਰਜਾਂ ਦਾ ਵੇਰਵਾ ਸਾਂਝਾ ਕਰਦਿਆਂ ਦੱਸਿਆ ਗਿਆ ਕਿ ਸਾਲ 2022 ਤੋਂ ਮਾਰਚ 2026 ਤੱਕ ਸਕੂਲ ਦੇ ਵਿਕਾਸ ਲਈ ਕੁੱਲ 40.96 ਲੱਖ ਰੁਪਏ ਦੀਆਂ ਗਰਾਂਟਾਂ ਪ੍ਰਾਪਤ ਹੋ ਚੁੱਕੀਆਂ ਹਨ | ਸਾਲ 2024-25 ਦੌਰਾਨ ਸਕੂਲ ਦੀ ਮੇਜਰ ਰਿਪੇਅਰ ਲਈ 11.50 ਲੱਖ ਰੁਪਏ ਦੀ ਰਾਸ਼ੀ ਖ਼ਰਚ ਕੀਤੀ ਗਈ | ਸਾਲ 2023-24 ਵਿਚ ਸਕੂਲ ਦੀ ਚਾਰਦੀਵਾਰੀ ਲਈ 14.50 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਸੀ | ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਰਜਿੰਦਰ ਪਾਲ ਸਿੰਘ ਨੇ ਕਿਹਾ ਕਿ ਸਕੂਲਾਂ ਵਿਚ ਮਿਆਰੀ ਸਿੱਖਿਆ ਉੱਤੇ ਧਿਆਨ ਦਿੱਤਾ ਜਾ ਰਿਹਾ ਹੈ | ਇਸ ਮੌਕੇ ਪੀ.ਏ. ਬਿੰਦਰ ਸਿੰਘ ਖਾਲਸਾ, ਹਰਮਨਜੀਤ ਸਿੰਘ, ਗੁਰਜੀਤ ਸਿੰਘ ਧਾਲੀਵਾਲ, ਸਿੱਖਿਆ ਕੋਆਰਡੀਨੇਟਰ ਚਰਨਜੀਤ ਸਿੰਘ, ਬਾਬਾ ਅਮਨਦੀਪ ਸਿੰਘ ਡੇਰਾ ਗੁਲਾਬ ਸਿੰਘ ਵਾਲਾ, ਅਵਤਾਰ ਸਿੰਘ ਕਾਲਾ ਭੰਗੂ, ਸੁਖਜਿੰਦਰ ਸਿੰਘ ਪੰਚ, ਸਮਾਜ ਸੇਵੀ ਜਗਦੇਵ ਸਿੰਘ ਥਿੰਦ, ਰੇਸ਼ਮ ਸਿੰਘ ਵੜੈਚ, ਪਰਵਿੰਦਰ ਸਿੰਘ ਭਾਗ ਪੈਲੇਸ ਵਾਲੇ, ਰਾਜਦੀਪ ਸਿੰਘ ਕਲੇਰ, ਮਾ: ਪ੍ਰਭਜੋਤ ਸਿੰਘ, ਕੁਲਵਿੰਦਰ ਸਿੰਘ ਚੀਮਾ, ਜਸਵੀਰ ਸਿੰਘ ਸੁਖਪੁਰ, ਪਰਮਿੰਦਰ ਸਿੰਘ ਭੰਗੂ, ਜਸਵੀਰ ਸਿੰਘ ਮਾਹੀ, ਬਲਵੰਤ ਸਿੰਘ ਪੰਚ, ਗੁਰਮੇਲ ਸਿੰਘ ਪੰਚ, ਬਲਵਿੰਦਰ ਕੁਮਾਰ ਫ਼ੌਜੀ ਪ੍ਰਧਾਨ ਸ਼ਿਵ ਮੰਦਰ, ਮਨੋਜ ਕੁਮਾਰ ਗੁਪਤਾ, ਯੋਗ ਕੁਮਾਰ, ਮਨੋਜ ਸ਼ਰਮਾ, ਜਤਿੰਦਰ ਸਿੰਘ ਸਾਬਕਾ ਸਰਪੰਚ ਨਾਈਵਾਲਾ, ਸੁਖਵਿੰਦਰ ਸਿੰਘ ਸਰਪੰਚ ਕੈਰੇ ਅਤੇ ਇਲਾਕੇ ਦੇ ਪਤਵੰਤੇ ਹਾਜ਼ਰ ਸਨ |