19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਸੁਖਬੀਰ ਬਾਦਲ ਖ਼ਿਲਾਫ਼ ਇੱਕ ਵਫ਼ਦ ਅੱਜ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਮਿਲੇਗਾ-ਬਹਿਣੀਵਾਲ <br/>

Ad Position 21
No active advertisement
ਅਜੀਤ ਡੈਸਕ 27-04-2026
ਲਹਿਰਾਗਾਗਾ, 26 ਅਪ੍ਰੈਲ (ਅਸ਼ੋਕ ਗਰਗ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰਾਂ ਦਾ ਇੱਕ 11 ਮੈਂਬਰੀ ਵਫ਼ਦ 27 ਅਪ੍ਰੈਲ ਨੂੰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਮਿਲੇਗਾ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਕੀਤਾ, ਉਨ੍ਹਾਂ ਕਿਹਾ ਕਿ ਇਹ ਵਫ਼ਦ ਸ. ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਖ਼ਿਲਾਫ਼ ਮਿਲ ਕੇ ਸ਼ਿਕਾਇਤ ਦਰਜ ਕਰਵਾਏਗਾ, ਕਿਉਂਕਿ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਸੀ ਕਿ ਦੋ ਦਸੰਬਰ 2024 ਦਾ ਸ੍ਰੀ ਅਕਾਲ ਤਖਤ ਸਾਹਿਬ ਤੋਂ ਜੋ ਹੁਕਮਨਾਮਾ ਮੇਰੇ ਖ਼ਿਲਾਫ਼ ਜਾਰੀ ਹੋਇਆ ਸੀ, ਉਹ ਇੱਕ ਸਾਜ਼ਿਸ਼ ਸੀ ਅਤੇ ਸਰਦਾਰ ਬਾਦਲ ਵਲੋਂ ਸ੍ਰੀ ਅਕਾਲ ਤਖਤ ਸਾਹਿਬ 'ਤੇ ਸਾਰਾ ਕੁਝ ਮੰਨਣ ਤੋਂ ਬਾਅਦ ਮੁੱਕਰ ਜਾਣਾ ਅਤੇ ਸਾਜ਼ਿਸ਼ ਕਹਿਣਾ ਸ਼੍ਰੀ ਅਕਾਲ ਤਖਤ ਸਾਹਿਬ ਦੀ ਤੌਹੀਨ ਕਰਨ ਦੇ ਬਰਾਬਰ ਹੈ, ਵਫ਼ਦ ਮਿਲ ਕੇ ਜਥੇਦਾਰ ਸਹਿਬਾਨ ਨੇ ਤੋਂ ਮੰਗ ਕਰੇਗਾ ਕਿ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖਤ ਸਾਹਿਬ 'ਤੇ ਤਲਬ ਕੀਤਾ ਜਾਵੇ ਅਤੇ ਪੰਥਕ ਰਵਾਇਤਾਂ ਅਨੁਸਾਰ ਕਾਰਵਾਈ ਕਰ ਕੇ ਉਸ ਨੂੰ ਤਨਖ਼ਾਹੀਆ ਕਰਾਰ ਦਿੱਤਾ ਜਾਵੇ, ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਅੱਜ ਤੱਕ ਮਹਾਰਾਜਾ ਰਣਜੀਤ ਸਿੰਘ, ਗਿਆਨੀ ਜੈਲ ਸਿੰਘ, ਸਰਦਾਰ ਸੁਰਜੀਤ ਸਿੰਘ ਬਰਨਾਲਾ ਅਤੇ ਹੋਰ ਮਹਾਨ ਪੰਥਕ ਸ਼ਖ਼ਸੀਅਤਾਂ ਨੂੰ ਸਮੇਂ ਸਮੇਂ 'ਤੇ ਤਲਬ ਕਰ ਕੇ ਅਕਾਲ ਤਖਤ ਸਾਹਿਬ ਦੀ ਫ਼ਸੀਲ ਤੋਂ ਜੋ ਤਨਖ਼ਾਹ ਲਾਈ ਜਾਂਦੀ ਰਹੀ ਹੈ, ਨੂੰ ਸਭਨਾਂ ਨੇ ਖਿੜੇ ਮੱਥੇ ਪ੍ਰਵਾਨ ਕੀਤਾ ਹੈ,ਉਨ੍ਹਾਂ ਵਲੋਂ ਕਿਸੇ ਕਿਸਮ ਦੀ ਨੁਕਤਾਚੀਨੀ ਨਹੀਂ ਕੀਤੀ ਗਈ, ਪ੍ਰੰਤੂ ਸਰਦਾਰ ਸੁਖਬੀਰ ਸਿੰਘ ਬਾਦਲ ਵਲੋਂ ਹੁਕਮਨਾਮੇ ਨੂੰ ਸਾਜ਼ਿਸ਼ ਕਰਾਰ ਦੇਣਾ ਅਤਿ ਦੁਖਦਾਈ ਹੈ, ਜਿਸ ਨਾਲ ਹਰ ਇੱਕ ਗੁਰੂ ਨਾਨਕ ਨਾਮ ਲੇਵਾ ਅਤੇ ਗੁਰਸਿੱਖ ਦੇ ਹਿਰਦੇ ਨੂੰ ਠੇਸ ਪਹੁੰਚੀ ਹੈ, ਇਸ ਲਈ ਸ. ਬਾਦਲ 'ਤੇ ਕਾਰਵਾਈ ਕਰਨ ਦੀ ਵਫ਼ਦ ਮੰਗ ਕਰੇਗਾ ਕਿ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਵਲੋਂ ਸਖ਼ਤ ਕਾਰਵਾਈ ਕਰ ਕੇ ਸਰਦਾਰ ਬਾਦਲ ਨੂੰ ਪੰਥ ਵਿਚੋਂ ਛੇਕਿਆ ਜਾਵੇ, ਤਾਂ ਕਿ ਅੱਗੇ ਤੋਂ ਕੋਈ ਵੀ ਵਿਅਕਤੀ ਭਾਵੇਂ ਕਿੰਨੇ ਵੀ ਵੱਡੇ ਰੁਤਵੇ ਤੇ ਕਿਉਂ ਨਾਂ ਹੋਵੇ, ਉਹ ਸ੍ਰੀ ਅਕਾਲ ਤਖਤ ਸਾਹਿਬ ਤੋਂ ਜਾਰੀ ਹੋਏ ਹੁਕਮਨਾਮੇ 'ਤੇ ਨੁਕਤਾਚੀਨੀ ਕਰਨ ਦੀ ਜੁਅਰਤ ਨਾ ਕਰ ਸਕੇ, ਇਸ ਸਮੇਂ ਬਹਿਣੀਵਾਲ ਨਾਲ ਜਥੇਦਾਰ ਸੁਰਜੀਤ ਸਿੰਘ ਲਹਿਲ ਖੁਰਦ, ਸੁਖਵਿੰਦਰ ਸਿੰਘ ਬਿੱਲੂ ਖੰਡੇਬਾਦ, ਚਮਕੌਰ ਸਿੰਘ ਬਾਦਲਗੜ, ਕਾਬਲ ਸਿੰਘ ਸੇਖੋਂ, ਕੁਲਦੀਪ ਸਿੰਘ ਭੁਟਾਲ, ਪਾਲ ਸਿੰਘ ਗੇਹਲਾ, ਗੁਰਮੀਤ ਸਿੰਘ ਹਾਂਡਾ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਅਮਨ ਅਰੋੜਾ ਵੱਲੋਂ ਵੱਖ-ਵੱਖ ਪਿੰਡਾਂ ਲਈ 25 ਕਰੋੜ ਰੁਪਏ ਤੋਂ ਵਧੇਰੇ ਦੀਆਂ ਗਰਾਂਟਾਂ ਦੇ ਗੱਫੇ ਕਰੋੜਾਂ ਦੀ ਲਾਗਤ ਵਾਲੇ... ਅਗਲੀ ਖ਼ਬਰ ਖਨੌਰੀ 'ਚ ਬਿਜਲੀ ਸਮੱਸਿਆ ਦੇ ਪੱਕੇ ਹੱਲ ਲਈ ਨਵਾਂ ਬਣੇਗਾ ਬਿਜਲੀ ਗਰਿੱਡ-ਬਰਿੰਦਰ ਗੋਇਲ <br/>
Ad Position 24