19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਚੋਰਾਂ ਨੇ ਮਕਾਨ ਦੇ ਤੋੜੇ ਤਾਲੇ, ਨਕਦੀ ਤੇ ਗਹਿਣਿਆਂ ਸਮੇਤ ਲੱਖਾਂ ਦੀ ਕੀਤੀ ਚੋਰੀ <br/>

Ad Position 21
No active advertisement
ਚੋਰਾਂ ਵੱਲੋਂ ਚੋਰੀ ਕਰਨ ਵੇਲੇ ਖਿਲਾਰੇ ਗਏ ਸਾਮਾਨ ਦਾ ਦਿ੍ਸ਼ | ਤਸਵੀਰ: ਅਸ਼ੋਕ ਗਰਗ <br/> 27-04-2026
ਲਹਿਰਾਗਾਗਾ, 26 ਅਪ੍ਰੈਲ (ਅਸ਼ੋਕ ਗਰਗ)-ਨੇੜਲੇ ਪਿੰਡ ਚੰਗਾਲੀਵਾਲਾ ਵਿਖੇ ਚੋਰਾਂ ਵੱਲੋਂ ਦਿਨ ਦਿਹਾੜੇ ਇੱਕ ਘਰ ਨੂੰ ਆਪਣਾ ਨਿਸ਼ਾਨਾ ਬਣਾਇਆ ਗਿਆ ਅਤੇ ਉੱਥੋਂ ਸੋਨਾ, ਚਾਂਦੀ ਅਤੇ ਨਕਦੀ ਲੈ ਕੇ ਫ਼ਰਾਰ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਅਨੁਸਾਰ ਬਲਦੀਪ ਸਿੰਘ ਪੁੱਤਰ ਗੁਰਮੇਲ ਸਿੰਘ ਸੰਗਤਪੁਰਾ ਆਪਣੀ ਪਤਨੀ ਸਮੇਤ ਸ਼ਨੀਵਾਰ ਦੁਪਹਿਰ ਕਰੀਬ 12 ਵਜੇ ਆਪਣੇ ਘਰ ਨੂੰ ਤਾਲੇ ਲਗਾ ਕੇ ਕਿਸੇ ਨਿੱਜੀ ਕੰਮ ਲਈ ਬਾਹਰ ਗਏ ਹੋਏ ਸਨ | ਜਦੋਂ ਉਹ ਸ਼ਾਮ ਕਰੀਬ ਸਾਢੇ 7 ਵਜੇ ਵਾਪਸ ਘਰ ਪਹੁੰਚੇ ਤਾਂ ਉਨ੍ਹਾਂ ਨੇ ਦੇਖਿਆ ਕਿ ਅਣਪਛਾਤੇ ਚੋਰ ਮਕਾਨ ਦੀ ਕੰਧ ਟੱਪ ਕੇ ਅੰਦਰ ਦਾਖਲ ਹੋਏ ਅਤੇ ਕਮਰਿਆਂ ਦੇ ਮੇਨ ਤਾਲੇ ਤੋੜ ਦਿੱਤੇ | ਚੋਰਾਂ ਨੇ ਘਰ ਅੰਦਰ ਪਈਆਂ ਦੋ ਅਲਮਾਰੀਆਂ ਅਤੇ ਤਿੰਨ ਬੌਕਸ ਬੈੱਡ ਖੋਲ੍ਹ ਕੇ ਸਮਾਨ ਦੀ ਉਲਟ-ਪਲਟ ਕੀਤੀ ਅਤੇ ਘਰ ਵਿਚੋਂ ਕਰੀਬ 8-9 ਤੋਲੇ ਸੋਨੇ ਤੋਂ ਇਲਾਵਾ ਚਾਂਦੀ ਦੇ ਗਹਿਣੇ, ਲਗਭਗ ਦੋ ਲੱਖ ਰੁਪਏ ਨਗਦ ਅਤੇ ਕੁੱਝ ਜ਼ਰੂਰੀ ਦਸਤਾਵੇਜ਼ ਚੋਰੀ ਕਰ ਕੇ ਫ਼ਰਾਰ ਹੋ ਗਏ | ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਲਹਿਰਾਗਾਗਾ ਦੀ ਪੁਲਿਸ ਮੌਕੇ 'ਤੇ ਫੋਰੈਂਸਿਕ ਟੀਮ ਪਹੁੰਚੀ ਅਤੇ ਘਟਨਾ ਸਥਾਨ ਤੋਂ ਫਿੰਗਰਪਿ੍ੰਟ ਲਈ ਅਤੇ ਘਟਨਾ ਦਾ ਜਾਇਜ਼ਾ ਲਿਆ | ਪੀੜਤ ਬਲਦੀਪ ਸਿੰਘ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਚੋਰਾਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਜਲਦ ਤੋਂ ਜਲਦ ਗਿ੍ਫ਼ਤਾਰ ਕੀਤਾ ਜਾਵੇ ਅਤੇ ਚੋਰੀ ਕੀਤਾ ਸਮਾਨ ਬਰਾਮਦ ਕੀਤਾ ਜਾਵੇ | ਦੂਜੇ ਪਾਸੇ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਕਾਂਗਰਸੀ ਆਗੂ ਵਿਨੋਦ ਬਾਂਸਲ ਵਲੋਂ ਵਰਕਰਾਂ ਨਾਲ ਮੀਟਿੰਗ <br/> ਅਗਲੀ ਖ਼ਬਰ ਅਮਨ ਅਰੋੜਾ ਵੱਲੋਂ ਵੱਖ-ਵੱਖ ਪਿੰਡਾਂ ਲਈ 25 ਕਰੋੜ ਰੁਪਏ ਤੋਂ ਵਧੇਰੇ ਦੀਆਂ ਗਰਾਂਟਾਂ ਦੇ ਗੱਫੇ ਕਰੋੜਾਂ ਦੀ ਲਾਗਤ ਵਾਲੇ...
Ad Position 24