08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਵਧੀਕ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਅਤੇ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਨਾਲ ਕੀਤੀ ਅਹਿਮ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 28-04-2026

ਬਰਨਾਲਾ, 27 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਗਠਿਤ ਪੰਜਾਬ ਟਰੇਡਰਜ਼ ਕਮਿਸ਼ਨ ਦੀਆਂ ਸ਼ਿਕਾਇਤਾਂ ਦੇ ਹਰ ਸੰਭਵ ਹੱਲ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਵਿਵੇਕ ਕੁਮਾਰ ਮੋਦੀ ਦੀ ਪ੍ਰਧਾਨਗੀ ਹੇਠ ਵੱਖ-ਵੱਖ ਵਿਭਾਗੀ ਅਧਿਕਾਰੀਆਂ ਅਤੇ ਪੰਜਾਬ ਟਰੇਡਰਜ਼ ਕਮਿਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਹੋਈ | ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਵਿਭਾਗਾਂ ਦੀਆਂ ਸ਼ਿਕਾਇਤਾਂ ਵਿਚੋਂ ਕੁੱਝ ਸ਼ਿਕਾਇਤਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਅਤੇ ਰਹਿੰਦੀਆਂ ਸ਼ਿਕਾਇਤਾਂ ਦੀ ਸਮੀਖਿਆ ਕੀਤੀ | ਉਨ੍ਹਾਂ ਕਿਹਾ ਕਿ ਆਨਲਾਈਨ ਪ੍ਰਾਪਤ ਸ਼ਿਕਾਇਤਾਂ ਦਾ ਨਿਸ਼ਚਿਤ ਸਮੇਂ ਅੰਦਰ ਨਿਪਟਾਰਾ ਯਕੀਨੀ ਬਣਾਇਆ ਜਾਵੇ | ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਦੇ ਵਪਾਰੀਆਂ ਨੂੰ ਵਪਾਰ ਸਬੰਧੀ ਜਾਂ ਕਿਸੇ ਵੀ ਪ੍ਰਕਾਰ ਦੀਆਂ ਆ ਰਹੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇ | ਇਸ ਮੌਕੇ ਜੀ.ਐਮ. ਡੀਆਈਸੀ ਨੀਰਜ ਸੇਤੀਆ, ਜ਼ਿਲ੍ਹਾ ਮੰਡੀ ਅਫ਼ਸਰ ਬੀਰ ਇੰਦਰ ਸਿੰਘ, ਜੀ.ਐੱਸ.ਟੀ. ਤੋਂ ਏ.ਐੱਸ.ਟੀ.ਓ. ਅਮਨਦੀਪ ਗਾਂਧੀ, ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਰਾਜੀਵ ਲੂਬੀ, ਭਦੌੜ ਤੋਂ ਮੁਨੀਸ਼ ਗਰਗ, ਹੋਰ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਐੱਸ.ਡੀ.ਐੱਮ. ਆਯੂਸ਼ ਗੋਇਲ ਨੇ ਨਗਰ ਕੌਂਸਲ ਮੁਲਾਜ਼ਮਾਂ ਨਾਲ ਕੀਤੀ ਮੀਟਿੰਗ <br/> ਅਗਲੀ ਖ਼ਬਰ ਲਾਹਣ ਮਾਮਲੇ 'ਚ ਗਗਨਦੀਪ ਸਿੰਘ ਬਰੀ
Ad Position 24