ਤਪਾ ਮੰਡੀ, 27 ਅਪ੍ਰੈਲ (ਪ੍ਰਵੀਨ ਗਰਗ)-ਐੱਸ.ਡੀ.ਐੱਮ. ਆਯੂਸ਼ ਗੋਇਲ ਤਪਾ ਨੇ ਨਗਰ ਕੌਂਸਲ ਦੇ ਸਮੂਹ ਮੁਲਾਜ਼ਮਾਂ ਨਾਲ ਇੱਕ ਮੀਟਿੰਗ ਤਹਿਸੀਲ ਕੰਪਲੈਕਸ ਸਥਿਤ ਦਫ਼ਤਰ ਵਿਖੇ ਕੀਤੀ | ਮੀਟਿੰਗ ਦੌਰਾਨ ਉਨ੍ਹਾਂ ਸਮੂਹ ਮੁਲਾਜ਼ਮਾਂ ਨੂੰ ਸ਼ਹਿਰ ਵਿਚ ਚੱਲ ਰਹੇ ਵਿਕਾਸ ਕਾਰਜਾਂ, ਸਫ਼ਾਈ ਵਿਵਸਥਾ ਅਤੇ ਦਫ਼ਤਰੀ ਕੰਮਕਾਜ ਦਾ ਜਾਇਜ਼ਾ ਲਿਆ ਅਤੇ ਨਾਲ ਹੀ ਮੁਲਾਜ਼ਮਾਂ ਨੂੰ ਕੰਮ ਵਿਚ ਪਾਰਦਰਸ਼ਤਾ ਅਤੇ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ | ਇਸ ਮੌਕੇ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਅਤੇ ਦਫ਼ਤਰ ਵਿਚ ਆਉਣ ਵਾਲੇ ਨਾਗਰਿਕਾਂ ਨਾਲ ਵਧੀਆ ਵਿਵਹਾਰ ਕਰਨ ਲਈ ਕਿਹਾ ਗਿਆ | ਮੀਟਿੰਗ ਮੌਕੇ ਉਨ੍ਹਾਂ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਬਿਹਤਰ ਬਣਾਉਣ ਅਤੇ ਲੰਬਿਤ ਪਏ ਵਿਕਾਸ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ 'ਤੇ ਜ਼ੋਰ ਦਿੱਤਾ ਗਿਆ | ਐੱਸ.ਡੀ.ਐੱਮ. ਗੋਇਲ ਨੇ ਦੱਸਿਆ ਕਿ ਇਸ ਮੀਟਿੰਗ ਦਾ ਮੁੱਖ ਉਦੇਸ਼ ਨਗਰ ਕੌਂਸਲ ਦੇ ਪ੍ਰਬੰਧਨ ਨੂੰ ਸੁਚਾਰੂ ਬਣਾਉਣਾ ਅਤੇ ਸ਼ਹਿਰ ਵਾਸੀਆਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨਾ ਹੈ | ਇਸ ਮੌਕੇ ਨਗਰ ਕੌਂਸਲ ਦੇ ਤਰਸੇਮ ਚੰਦ ਖਿੱਲੂ, ਨਰਿੰਦਰ ਸਿੰਘ, ਹਰਦੀਪ ਸਿੰਘ ਦੀਪਾ, ਜੀਨੂੰ, ਦੀਪ ਆਦਿ ਮੁਲਾਜ਼ਮ ਮੌਜੂਦ ਸਨ |
ਐੱਸ.ਡੀ.ਐੱਮ. ਆਯੂਸ਼ ਗੋਇਲ ਨੇ ਨਗਰ ਕੌਂਸਲ ਮੁਲਾਜ਼ਮਾਂ ਨਾਲ ਕੀਤੀ ਮੀਟਿੰਗ <br/>
ਅਜੀਤ ਡੈਸਕ
28-04-2026