08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਬਰਨਾਲਾ ਡੀਪੂ ਦੇ ਪ੍ਰਬੰਧਕੀ ਬਲਾਕ ਦਾ ਜਲਦ ਹੋਵੇਗਾ ਨਵੀਨੀਕਰਨ-ਹਰਪਾਲ ਜੁਨੇਜਾ <br/>

Ad Position 21
No active advertisement
ਅਜੀਤ ਡੈਸਕ 28-04-2026
ਬਰਨਾਲਾ, 27 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਅੱਜ ਬਰਨਾਲਾ ਡਿਪੂ ਦੀ ਵਰਕਸ਼ਾਪ ਦਾ ਅਚਨਚੇਤ ਨਿਰੀਖਣ ਕੀਤਾ | ਇਸ ਦੌਰਾਨ ਉਨ੍ਹਾਂ ਜਿੱਥੇ ਡਿਪੂ ਦੀ ਸਮੁੱਚੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ, ਉੱਥੇ ਹੀ ਪ੍ਰਬੰਧਕੀ ਬਲਾਕ ਦੀ ਪੁਰਾਣੀ ਇਮਾਰਤ ਦੀ ਹਾਲਤ ਦੇਖਦਿਆਂ ਇਸ ਦੇ ਤੁਰੰਤ ਨਵੀਨੀਕਰਨ ਦੇ ਆਦੇਸ਼ ਵੀ ਜਾਰੀ ਕੀਤੇ | ਚੈਕਿੰਗ ਦੌਰਾਨ ਚੇਅਰਮੈਨ ਜੁਨੇਜਾ ਨੇ ਨਵੀਆਂ ਬੱਸਾਂ ਦੇ ਆਉਣ ਨਾਲ ਸ਼ੁਰੂ ਹੋਏ ਨਵੇਂ ਰੂਟਾਂ, ਰੋਜ਼ਾਨਾ ਦੀ ਮਾਲੀ ਆਮਦਨ, ਬੱਸਾਂ ਦੀ ਤੇਲ ਅÏਸਤ ਅਤੇ ਵਰਕਸ਼ਾਪ ਵਿਚ ਮੁਰੰਮਤ ਲਈ ਖੜ੍ਹੀਆਂ ਬੱਸਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ | ਉਨ੍ਹਾਂ ਵਰਕਸ਼ਾਪ ਦੇ ਪ੍ਰਬੰਧਕੀ ਬਲਾਕ ਵਿਚ ਸਾਫ਼-ਸਫ਼ਾਈ ਅਤੇ ਵਾਸ਼ਰੂਮਾਂ ਦੀ ਮਾੜੀ ਹਾਲਤ ਦਾ ਗੰਭੀਰ ਨੋਟਿਸ ਲੈਂਦਿਆਂ ਅਧਿਕਾਰੀਆਂ ਨੂੰ ਵਾਸ਼ਰੂਮਾਂ ਦੀ ਰਿਪੇਅਰ ਕਰਵਾਉਣ ਅਤੇ ਇੰਟਰਲਾਕਿੰਗ ਟਾਈਲਾਂ ਲਗਾਉਣ ਦੀ ਪ੍ਰਕਿਰਿਆ ਤੁਰੰਤ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਸਟਾਫ਼ ਨੂੰ ਹਦਾਇਤ ਕੀਤੀ ਕਿ ਲੋਕਾਂ ਵੱਲੋਂ ਪ੍ਰਾਪਤ ਲਿਖਤੀ ਜਾਂ ਜ਼ੁਬਾਨੀ ਸ਼ਿਕਾਇਤਾਂ ਦਾ ਤੁਰੰਤ ਹੱਲ ਕੀਤਾ ਜਾਵੇ | ਬੱਸਾਂ ਦੀ ਮੁਰੰਮਤ ਅਤੇ ਸਫ਼ਾਈ ਵਿਚ ਕੋਈ ਵੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਚੈਕਿੰਗ ਦੌਰਾਨ ਚੇਅਰਮੈਨ ਨੇ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਮੰਗਾਂ ਤੇ ਮੁਸ਼ਕਲਾਂ ਨੂੰ ਬਹੁਤ ਧਿਆਨ ਨਾਲ ਸੁਣਿਆ | ਉਨ੍ਹਾਂ ਭਰੋਸਾ ਦਿੱਤਾ ਕਿ ਪੀ.ਆਰ.ਟੀ.ਸੀ. ਦੇ ਕੰਮਕਾਜ ਵਿਚ ਸੁਧਾਰ ਲਿਆਉਣ ਲਈ ਅਜਿਹੀਆਂ ਅਚਨਚੇਤ ਚੈਕਿੰਗਾਂ ਭਵਿੱਖ ਵਿਚ ਵੀ ਜਾਰੀ ਰਹਿਣਗੀਆਂ | ਇਸ ਮੌਕੇ ਜਨਰਲ ਮੈਨੇਜਰ ਪਟਿਆਲਾ ਜਤਿੰਦਰਪਾਲ ਗਰੇਵਾਲ, ਜਨਰਲ ਮੈਨੇਜਰ ਸੰਗਰੂਰ ਮਨਿੰਦਰਪਾਲ ਸਿੰਘ ਸਿੱਧੂ, ਜਨਰਲ ਮੈਨੇਜਰ ਬਰਨਾਲਾ ਰਮਨ ਸ਼ਰਮਾ ਅਤੇ ਹੋਰ ਸਟਾਫ਼ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਪਿੰਡ ਜੋਧਪੁਰ ਵਿਖੇ ਕੰਨਾਂ ਦੀਆਂ ਵਾਲੀਆਂ ਲਾਹੁਣ ਆਏ ਟੱਪਰੀਵਾਸ ਦਾ ਕੁਟਾਪਾ ਅਗਲੀ ਖ਼ਬਰ ਐੱਸ.ਡੀ.ਐੱਮ. ਆਯੂਸ਼ ਗੋਇਲ ਨੇ ਨਗਰ ਕੌਂਸਲ ਮੁਲਾਜ਼ਮਾਂ ਨਾਲ ਕੀਤੀ ਮੀਟਿੰਗ <br/>
Ad Position 24