08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਖਾਦ, ਬੀਜ ਅਤੇ ਕੀੜੇਮਾਰ ਦਵਾਈਆਂ ਦੇ ਡੀਲਰਾਂ ਨੇ ਦੁਕਾਨਾਂ ਬੰਦ ਕਰ ਕੇ ਕੇਂਦਰ ਤੇ ਸੂਬਾ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 28-04-2026

ਬਰਨਾਲਾ, 27 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਕੇਂਦਰ ਸਰਕਾਰ ਅਤੇ ਸੂਬਾ ਸਰਕਾਰਾਂ ਵਲੋਂ ਖਾਦ, ਬੀਜ ਅਤੇ ਕੀੜੇਮਾਰ ਦਵਾਈਆਂ ਦੇ ਡੀਲਰਾਂ ਦੀਆਂ ਜਾਇਜ਼ ਮੰਗਾਂ ਨਾ ਮੰਨਣ ਕਰ ਕੇ ਅੱਜ ਆਲ ਇੰਡੀਆ ਐਸੋਸੀਏਸ਼ਨ ਵਲੋਂ ਪੂਰੇ ਭਾਰਤ ਵਿਚ ਇਸ ਕਾਰੋਬਾਰ ਨਾਲ ਸਬੰਧਿਤ ਦੁਕਾਨਾਂ ਬੰਦ ਰੱਖ ਕੇ ਸਰਕਾਰ ਵਿਰੁੱਧ ਰੋਸ ਪ੍ਰਗਟ ਕਰਨ ਦੇ ਸੱਦੇ ਤਹਿਤ ਬਰਨਾਲਾ ਵਿਖੇ ਡੀਲਰਾਂ ਵਲੋਂ ਆਪਣੀਆਂ ਦੁਕਾਨਾਂ ਬੰਦ ਕਰ ਕੇ ਸਰਕਾਰਾਂ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ | ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਗੋਕਲ ਪ੍ਰਕਾਸ਼ ਗੁਪਤਾ ਅਤੇ ਜਨਰਲ ਸਕੱਤਰ ਸੰਦੀਪ ਅਰੋੜਾ ਨੇ ਦੱਸਿਆ ਕਿ ਡੀਲਰਾਂ ਨੂੰ ਪਿਛਲੇ ਲੰਬੇ ਸਮੇਂ ਤੋਂ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਜਿਸ ਵਿਚ ਖਾਦ ਦੇ ਨਾਲ ਬੇਲੋੜੀ ਸਮੱਗਰੀ ਬੰਦ ਕਰਨਾ, ਡੀਲਰਾਂ ਨੂੰ ਖਾਦ ਦਾ ਵਾਜਿਬ ਮਾਰਜਨ ਦੇਣਾ, ਖਾਦਾਂ ਨੂੰ ਪ੍ਰਚੂਨ ਡੀਲਰ ਤੱਕ ਬਿਨਾਂ ਕਿਸੇ ਵਾਧੂ ਖ਼ਰਚੇ ਤੋਂ ਪਹੁੰਚ ਕਰ ਕੇ ਦੇਣਾ ਆਦਿ ਮੰਗਾਂ ਤੋਂ ਇਲਾਵਾ ਖਾਦ, ਬੀਜ ਅਤੇ ਕੀੜੇਮਾਰ ਦਵਾਈਆਂ ਦੇ ਨਮੂਨੇ ਗੈਰ ਮਿਆਰੀ ਆਉਣ 'ਤੇ ਸਬੰਧਿਤ ਕੰਪਨੀ ਉੱਪਰ ਕਾਨੂੰਨੀ ਕਾਰਵਾਈ ਕਰਨਾ ਅਤੇ ਡੀਲਰ ਨੂੰ ਸਿਰਫ਼ ਗਵਾਹ ਦੇ ਤੌਰ 'ਤੇ ਰੱਖਣਾ ਆਦਿ ਮੰਗਾਂ ਦਾ ਹੱਲ ਕਰਨ ਲਈ ਸਰਕਾਰਾਂ ਤੱਕ ਪਹੁੰਚ ਕੀਤੀ ਗਈ ਸੀ ਪਰ ਕੇਂਦਰ ਸਰਕਾਰ ਅਤੇ ਸੂਬਾ ਸਰਕਾਰਾਂ ਵਲੋਂ ਕੋਈ ਹੱਲ ਨਹੀਂ ਕੀਤਾ ਜਾ ਰਿਹਾ | ਜਿਸ ਕਰ ਕੇ ਅੱਜ ਬੰਦ ਦੀ ਕਾਲ ਦਿੱਤੀ ਗਈ ਸੀ | ਉਨ੍ਹਾਂ ਦੱਸਿਆ ਕਿ ਬਰਨਾਲਾ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਦੀਆਂ ਖਾਦ, ਬੀਜ ਅਤੇ ਕੀੜੇਮਾਰ ਦਵਾਈਆਂ ਦੀਆਂ ਦੁਕਾਨਾਂ ਮੁਕੰਮਲ ਬੰਦ ਰੱਖੀਆਂ ਗਈਆਂ | ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਭੀਸ਼ਮ ਕੁਮਾਰ, ਕੈਸ਼ੀਅਰ ਪ੍ਰਦੀਪ ਕੁਮਾਰ, ਚਮਨ ਲਾਲ ਗੁਪਤਾ, ਯੋਗ ਰਾਜ ਬਾਂਸਲ, ਮਨੋਜ ਕੁਮਾਰ, ਰਜੇਸ਼ ਬਾਂਸਲ, ਰਮੇਸ਼ ਕੁਮਾਰ, ਗੁਲਸ਼ਨ ਕੁਮਾਰ, ਵਿਕਾਸ ਗਰਗ, ਦੁਰਗੇਸ਼ ਚੌਧਰੀ, ਰਜੇਸ਼ ਬੀਹਲਾ, ਅਭਿਸ਼ੇਕ ਸਿੰਗਲਾ ਅਤੇ ਮਾਲਵਿੰਦਰ ਸਿੰਘ ਸਮੇਤ ਹੋਰ ਡੀਲਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਾਵਰਕਾਮ ਤਪਾ-1 'ਚ ਦੋ ਨਵੇਂ ਜੇ.ਈ. ਤੈਨਾਤ <br/> ਅਗਲੀ ਖ਼ਬਰ ਪਿੰਡ ਜੋਧਪੁਰ ਵਿਖੇ ਕੰਨਾਂ ਦੀਆਂ ਵਾਲੀਆਂ ਲਾਹੁਣ ਆਏ ਟੱਪਰੀਵਾਸ ਦਾ ਕੁਟਾਪਾ
Ad Position 24