08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਖੱੁਡੀ ਖ਼ੁਰਦ ਸਕੂਲ ਵਿਖੇ ਵਿਸ਼ਵ ਮਲੇਰੀਆ ਦਿਵਸ ਮੌਕੇ ਕੀਤਾ ਜਾਗਰੂਕ <br/>

Ad Position 21
No active advertisement
ਅਜੀਤ ਡੈਸਕ 28-04-2026
ਹੰਡਿਆਇਆ, 27 ਅਪ੍ਰੈਲ (ਗੁਰਜੀਤ ਸਿੰਘ ਖੁੱਡੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁੱਡੀ ਖ਼ੁਰਦ ਵਿਖੇ ਵਿਸ਼ਵ ਮਲੇਰੀਆ ਦਿਵਸ ਮੌਕੇ ਜਾਗਰੂਕ ਕੀਤਾ ਗਿਆ | ਇਸ ਮੌਕੇ ਮਲਟੀਪਰਪਜ਼ ਹੈਲਥ ਵਰਕਰ ਬੂਟਾ ਸਿੰਘ ਨੇ ਕਿਹਾ ਕਿ ਮਲੇਰੀਆ ਬੁਖ਼ਾਰ ਮਾਦਾ ਐਨਾਫੀਲਜ਼ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਅਤੇ ਠੰਢ ਤੇ ਕਾਂਬੇ ਨਾਲ ਤੇਜ਼ ਬੁਖ਼ਾਰ, ਸਿਰ ਦਰਦ, ਬੁਖ਼ਾਰ ਉੱਤਰਨ ਤੋਂ ਬਾਅਦ ਥਕਾਵਟ ਤੇ ਪਸੀਨਾ ਆਉਣਾ ਮਲੇਰੀਆ ਦੇ ਮੁੱਖ ਲੱਛਣ ਹਨ | ਉਨ੍ਹਾਂ ਕਿਹਾ ਅਜਿਹੇ ਲੱਛਣ ਨਜ਼ਰ ਆਉਣ 'ਤੇ ਤੁਰੰਤ ਨੇੜੇ ਦੇ ਸਿਹਤ ਕੇਂਦਰ ਜਾ ਕੇ ਜਾਂਚ ਕਰਾਉਣੀ ਚਾਹੀਦੀ ਹੈ | ਮਲੇਰੀਆ ਦੀ ਜਾਂਚ ਤੇ ਇਲਾਜ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਉਪਲਬਧ ਹੈ | ਮਲੇਰੀਆ ਤੋਂ ਬਚਣ ਲਈ ਘਰਾਂ ਵਿਚ ਕੂਲਰਾਂ, ਗਮਲਿਆਂ ਆਦਿ ਅਤੇ ਆਲ਼ੇ ਦੁਆਲੇ ਗਲੀਆਂ, ਨਾਲੀਆਂ ਆਦਿ ਵਿਚ ਪਾਣੀ ਇਕੱਠਾ ਨਹੀਂ ਹੋਣ ਦੇਣਾ ਚਾਹੀਦਾ ਅਤੇ ਨਾਲੀਆਂ ਤੇ ਛੱਪੜਾਂ ਵਿਚ ਕਾਲੇ ਤੇਲ ਦਾ ਛਿੜਕਾਅ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਅਜਿਹੇ ਕੱਪੜੇ ਪਾਉਣੇ ਚਾਹੀਦੇ ਹਨ, ਜਿਨ੍ਹਾਂ ਨਾਲ ਪੂਰਾ ਸਰੀਰ ਢਕਿਆ ਹੋਵੇ ਤਾਂ ਜੋ ਮੱਛਰ ਨਾ ਕੱਟ ਸਕੇ | ਰਾਤ ਨੂੰ ਸੌਣ ਵੇਲੇ ਮੱਛਰਦਾਨੀ ਅਤੇ ਮੱਛਰ ਰੋਕੂ ਕਰੀਮਾਂ ਤੇ ਯੰਤਰਾਂ ਦੀ ਵਰਤੋਂ ਕਰਨੀ ਚਾਹੀਦੀ ਹੈ | ਇਸ ਮੌਕੇ ਸਕੂਲ ਸਟਾਫ਼ ਦਿਨੇਸ਼ ਕੁਮਾਰ, ਗੁਰਲਾਲ ਸਿੰਘ, ਪਰਵਿੰਦਰ ਸਿੰਘ, ਹਰਜੀਤ ਕੌਰ, ਹਰਵਿੰਦਰ ਕੌਰ, ਦਵਿੰਦਰ ਕੌਰ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਚੰੂਘਾਂ ਨੇ ਲੋੜਵੰਦਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ <br/> ਅਗਲੀ ਖ਼ਬਰ ਗੁ: ਅੜੀਸਰ ਸਾਹਿਬ ਵਿਖੇ 'ਅਕਾਲੀ ਦਲ ਵਾਰਿਸ ਪੰਜਾਬ ਦੇ' ਜਥੇਬੰਦੀ ਹੋਈ ਨਤਮਸਤਕ <br/>
Ad Position 24