ਬਰਨਾਲਾ, 27 ਅਪ੍ਰੈਲ (ਨਰਿੰਦਰ ਅਰੋੜਾ)-ਸਿਹਤ ਵਿਭਾਗ ਬਰਨਾਲਾ ਵਲੋਂ 30 ਅਪ੍ਰੈਲ ਤੱਕ ਟੀਕਾਕਰਨ ਹਫ਼ਤਾ ਮਨਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਸਿਵਲ ਸਰਜਨ ਬਰਨਾਲਾ ਡਾ: ਹਰੀਪਾਲ ਸਿੰਘ ਸਿੱਧੂ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ: ਹਰਜੀਤ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚੇ ਅਤੇ ਗਰਭਵਤੀ ਅÏਰਤਾਂ ਲਈ ਸਲੱਮ ਏਰੀਆ, ਝੁੱਗੀ-ਝੌਂਪੜੀ ਆਦਿ ਥਾਵਾਂ 'ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਮੁਕੰਮਲ ਟੀਕਾਕਰਨ ਨੂੰ ਯਕੀਨੀ ਬਣਾਇਆ ਜਾ ਸਕੇ | ਟੀਕਾਕਰਨ ਮਾਂ ਅਤੇ ਬੱਚੇ ਦੀ ਸਿਹਤ ਲਈ ਬਹੁਤ ਜ਼ਰੂਰੀ ਹੈ | ਉਨ੍ਹਾਂ ਬਰਨਾਲਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੇ ਸਿਹਤਮੰਦ ਭਵਿੱਖ ਲਈ ਇਸ ਮੁਹਿੰਮ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ | ਜੇਕਰ ਕਿਸੇ ਕਾਰਨ ਬੱਚੇ ਦਾ ਕੋਈ ਵੀ ਟੀਕਾ ਰਹਿ ਗਿਆ ਹੈ, ਤਾਂ ਇਸ ਵਿਸ਼ੇਸ਼ ਹਫ਼ਤੇ ਦੌਰਾਨ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਰਾਹੀਂ ਗਰਭਵਤੀ ਅÏਰਤਾਂ ਅਤੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਲਈ ਮੁਕੰਮਲ ਟੀਕਾਕਰਨ ਬੇਹੱਦ ਜ਼ਰੂਰੀ ਹੈ | ਇਹ ਟੀਕੇ ਬੱਚਿਆਂ ਨੂੰ ਕਈ ਮਾਰੂ ਬਿਮਾਰੀਆਂ ਅਤੇ ਅਪਾਹਜਤਾ ਤੋਂ ਬਚਾਉਂਦੇ ਹਨ ਅਤੇ ਉਨ੍ਹਾਂ ਦੇ ਸਰੀਰ ਵਿਚ ਰੋਗਾਂ ਨਾਲ ਲੜਨ ਦੀ ਸ਼ਕਤੀ ਨੂੰ ਵਧਾਉਂਦੇ ਹਨ | ਇਸ ਸਮੇਂ ਸਿਹਤ ਸੁਪਰਵਾਈਜ਼ਰ ਮਨਜੀਤ ਕੌਰ, ਸਤਨਾਮ ਕੌਰ, ਗੁਰਦੀਪ ਸਿੰਘ ਟੀਕਾਕਰਨ ਸਹਾਇਕ, ਜਸਬੀਰ ਕੌਰ ਅਤੇ ਸੁਖਪਾਲ ਕੌਰ ਏ.ਐਨ.ਐਮ ਹਾਜ਼ਰ ਸਨ |