08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਸ਼ੁਕਰਾਨਾ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 28-04-2026
ਸ਼ੇਰਪੁਰ, 27 ਅਪ੍ਰੈਲ (ਦਰਸ਼ਨ ਸਿੰਘ ਖੇੜੀ)-ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਨੂੰ ਰੋਕਣ ਸਬੰਧੀ ਬਣਾਏ ਗਏ ਕਾਨੂੰਨ ਸਬੰਧੀ ਚੇਅਰਮੈਨ ਮਾਰਕੀਟ ਕਮੇਟੀ ਸ਼ੇਰਪੁਰ ਸਰਪੰਚ ਰਾਜਵਿੰਦਰ ਸਿੰਘ ਰਾਜ ਅਤੇ ਗ੍ਰਾਮ ਪੰਚਾਇਤ ਸ਼ੇਰਪੁਰ ਵੱਲੋਂ ਗੁਰਦੁਆਰਾ ਵਿਸ਼ਵਕਰਮਾ ਰਾਮਗੜ੍ਹੀਆ ਸ਼ੇਰਪੁਰ ਵਿਖੇ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ |ਚੇਅਰਮੈਨ ਰਾਜਵਿੰਦਰ ਸਿੰਘ ਰਾਜ ਨੇ ਕਿਹਾ ਕਿ ਇਹ ਬਿੱਲ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਰੱਖਿਆ ਲਈ ਇੱਕ ਇਤਿਹਾਸਕ ਕਦਮ ਹੈ |ਇਸ ਮੌਕੇ ਸੀਨੀਅਰ ਅਕਾਲੀ ਆਗੂ ਮਾਸਟਰ ਹਰਬੰਸ ਸਿੰਘ ਸ਼ੇਰਪੁਰ ਪ੍ਰਧਾਨ ਸਿੱਖ ਬੁੱਧੀਜੀਵੀ ਮੰਚ ਪੰਜਾਬ ਨੇ ਬੋਲਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਮਾਨਵਤਾ ਦੇ ਕਲਿਆਣ ਦਾ ਮਹਾਨ ਸਰੋਤ ਹੈ | ਇਸ ਸਬੰਧੀ ਸਰਕਾਰ ਵੱਲੋਂ ਵਿਰੋਧੀ ਪਾਰਟੀਆਂ ਦੇ ਸਹਿਯੋਗ ਨਾਲ ਪਾਸ ਕੀਤਾ ਗਿਆ ਕਾਨੂੰਨ ਪੰਜਾਬ ਵਿੱਚ ਅਮਨ ਸ਼ਾਂਤੀ ਲਿਆਵੇਗਾ ਅਤੇ ਬੇਅਦਬੀਆਂ ਨੂੰ ਠੱਲ੍ਹ ਪਵੇਗੀ | ਯੂਥ ਆਗੂ ਸੁਖਮਿੰਦਰ ਸਿੰਘ ਧਾਲੀਵਾਲ ਨੇ ਸਟੇਜ ਦਾ ਸੰਚਾਲਨ ਕਰਦਿਆਂ ਕਿਹਾ ਕਿ ਸ਼ੇਰਪੁਰ ਦੀ ਪੰਚਾਇਤ ਵੱਲੋਂ ਬੇਅਦਬੀ ਕਰਨ ਵਾਲੇ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਸੁਖਵੀਰ ਸਿੰਘ ਚੀਮਾ, ਉੱਘੇ ਕਾਰੋਬਾਰੀ ਰਾਕੇਸ਼ ਕੁਮਾਰ ਭੋਲਾ, ਉੱਘੇ ਕਾਰੋਬਾਰੀ ਸੁਭਾਸ਼ ਚੰਦ ਗੰਡੇਵਾਲ, ਜਫ਼ਰ ਖਾਨ, ਬਲਵੀਰ ਸਿੰਘ ਭੋਲਾ ਨੰਗਲ, ਬਿੱਲੂ ਬੜੀ, ਹਰਦੀਪ ਸਿੰਘ ਗਰੇਵਾਲ, ਨਿਰਭੈ ਸਿੰਘ ਨਹਿਲ, ਸੁਖਵਿੰਦਰ ਕੌਰ ਸੰਮਤੀ ਮੈਂਬਰ, ਡਾਕਟਰ ਬਲਵੀਰ ਸਿੰਘ ਜਵੰਧਾ, ਬਲਰਾਜ ਸ਼ਰਮਾਂ, ਅੰਮਿ੍ਤਪਾਲ ਸਿੰਘ ਵਿੱਕੀ ਨੰਗਲ ਪ੍ਰਧਾਨ, ਪੰਚ ਮਨਜੀਤ ਸਿੰਘ ਬਹਿਣੀਵਾਲ, ਮਨਜੀਤ ਸਿੰਘ ਬੜਿੰਗ, ਮਨਜੀਤ ਸਿੰਘ ਚੀਮਾ, ਮਨਪ੍ਰੀਤ ਕੌਰ, ਮਨਦੀਪ ਸਿੰਘ ਧਾਮੀ, ਅਮਰਜੀਤ ਸਿੰਘ ਰੁਪਾਲ, ਦਵਿੰਦਰ ਸਿੰਘ ਬਿੱਟੂ ਆਦਿ ਆਗੂ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ 'ਚ ਇਨਵੈਸਟਰ ਸੈਰੇਮਨੀ ਸ਼ਾਨੋ-ਸ਼ੌਕਤ ਨਾਲ ਕਰਵਾਈ <br/> ਅਗਲੀ ਖ਼ਬਰ ਸੀ.ਐੱਚ.ਸੀ. ਮਹਿਲ ਕਲਾਂ ਵਿਖੇ ਮਨਾਇਆ 'ਆਸ਼ਾ ਦਿਵਸ' <br/>
Ad Position 24