09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੈਂਪ ਜ਼ਰੂਰੀ-ਚੇਅਰਮੈਨ ਐੱਸ.ਅੱੈਸ. ਚੱਠਾ <br/>

Ad Position 21
No active advertisement
ਅਜੀਤ ਡੈਸਕ 28-04-2026
ਤਪਾ ਮੰਡੀ, 27 ਅਪ੍ਰੈਲ (ਵਿਜੇ ਸ਼ਰਮਾ)-ਯੂਥ ਸਰਵਿਸਿਜ਼ ਪੰਜਾਬ ਵਲੋਂ ਹਰੀਕੇ ਪੱਤਣ ਵੈਟਲੈਂਡ, ਤਰਨਤਾਰਨ ਵਿਖੇ ਕਰਵਾਏ ਗਏ ਸੂਬਾ ਪੱਧਰੀ ਅਡਵੈਂਚਰ/ਹਾਇਕਿੰਗ ਟਰੈਕਿੰਗ ਕੈਂਪ ਵਿਚ ਫ਼ਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਰਾਮਪੁਰਾ ਫੂਲ ਦੀਆਂ 21 ਵਿਦਿਆਰਥਣਾਂ ਨੇ ਸ਼ਾਨਦਾਰ ਭਾਗੀਦਾਰੀ ਦਰਜ ਕਰਵਾ ਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ | ਕੈਂਪ ਦੌਰਾਨ ਵਿਦਿਆਰਥਣਾਂ ਨੇ ਟਰੈਕਿੰਗ, ਟੀਮ ਵਰਕ, ਲੀਡਰਸ਼ਿਪ ਅਤੇ ਅਨੁਸ਼ਾਸਨ ਨਾਲ ਸਬੰਧਿਤ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਹਿੱਸਾ ਲਿਆ | ਸੰਸਥਾ ਦੇ ਚੇਅਰਮੈਨ ਐੱਸ.ਐੱਸ. ਚੱਠਾ ਨੇ ਆਪਣੇ ਬਿਆਨ ਵਿਚ ਕਿਹਾ ਕਿ ਅਜਿਹੇ ਕੈਂਪ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ | ਉਨ੍ਹਾਂ ਕਿਹਾ ਕਿ ਫ਼ਤਿਹ ਗਰੁੱਪ ਵਿਦਿਆਰਥੀਆਂ ਨੂੰ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਵਿਅਕਤੀਗਤ ਵਿਕਾਸ ਲਈ ਵੀ ਮੌਕੇ ਪ੍ਰਦਾਨ ਕਰਦਾ ਹੈ ਅਤੇ ਅੱਗੇ ਵੀ ਅਜਿਹੀਆਂ ਗਤੀਵਿਧੀਆਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ | ਐਮ.ਡੀ. ਮਨਜੀਤ ਕੌਰ ਚੱਠਾ, ਡੀਨ ਅਕਾਦਮਿਕ ਡਾ: ਜਗਵਿੰਦਰ ਸਿੰਘ, ਐਨ.ਐੱਸ.ਐੱਸ. ਕੋਆਰਡੀਨੇਟਰ ਪ੍ਰੋ: ਹਰਪ੍ਰੀਤ ਸ਼ਰਮਾ, ਪ੍ਰੋਗਰਾਮ ਅਫਸਰ ਪ੍ਰੋ: ਸੋਨਵਿੰਦਰ ਸਿੰਘ, ਪ੍ਰੋ: ਸੰਦੀਪ ਕੌਰ, ਪ੍ਰੋ: ਕੁਮਾਰੀ ਸ਼ੈਲਜਾ, ਪ੍ਰੋ: ਵਰਿੰਦਰ ਕੌਰ ਅਤੇ ਪ੍ਰੋ: ਮਨਦੀਪ ਕੌਰ ਨੇ ਆਪਣੇ ਬਿਆਨ ਵਿਚ ਕਿਹਾ ਕਿ ਇਸ ਕੈਂਪ ਨੇ ਵਿਦਿਆਰਥਣਾਂ ਵਿਚ ਆਤਮ ਵਿਸ਼ਵਾਸ, ਅਨੁਸ਼ਾਸਨ ਅਤੇ ਕੁਦਰਤ ਪ੍ਰਤੀ ਜੁੜਾਅ ਨੂੰ ਹੋਰ ਮਜ਼ਬੂਤ ਕੀਤਾ ਹੈ | ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਅਜਿਹੀਆਂ ਗਤੀਵਿਧੀਆਂ ਜਾਰੀ ਰੱਖੀਆਂ ਜਾਣਗੀਆਂ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਚੈੱਸ ਮੁਕਾਬਲੇ ਵਿੱਚ ਸਕੂਲ ਦੀ ਵਿਦਿਆਰਥਣ ਸਾਂਚੀ ਗਰਗ ਨੇ ਹਾਸਲ ਕੀਤਾ ਸ਼ਾਨਦਾਰ ਸਥਾਨ ਅਗਲੀ ਖ਼ਬਰ ਤਖ਼ਤ ਸ੍ਰੀ ਦਮਦਮਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੀ ਸੰਗਤਾਂ ਨੂੰ ਮੁਫ਼ਤ ਯਾਤਰਾ ਕਰਵਾਈ <br/>
Ad Position 24