ਧੂਰੀ, 27 ਅਪ੍ਰੈਲ (ਲਖਵੀਰ ਸਿੰਘ ਧਾਂਦਰਾ)-ਗੁਰੂ ਤੇਗ ਬਹਾਦਰ ਪਬਲਿਕ ਸਕੂਲ ਬਰੜਵਾਲ ਦੀ ਹੋਣਹਾਰ ਵਿਦਿਆਰਥਣ ਸਾਂਚੀ ਗਰਗ ਨੇ ਪੰਜਾਬ ਡਿਸਟਿ੍ਕਟ ਲੈਵਲ ਚੈੱਸ ਐਸੋਸੀਏਸ਼ਨ ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਚੈੱਸ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਉੱਚਾ ਸਥਾਨ ਹਾਸਲ ਕੀਤਾ | ਇਹ ਮੁਕਾਬਲਾ 19 ਅਪ੍ਰੈਲ 2026 ਨੂੰ ਗੁਰੂ ਨਾਨਕ ਪਬਲਿਕ ਸਕੂਲ, ਭਵਾਨੀਗੜ੍ਹ ਵਿਖੇ ਆਯੋਜਿਤ ਕੀਤਾ ਗਿਆ ਸੀ, ਜਿਸ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਸਾਂਚੀ ਗਰਗ ਨੇ ਆਪਣੀ ਲਗਨ, ਮਿਹਨਤ ਅਤੇ ਬੁੱਧੀਮਾਨ ਖੇਡ ਰਾਹੀਂ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ |