09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਕਾਂਗਰਸ ਦੇ ਐੱਸ.ਸੀ. ਵਿਭਾਗ ਦੀ 34 ਮੈਂਬਰੀ ਸਲਾਹਕਾਰ ਕਮੇਟੀ ਦਾ ਗਠਨ <br/>

Ad Position 21
No active advertisement
ਅਜੀਤ ਡੈਸਕ 28-04-2026
ਸੰਗਰੂਰ, 27 ਅਪ੍ਰੈਲ (ਅਮਨਦੀਪ ਸਿੰਘ ਬਿੱਟਾ)-ਪੰਜਾਬ ਵਿਧਾਨ ਸਭਾ ਚੋਣਾ 2027 ਦੇ ਮੱਦੇਨਜ਼ਰ ਕਾਂਗਰਸ ਪਾਰਟੀ ਦੇ ਐੱਸ.ਸੀ ਵਿਭਾਗ ਵਲੋਂ ਸਾਬਕਾ ਮੁੱਖ ਮੰਤਰੀ, ਸੰਸਦ ਅਤੇ ਵਿਧਾਇਕਾ ਨੂੰ ਅਹਿਮ ਥਾਂ ਦਿੱਤੀ ਗਈ ਹੈ | ਇਸ ਟੀਮ ਵਿਚ ਸੰਗਰੂਰ ਦੇ ਦਲਿਤ ਆਗੂ ਦਰਸ਼ਨ ਸਿੰਘ ਕਾਂਗੜਾ ਨੂੰ ਵੀ ਅਹਿਮ ਜ਼ਿੰਮੇਵਾਰੀ ਦਿੱਤੀ ਗਈ ਹੈ | ਐੱਸ.ਸੀ ਵਿਭਾਗ ਦਾ ਚੇਅਰਮੈਨ ਗੁਰਪ੍ਰੀਤ ਸਿੰਘ ਲੱਕੀ ਪੱਖੋਂ ਨੂੰ ਕਨਵੀਨਰ ਨਿਯੁਕਤ ਕੀਤਾ ਗਿਆ ਹੈ | ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਵਲੋਂ 34 ਮੈਂਬਰੀ ਐਡਵਾਈਜ਼ਰੀ ਕਮੇਟੀ ਵਿਚ ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ ਐਮ.ਪੀ ਚਰਨਜੀਤ ਸਿੰਘ ਚੰਨੀ, ਡਾਕਟਰ ਅਮਰ ਸਿੰਘ, ਸ਼ੇਰ ਸਿੰਘ ਘੁਬਾਇਆ ਦੋਵੇਂ ਐਮ.ਪੀ, ਦਰਸ਼ਨ ਸਿੰਘ ਕਾਂਗੜਾ, ਸੁਖਵਿੰਦਰ ਸਿੰਘ ਕੋਟਲੀ ਵਿਧਾਇਕ, ਬਲਵਿੰਦਰ ਸਿੰਘ ਧਾਲੀਵਾਲ ਵਿਧਾਇਕ, ਰਾਜ ਕੁਮਾਰ ਵੇਰਕਾ ਸਾਬਕਾ ਕੈਬਨਿਟ ਮੰਤਰੀ, ਮੁਹੰਮਦ ਸਦੀਕ ਸਾਬਕਾ ਐਮ.ਪੀ, ਸੋਹਨ ਸਿੰਘ ਸਾਬਕਾ ਐਮ.ਪੀ, ਸਾਧੂ ਸਿੰਘ ਧਰਮਸੋਤ ਸਾਬਕਾ ਮੰਤਰੀ, ਅਜਾਇਬ ਸਿੰਘ ਭੱਟੀ ਸਾਬਕਾ ਡਿਪਟੀ ਸਪੀਕਰ, ਕੁਲਦੀਪ ਸਿੰਘ ਵੈਦ ਸਾਬਕਾ ਵਿਧਾਇਕ, ਸੁਖਵਿੰਦਰ ਸਿੰਘ ਡੈਨੀ ਸਾਬਕਾ ਵਿਧਾਇਕ, ਲਖਵੀਰ ਸਿੰਘ ਲੱਖਾ ਸਾਬਕਾ ਵਿਧਾਇਕ, ਡਾ. ਸਤਵੰਤ ਸਿੰਘ ਮੋਹੀ, ਨੱਥੂ ਰਾਮ ਸਾਬਕਾ ਵਿਧਾਇਕ ਸਮੇਤ ਹੋਰ ਸੀਨੀਅਰ ਆਗੂਆਂ ਨੂੰ ਇਸ ਸੂਚੀ ਵਿਚ ਸ਼ਾਮਲ ਕੀਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਰਾਜਿੰਦਰ ਗੁਪਤਾ ਵਰਗੇ ਸਮਾਜ ਸੇਵੀ ਇਨਸਾਨ ਲਈ 'ਗ਼ੱਦਾਰ' ਸ਼ਬਦ ਵਰਤਣਾ ਬੇਹੱਦ ਮੰਦਭਾਗਾ-ਕੈਪਟਨ ਸਿੱਧੂ <br/> ਅਗਲੀ ਖ਼ਬਰ ਗੁਰਮਤਿ ਸਮਾਗਮ ਕਰਵਾਇਆ <br/>
Ad Position 24