09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਥਾਣਾ ਟੱਲੇਵਾਲ ਦੇ ਪੁਲਿਸ ਮੁਲਾਜ਼ਮਾਂ ਨੇ ਬਚਾਈ ਬਜ਼ੁਰਗ ਔਰਤ ਦੀ ਜਾਨ <br/>

Ad Position 21
No active advertisement
ਅਜੀਤ ਡੈਸਕ 28-04-2026
ਟੱਲੇਵਾਲ, 27 ਅਪ੍ਰੈਲ (ਸੋਨੀ ਚੀਮਾ)-ਥਾਣਾ ਟੱਲੇਵਾਲ ਦੇ ਮੁਖੀ ਇੰਸਪੈਕਟਰ ਸਰਬਜੀਤ ਸਿੰਘ ਦੀ ਅਗਵਾਈ ਵਿਚ ਜਿੱਥੇ ਪੁਲਿਸ ਪਾਰਟੀ ਵਲੋਂ ਇਲਾਕੇ ਵਿਚ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਮੁਹਿੰਮ ਵਿੱਢੀ ਹੋਈ ਹੈ, ੳੱੁਥੇ ਪੁਲਿਸ ਪਾਰਟੀ ਆਪਣੀ ਡਿਊਟੀ ਦੌਰਾਨ ਸਮਾਜ ਸੇਵੀ ਗਤੀਵਿਧੀਆਂ ਨੂੰ ਪਹਿਲ ਦੇ ਰਹੀ | ਜਿਸ ਦੇ ਚੱਲਦਿਆਂ ਅੱਜ ਜਦ ਇੰਸਪੈਕਟਰ ਸਰਬਜੀਤ ਸਿੰਘ ਦੀ ਅਗਵਾਈ ਵਿਚ ਪੁਲਿਸ ਵਲੋਂ ਟੱਲੇਵਾਲ ਨਹਿਰ 'ਤੇ ਨਾਕਾ ਲਗਾਇਆ ਹੋਇਆ ਸੀ, ਤਾਂ ਇਸ ਦੌਰਾਨ ਇਕ ਬਜ਼ੁਰਗ ਔਰਤ ਨੇ ਅਚਾਨਕ ਨਹਿਰ ਵਿਚ ਛਾਲ ਮਾਰ ਦਿੱਤੀ, ਜਿਸ ਦਾ ਪਤਾ ਚੱਲਦਿਆਂ ਹੀ ਮੌਕੇ 'ਤੇ ਮੌਜੂਦ ਏ.ਐਸ.ਆਈ ਕੁਲਦੀਪ ਸਿੰਘ ਨੇ ਬਹਾਦਰੀ ਦੀ ਮਿਸਾਲ ਪੇਸ਼ ਕਰਦਿਆਂ ਨਹਿਰ ਵਿਚ ਛਾਲ ਮਾਰ ਕੇ ਉਕਤ ਔਰਤ ਦੀ ਜਾਨ ਬਚਾਈ ਅਤੇ ਨਹਿਰ ਵਿਚੋਂ ਬਾਹਰ ਕੱਢ ਕੇ ਪੁਲਿਸ ਵਲੋਂ ਸਿਹਤ ਸਬੰਧੀ ਮੱੁਢਲੀਆਂ ਸੇਵਾਵਾਂ ਦਿੱਤੀਆਂ ਗਈਆਂ | ਇੰਸਪੈਕਟਰ ਸਰਬਜੀਤ ਸਿੰਘ ਨੇ ਦੱਸਿਆ ਕਿ ਉਕਤ ਔਰਤ ਦੀ ਪਹਿਚਾਣ ਮਨਜੀਤ ਕੌਰ ਪਤਨੀ ਦਰਸ਼ਨ ਸਿੰਘ ਵਾਸੀ ਹਮੀਦੀ ਦੱਸਿਆ | ਜਿਸ ਨੂੰ ਐਂਬੂਲੈਂਸ ਰਾਹੀ ਇਲਾਜ ਲਈ ਭੇਜਿਆ ਗਿਆ |

Ad Position 22
No active advertisement
ਪਿਛਲੀ ਖ਼ਬਰ ਆਰੀਆਭੱਟਾ ਕਾਲਜ ਵਿਖੇ ਵਿਸ਼ਵ ਪੁਸਤਕ ਦਿਵਸ ਮਨਾਇਆ <br/> ਅਗਲੀ ਖ਼ਬਰ ਰਾਜਿੰਦਰ ਗੁਪਤਾ ਵਰਗੇ ਸਮਾਜ ਸੇਵੀ ਇਨਸਾਨ ਲਈ 'ਗ਼ੱਦਾਰ' ਸ਼ਬਦ ਵਰਤਣਾ ਬੇਹੱਦ ਮੰਦਭਾਗਾ-ਕੈਪਟਨ ਸਿੱਧੂ <br/>
Ad Position 24