09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਵਿਧਾਇਕ ਪੰਡੋਰੀ ਵਲੋਂ ਸਿੱਖਿਆ ਕ੍ਰਾਂਤੀ ਤਹਿਤ ਪਿੰਡ ਗੰਗੋਹਰ ਦੇ ਸਕੂਲ 'ਚ ਨਵੇਂ ਕਲਾਸ ਰੂਮ ਦਾ ਉਦਘਾਟਨ <br/>

Ad Position 21
No active advertisement
ਅਜੀਤ ਡੈਸਕ 28-04-2026
ਮਹਿਲ ਕਲਾਂ, 27 ਅਪ੍ਰੈਲ (ਅਵਤਾਰ ਸਿੰਘ ਅਣਖੀ)-'ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ' ਮੁਹਿੰਮ ਤਹਿਤ ਪਿੰਡ ਗੰਗੋਹਰ ਦੇ ਸਰਕਾਰੀ ਸਕੂਲ ਵਿਖੇ ਅੱਜ 7 ਲੱਖ 51 ਹਜ਼ਾਰ ਰੁਪਏ ਦੀ ਲਾਗਤ ਨਾਲ ਉਸਾਰੇ ਗਏ ਇੱਕ ਨਵੇਂ ਕਲਾਸ ਰੂਮ ਦਾ ਉਦਘਾਟਨ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵੱਲੋਂ ਕੀਤਾ ਗਿਆ | ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਵਿਸ਼ਵ ਪੱਧਰੀ ਬਣਾਉਣ ਅਤੇ ਵਿੱਦਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਪੰਜਾਬ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਲਈ ਇੰਨੇ ਵੱਡੇ ਪੱਧਰ 'ਤੇ ਬਿਨਾਂ ਕਿਸੇ ਭੇਦਭਾਵ ਦੇ ਗਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ | ਮੁੱਖ ਅਧਿਆਪਕ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਜਦੋਂ ਉਨ੍ਹਾਂ ਨੇ ਇੱਥੇ ਆਪਣੀ ਡਿਊਟੀ ਸੰਭਾਲੀ ਸੀ ਤਾਂ ਸਕੂਲ ਦੀ ਇਮਾਰਤ ਅਤੇ ਬੁਨਿਆਦੀ ਢਾਂਚੇ ਦੀ ਹਾਲਤ ਬਹੁਤ ਜ਼ਿਆਦਾ ਖਸਤਾ ਸੀ ਪਰ ਅੱਜ ਪੰਜਾਬ ਸਰਕਾਰ ਅਤੇ ਵਿਸ਼ੇਸ਼ ਤੌਰ 'ਤੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਅਣਥੱਕ ਯਤਨਾਂ ਅਤੇ ਸਹਿਯੋਗ ਸਦਕਾ ਸਕੂਲ ਦੀ ਨੁਹਾਰ ਪੂਰੀ ਤਰ੍ਹਾਂ ਬਦਲ ਚੁੱਕੀ ਹੈ | ਸਕੂਲ ਪ੍ਰਬੰਧਕਾਂ, ਮੋਹਤਬਰਾਂ ਵੱਲੋਂ ਸਕੂਲ ਦੇ ਹੋਰ ਵਿਕਾਸ ਅਤੇ ਰਹਿੰਦੀਆਂ ਕਮੀਆਂ ਨੂੰ ਦੂਰ ਕਰਨ ਲਈ ਕੁੱਝ ਅਹਿਮ ਮੰਗਾਂ ਵਿਧਾਇਕ ਦੇ ਸਾਹਮਣੇ ਰੱਖੀਆਂ ਗਈਆਂ, ਵਿਧਾਇਕ ਪੰਡੋਰੀ ਨੇ ਵਿਸ਼ਵਾਸ ਦਿਵਾਇਆ ਕਿ ਉਹ ਜਲਦ ਹੀ ਪੰਜਾਬ ਸਰਕਾਰ ਪਾਸੋਂ ਇਨ੍ਹਾਂ ਸਾਰੀਆਂ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕਰਵਾਉਣਗੇ | ਇਸ ਮੌਕੇ ਸਰਪੰਚ ਮਨਜੀਤ ਕੌਰ, ਸਲਾਹਕਾਰ ਦਵਿੰਦਰ ਸਿੰਘ ਧਨੋਆ, ਗੁਰਦੀਪ ਸਿੰਘ ਬਾਬਾ, ਪ੍ਰਦੀਪ ਸਿੰਘ ਅਲੀਪੁਰ, ਬਿੰਦਰ ਸਿੰਘ ਖ਼ਾਲਸਾ, ਮਾਸਟਰ ਜਗਰਾਜ ਸਿੰਘ ਭੱਠਲ, ਚੇਅਰਮੈਨ ਲਖਵੀਰ ਸਿੰਘ, ਇੰਦਰਜੀਤ ਸਿੰਘ ਕਾਲਾ, ਪੰਚ ਕੇਵਲ ਸਿੰਘ ਤੋਂ ਇਲਾਵਾ ਵਿਦਿਆਰਥੀ ਅਤੇ ਮਾਪੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਫ਼ੌਜ ਦੀਆਂ ਤਿੰਨੇ ਫੋਰਸਾਂ ਵਿਚ ਭਰਤੀ ਹੋਣ ਸੰਬੰਧੀ ਸੈਮੀਨਾਰ ਲਗਾਇਆ <br/> ਅਗਲੀ ਖ਼ਬਰ ਪਿੰਡ ਕੈਰੇ ਵਿਖੇ ਬੇਅਦਬੀ ਕਾਨੂੰਨ ਦੇ ਬਣਨ ਉਪਰੰਤ ਸ਼ੁਕਰਾਨੇ ਵਜੋਂ ਧਾਰਮਿਕ ਸਮਾਗਮ ਕਰਵਾਇਆ <br/>
Ad Position 24