ਬਰਨਾਲਾ, 27 ਅਪ੍ਰੈਲ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਵਿਦਿਆਰਥੀ ਕੌਂਸਲ ਦੀਆਂ ਚੋਣਾਂ ਕਰਵਾਈਆਂ ਗਈਆਂ | ਜਿਸ ਵਿਚ ਹਾਊਸ ਕੋਆਰਡੀਨੇਟਰਾਂ ਅਤੇ ਡਿਪਟੀ ਹਾਊਸ ਕੋਆਰਡੀਨੇਟਰਾਂ ਦੇ ਨਾਮ ਘੋਸ਼ਿਤ ਕੀਤੇ ਗਏ | ਚੁਣੇ ਹੋਏ ਵਿਦਿਆਰਥੀਆਂ ਨੂੰ ਬੈਜ ਲਗਾ ਕੇ ਸਨਮਾਨ ਕੀਤਾ ਗਿਆ | ਇਸ ਤੋਂ ਬਾਅਦ ਨਵ-ਨਿਯੁਕਤ ਵਿਦਿਆਰਥੀ ਨੇਤਾਵਾਂ ਨੇ ਸਕੂਲ ਦੀ ਸੇਵਾ ਅਨੁਸ਼ਾਸਨ, ਸਮਰਪਣ ਅਤੇ ਨਿਸ਼ਠਾ ਨਾਲ ਕਰਨ ਦੀ ਸਹੁੰ ਚੁਕਾਈ ਗਈ | ਇਸ ਮੌਕੇ ਪਿ੍ੰਸੀਪਲ ਦਲਜੀਤ ਸਿੰਘ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |