10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਵੱਖ-ਵੱਖ ਖੇਤਰਾਂ 'ਚ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਮਈ ਦਿਵਸ 'ਤੇ ਕੀਤਾ ਜਾਵੇਗਾ ਸਨਮਾਨਿਤ-ਗੁਰਪ੍ਰੀਤ ਰੂੜੇਕੇ <br/>

Ad Position 21
No active advertisement
ਅਜੀਤ ਡੈਸਕ 29-04-2026
ਬਰਨਾਲਾ, 28 ਅਪ੍ਰੈਲ (ਅਸ਼ੋਕ ਭਾਰਤੀ)-ਇਕ ਮਈ ਦੇ ਸ਼ਹੀਦਾਂ ਦੀ ਯਾਦ ਵਿਚ ਕਿਰਤੀ ਲੋਕਾਂ ਲਈ ਲਿਖਣ ਵਾਲੀਆਂ ਅਤੇ ਕੰਮ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਸੀ.ਪੀ.ਆਈ ਅਤੇ ਸੀ.ਪੀ.ਆਈ (ਐਮ.ਐਲ) ਲਿਬਰੇਸ਼ਨ ਵਲੋਂ ਸਨਮਾਨਿਤ ਕੀਤਾ ਜਾਵੇਗਾ | ਇਹ ਜਾਣਕਾਰੀ ਸੀ.ਪੀ.ਆਈ. ਦੇ ਜ਼ਿਲ੍ਹਾ ਸਕੱਤਰ ਕਾਮਰੇਡ ਖੁਸੀਆ ਸਿੰਘ ਅਤੇ ਸੀ.ਪੀ.ਆਈ (ਐਮ.ਐਲ) ਲਿਬਰੇਸ਼ਨ ਦੇ ਆਗੂ ਗੁਰਪ੍ਰੀਤ ਸਿੰਘ ਰੂੜੇਕੇ ਨੇ ਦੱਸਿਆ ਕਿ ਇਸ ਵਾਰ ਸ਼ਿਕਾਗੋ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਦੁੱਖ ਪ੍ਰਗਟ ਕੀਤਾ ਕਿ 21ਵੀਂ ਸਦੀ ਦੇ ਬੀਤਣ ਦੇ ਬਾਵਜੂਦ ਵੀ ਭਾਰਤ ਵਿਚ ਕਰੋੜਾਂ ਮਜ਼ਦੂਰਾਂ ਦੀ ਜ਼ਿੰਦਗੀ ਖ਼ਤਰਿਆਂ ਵਿਚ ਘਿਰੀ ਹੋਈ ਹੈ | ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰਾਂ ਕਿਰਤੀ ਮਜ਼ਦੂਰਾਂ ਦੇ ਹੱਕਾਂ ਵਿਚ ਕੋਈ ਕਾਨੂੰਨ ਬਣਾਉਣ ਦੀ ਬਜਾਏ ਉਨ੍ਹਾਂ ਦੇ ਜਮਹੂਰੀ ਹੱਕਾਂ ਨੂੰ ਕੁਚਲਣ ਲਈ ਸੰਵਿਧਾਨ ਵਿਚ ਦਿਨੋਂ ਦਿਨ ਸੋਧਾਂ ਕਰੀ ਜਾ ਰਹੀ ਹੈ ਜਿਵੇਂ ਕਿ ਮਨਰੇਗਾ ਕਾਨੂੰਨ ਨੂੰ ਜੀ ਰਾਮ ਦਾ ਨਾਮ ਦੇ ਕੇ ਕਾਨੂੰਨ ਦਾ ਭੋਗ ਪਾ ਦਿੱਤਾ ਗਿਆ ਹੈ | ਚਾਰ ਲੇਬਰ ਕੋਡ ਬਣਾ ਕੇ ਸੰਵਿਧਾਨ ਵਿਚੋਂ 44 ਲੇਬਰ ਕੋਡ ਖ਼ਤਮ ਕੀਤੇ ਗਏ ਹਨ | ਕਾਮਰੇਡ ਖੁਸ਼ੀਆ ਸਿੰਘ ਅਤੇ ਕਾਮਰੇਡ ਗੁਰਪ੍ਰੀਤ ਸਿੰਘ ਰੂੜੇਕੇ ਨੇ ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ ਸਮੂਹ ਮਜ਼ਦੂਰ ਅਤੇ ਕਿਸਾਨ ਅਤੇ ਮੁਲਾਜ਼ਮ, ਨੌਜਵਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਇਕ ਮਈ ਨੂੰ ਬਰਨਾਲਾ ਵਿਖੇ ਗੋਬਿੰਦ ਬਾਂਸਲ ਧਰਮਸ਼ਾਲਾ ਵਿਚ ਹੋਣ ਵਾਲੇ ਸਮਾਗਮ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ |

Ad Position 22
No active advertisement
ਪਿਛਲੀ ਖ਼ਬਰ ਟਰਾਈਡੈਂਟ ਫ਼ੈਕਟਰੀ ਦੇ ਪਲਾਂਟ 'ਚ ਮਿਲਿਆ ਡਰੋਨ <br/> ਅਗਲੀ ਖ਼ਬਰ ਨਾਭਾ ਨੇੜੇ ਨੌਜਵਾਨ ਦਾ ਕਤਲ
Ad Position 24