10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਨਸ਼ਿਆਂ ਦੀ ਬਿਮਾਰੀ ਨੂੰ ਜੜ੍ਹ ਤੋਂ ਪੁੱਟਣ ਲਈ ਗੁਮਰਾਹ ਹੋਏ ਨੌਜਵਾਨਾਂ ਨੂੰ ਜਾਗਰੂਕ ਕਰਨ ਦੀ ਲੋੜ-ਐਸ.ਪੀ. <br/>

Ad Position 21
No active advertisement
ਅਜੀਤ ਡੈਸਕ 29-04-2026
ਤਪਾ ਮੰਡੀ, 28 ਅਪ੍ਰੈਲ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸੂਬਾ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੀ ਅਗਵਾਈ ਹੇਠ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਵਿੱਢੀ ਮੁਹਿੰਮ ਨੂੰ 100 ਫ਼ੀਸਦੀ ਮੁਕੰਮਲ ਕਰਨ ਲਈ ਆਮ ਲੋਕਾਂ ਦੀ ਮਦਦ ਨਾਲ ਤਸਕਰਾਂ ਖ਼ਿਲਾਫ਼ ਵਿਆਪਕ ਪੱਧਰ 'ਤੇ ਕਾਰਵਾਈ ਕੀਤੀ ਜਾ ਰਹੀ ਹੈ | ਜਿਸ ਤਹਿਤ ਆਪ੍ਰੇਸ਼ਨ ਕਾਸੋ ਤਹਿਤ ਐਸ.ਪੀ. (ਡੀ) ਅਸ਼ੋਕ ਸ਼ਰਮਾ ਦੀ ਅਗਵਾਈ ਹੇਠ ਤਪਾ ਪੁਲਿਸ ਨੇ ਇਲਾਕੇ 'ਚ ਸਰਚ ਅਭਿਆਨ ਚਲਾਇਆ | ਇਸ ਸਰਚ ਆਪ੍ਰੇਸ਼ਨ ਦੌਰਾਨ ਡੀ.ਐਸ.ਪੀ. ਤਪਾ ਜਸਕਰਨ ਸਿੰਘ ਬਰਾੜ, ਥਾਣਾ ਮੁਖੀ ਮੈਡਮ ਨਵਦੀਪ ਕੌਰ ਚਾਹਲ ਅਤੇ ਸਿਟੀ ਇੰਚਾਰਜ ਬਲਜੀਤ ਸਿੰਘ ਢਿੱਲੋਂ ਪੁਲਿਸ ਪਾਰਟੀ ਸਮੇਤ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਐਸ.ਪੀ. (ਡੀ) ਅਸ਼ੋਕ ਸ਼ਰਮਾ ਨੇ ਕਿਹਾ ਕਿ ਨਸ਼ਿਆਂ ਦੀ ਬਿਮਾਰੀ ਨੂੰ ਜੜ੍ਹ ਤੋਂ ਪੁੱਟਣ ਲਈ ਇਹ ਜ਼ਰੂਰੀ ਹੈ ਕਿ ਅਸੀਂ ਸਭ ਤੋਂ ਪਹਿਲਾਂ ਆਪਣੇ ਗੁੰਮਰਾਹ ਹੋਏ ਨੌਜਵਾਨਾਂ ਨੂੰ ਜਾਗਰੂਕ ਕਰੀਏ | ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਵਿੱਢੀ ਗਈ ਮੁਹਿੰਮ ਵਿਚ ਸਾਨੂੰ ਸਾਰਿਆਂ ਯੋਗਦਾਨ ਪਾਉਣਾ ਚਾਹੀਦਾ ਹੈ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਕਰ ਕੇ ਨੌਜਵਾਨੀ ਨੂੰ ਬਚਾਇਆ ਜਾ ਸਕੇ | ਇਸ ਮੌਕੇ ਉਨ੍ਹਾਂ ਨਸ਼ਾ ਤਸਕਰਾਂ ਨੂੰ ਸਖ਼ਤ ਤਾੜਨਾ ਕਰਦਿਆਂ ਕਿਹਾ ਕਿ ਜੇਕਰ ਕੋਈ ਵੀ ਨਸ਼ਾ ਤਸਕਰ ਨਸ਼ਾ ਕਰਦਾ ਜਾਂ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ | ਉਨ੍ਹਾਂ ਸਮੂਹ ਪੁਲਿਸ ਮੁਲਾਜ਼ਮਾਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਬਖ਼ਸ਼ਿਆ ਨਾ ਜਾਵੇ | ਪੁਲਿਸ ਵਲੋਂ ਇਹ ਮੁਹਿੰਮ ਭਵਿੱਖ ਵਿਚ ਵੀ ਜਾਰੀ ਰਹੇਗੀ | ਇਸ ਮੌਕੇ ਸਹਾਇਕ ਥਾਣੇਦਾਰ ਹਰਵਿੰਦਰਪਾਲ ਸਿੰਘ, ਸਹਾਇਕ ਥਾਣੇਦਾਰ ਗੁਰਪਿਆਰ ਸਿੰਘ, ਸਹਾਇਕ ਥਾਣੇਦਾਰ ਸਤਨਾਮ ਸਿੰਘ ਰੀਡਰ ਡੀ.ਐਸ.ਪੀ ਤਪਾ ਆਦਿ ਵੱਡੀ ਗਿਣਤੀ 'ਚ ਪੁਲਿਸ ਮੁਲਾਜ਼ਮ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਕਣਕ ਦਾ ਨਾੜ ਸਾੜਨ ਦੇ ਮਾਮਲੇ ਵਿਚ ਕਿਸਾਨ ਉੱਪਰ ਕੇਸ ਅਤੇ ਜੁਰਮਾਨਾ <br/> ਅਗਲੀ ਖ਼ਬਰ ਕਣਕ ਦੇ ਨਾੜ ਦੀਆਂ ਗੱਠਾਂ ਬਾਲਣ ਦੇ ਰੂਪ ਵਿਚ ਫੂਕੇ ਜਾਣ ਦਾ ਵਿਰੋਧ <br/>
Ad Position 24