10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਕਾਸੋ ਆਪ੍ਰੇਸ਼ਨ ਤਹਿਤ ਬਰਨਾਲਾ ਪੁਲਿਸ ਵਲੋਂ ਸੈਂਸੀ ਬਸਤੀ ਵਿਖੇ ਚੈਕਿੰਗ, ਕਈ ਸ਼ੱਕੀ ਰਾਊਾਡਅਪ <br/>

Ad Position 21
No active advertisement
ਅਜੀਤ ਡੈਸਕ 29-04-2026
ਬਰਨਾਲਾ, 28 ਅਪ੍ਰੈਲ (ਨਰਿੰਦਰ ਅਰੋੜਾ)-ਪੰਜਾਬ ਸਰਕਾਰ ਵਲੋਂ ਚਲਾਈ ਗਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਬਰਨਾਲਾ ਪੁਲਿਸ ਨੇ ਅੱਜ ਸਵੇਰੇ ਬੱਸ ਸਟੈਂਡ ਦੀ ਬੈਕ ਸਾਈਡ 'ਤੇ ਸਥਿਤ ਸੈਂਸੀ ਬਸਤੀ ਵਿਖੇ ਕਾਸੋ ਆਪਰੇਸ਼ਨ ਚਲਾਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਪੀ (ਐਚ) ਸੋਹਨ ਲਾਲ ਵਰਮਾ ਨੇ ਦੱਸਿਆ ਕਿ ਡੀ.ਜੀ.ਪੀ ਪੰਜਾਬ ਅਤੇ ਐਸ.ਐਸ.ਪੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਇਹ ਚੈਕਿੰਗ ਕੀਤੀ ਗਈ | ਇਸ ਦੌਰਾਨ 5-6 ਸ਼ੱਕੀ ਵਿਅਕਤੀਆਂ ਨੂੰ ਰਾਊਾਡਅੱਪ ਕੀਤਾ ਗਿਆ ਹੈ, ਜਿਨ੍ਹਾਂ ਤੋਂ ਪੁੱਛਗਿੱਛ ਬਾਅਦ ਬਰਾਮਦਗੀ ਹੋਣ ਦੀ ਸੰਭਾਵਨਾ ਹੈ | ਐਸ.ਪੀ. ਵਰਮਾ ਨੇ ਕਿਹਾ ਕਿ ਵਾਰ-ਵਾਰ ਚੈਕਿੰਗ ਦਾ ਮੁੱਖ ਉਦੇਸ਼ ਨਸ਼ਾ ਮੁਕਤ ਪੰਜਾਬ ਬਣਾਉਣਾ ਹੈ | ਬਰਨਾਲਾ ਵਿਚ ਕਈ ਥਾਵਾਂ 'ਤੇ ਨਸ਼ਾ ਵਿਕਣ ਦੇ ਸਵਾਲ 'ਤੇ ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਲਗਾਤਾਰ ਪੈਟਰੋਲਿੰਗ ਕਰ ਕੇ ਇਸ 'ਤੇ ਠੱਲ੍ਹ ਪਾਉਣ ਦੇ ਯਤਨ ਕੀਤੇ ਜਾ ਰਹੇ ਹਨ | ਪੰਜਾਬ ਵਿਚ ਲਗਾਤਾਰ ਮਿਲ ਰਹੀਆਂ ਬੰਬ ਧਮਾਕਿਆਂ ਦੀਆਂ ਧਮਕੀਆਂ ਅਤੇ ਸ਼ੰਭੂ ਬਾਰਡਰ ਨੇੜੇ ਰੇਲਵੇ ਟਰੈਕ 'ਤੇ ਹੋਏ ਬੰਬ ਧਮਾਕੇ ਬਾਰੇ ਉਨ੍ਹਾਂ ਕਿਹਾ ਕਿ ਪੁਲਿਸ ਮੁਲਾਜ਼ਮਾਂ ਵਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ, ਹੋਟਲਾਂ ਵਰਗੀਆਂ ਜਨਤਕ ਥਾਵਾਂ 'ਤੇ ਚੈਕਿੰਗ ਜਾਰੀ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਘਬਰਾਉਣ ਦੀ ਲੋੜ ਨਹੀਂ ਹੈ, ਉਨ੍ਹਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਪੁਲਿਸ ਦੀ ਹੈ | ਇਸ ਮੌਕੇ ਡੀ.ਐਸ.ਪੀ ਸਿਟੀ ਬਰਨਾਲਾ ਸਤਬੀਰ ਸਿੰਘ ਬੈਂਸ, ਡੀ.ਐਸ.ਪੀ ਰਜਿੰਦਰ ਪਾਲ ਸਿੰਘ, ਡੀ.ਐਸ.ਪੀ ਕਮਲਜੀਤ ਸਿੰਘ, ਐਸ.ਐਚ.ਓ ਸਿਟੀ ਬਰਨਾਲਾ ਲਖਵਿੰਦਰ ਸਿੰਘ, ਐਸ.ਐਚ.ਓ ਥਾਣਾ ਸਦਰ ਜਗਜੀਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਚੈੱਕ ਬਾਊਾਸ ਦੇ ਮਾਮਲੇ 'ਚੋਂ ਅÏਰਤ ਬਰੀ <br/> ਅਗਲੀ ਖ਼ਬਰ ਕਣਕ ਦਾ ਨਾੜ ਸਾੜਨ ਦੇ ਮਾਮਲੇ ਵਿਚ ਕਿਸਾਨ ਉੱਪਰ ਕੇਸ ਅਤੇ ਜੁਰਮਾਨਾ <br/>
Ad Position 24