10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਮਹਿਲ ਕਲਾਂ 'ਚ ਕੌਮਾਂਤਰੀ ਮਜ਼ਦੂਰ ਦਿਵਸ ਨੂੰ ਸਮਰਪਿਤ ਹੋਵੇਗੀ ਵਿਸ਼ਾਲ ਰੈਲੀ-ਹਰਜੀਤ ਖ਼ਿਆਲੀ <br/>

Ad Position 21
No active advertisement
ਕੌਮਾਂਤਰੀ ਮਜ਼ਦੂਰ ਦਿਵਸ ਦੇ ਇਤਿਹਾਸ ਬਾਰੇ ਜਾਗਰੂਕ ਕਰਦੇ ਹੋਏ ਆਗੂ ਹਰਜੀਤ ਸਿੰਘ ਖ਼ਿਆਲੀ | ਤਸਵੀਰ : ਅਵਤਾਰ ਸਿੰਘ ਅਣਖੀ <br/> 29-04-2026
ਮਹਿਲ ਕਲਾਂ, 28 ਅਪ੍ਰੈਲ (ਅਵਤਾਰ ਸਿੰਘ ਅਣਖੀ)-ਭਾਈ ਲਾਲੋ ਪੰਜਾਬੀ ਮੰਚ, ਦਲਿਤ ਮਜ਼ਦੂਰ ਮੁਕਤੀ ਮੋਰਚਾ ਅਤੇ ਲਾਲ ਝੰਡਾ ਮਨਰੇਗਾ ਵਰਕਰ ਯੂਨੀਅਨ ਵਲੋਂ ਕਸਬਾ ਮਹਿਲ ਕਲਾਂ ਵਿਖੇ 1 ਮਈ ਨੂੰ ਮਜ਼ਦੂਰ ਦਿਵਸ ਨੂੰ ਸਮਰਪਿਤ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ | ਇਹ ਜਾਣਕਾਰੀ ਭਾਈ ਲਾਲੋ ਪੰਜਾਬੀ ਮੰਚ ਦੇ ਕਨਵੀਨਰ ਹਰਜੀਤ ਸਿੰਘ ਖ਼ਿਆਲੀ ਨੇ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਦਿੱਤੀ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਜਥੇਬੰਦੀਆਂ ਵਲੋਂ ਵੱਖ-ਵੱਖ ਪਿੰਡ ਹਮੀਦੀ, ਗੁਰਮ, ਗੁੰਮਟੀ, ਠੁੱਲੀਵਾਲ, ਮਾਂਗੇਵਾਲ ਦੀਆਂ ਦਾਣਾ ਮੰਡੀਆਂ 'ਚ ਮਜ਼ਦੂਰਾਂ, ਕਿਸਾਨਾਂ ਨਾਲ ਮੀਟਿੰਗਾਂ ਕਰ ਕੇ ਕੌਮਾਂਤਰੀ ਮਜ਼ਦੂਰ ਦਿਵਸ ਦੇ ਕੁਰਬਾਨੀਆਂ ਭਰੇ ਇਤਿਹਾਸ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ | ਇਸ ਮੌਕੇ ਆਗੂ ਖ਼ਿਆਲੀ ਨੇ ਕਿਹਾ ਕਿ ਇਹ ਦਿਨ ਮਜ਼ਦੂਰਾਂ ਨੂੰ ਉਨ੍ਹਾਂ ਦੇ ਅਧਿਕਾਰਾਂ, 8 ਘੰਟੇ ਕੰਮ ਅਤੇ ਕਿਰਤ ਦੀ ਮਹੱਤਤਾ ਬਾਰੇ ਜਾਗਰੂਕ ਕਰਦਾ ਹੈ ਅਤੇ ਸਮਾਜਿਕ-ਆਰਥਿਕ ਵਿਕਾਸ 'ਚ ਉਨ੍ਹਾਂ ਦੇ ਯੋਗਦਾਨ ਨੂੰ ਸਨਮਾਨ ਦਿੰਦਾ ਹੈ | ਪਰ ਕੇਂਦਰ ਸਰਕਾਰ ਵਲੋਂ ਨਵੇਂ ਕਿਰਤ ਕੋਡ ਲਾਗੂ ਕਰ ਕੇ ਕੰਮ ਦੇ ਘੰਟੇ 8 ਤੋਂ ਵਧਾ ਕੇ 12 ਘੰਟੇ ਕਰ ਦਿੱਤੇ ਹਨ | ਇਸ ਤੋਂ ਇਲਾਵਾ ਵੱਧ ਰਹੀ ਮਹਿੰਗਾਈ, ਬੇਰੁਜ਼ਗਾਰੀ ਨੇ ਮਜ਼ਦੂਰਾਂ ਦਾ ਕਚੂਮਰ ਕੱਢ ਕੇ ਰੱਖ ਦਿੱਤਾ ਹੈ | ਇਸ ਕਰ ਕੇ ਕਿਰਤੀ ਲੋਕਾਂ ਨੂੰ ਆਪਣੇ ਹੱਕਾਂ ਦੀ ਲੜਾਈ ਨੂੰ ਅੱਗੇ ਲੈ ਕੇ ਜਾਣ ਲਈ ਆਪਣੀ ਜਥੇਬੰਦਕ ਸ਼ਕਤੀ ਨੂੰ ਮਜ਼ਬੂਤ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ | ਉਨ੍ਹਾਂ ਹਲਕੇ ਦੇ ਸਮੂਹ ਮਿਹਨਤਕਸ਼ ਮਜ਼ਦੂਰਾਂ, ਕਿਸਾਨ, ਮੁਲਾਜ਼ਮ ਵਰਗ ਨੂੰ ਇਕ ਮਈ ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਪਰਿਵਾਰਾਂ ਸਮੇਤ ਇਤਿਹਾਸਕ ਗੁਰਦੁਆਰਾ ਸਾਹਿਬ ਛੇਵੀਂ ਪਾਤਸ਼ਾਹੀ ਮਹਿਲ ਕਲਾਂ ਵਿਖੇ ਵੱਡੀ ਗਿਣਤੀ 'ਚ ਪਹੁੰਚਣ ਦੀ ਅਪੀਲ ਕੀਤੀ ਹੈ | ਇਸ ਮੌਕੇ ਵੱਖ-ਵੱਖ ਉੱਘੇ ਆਗੂ ਵਿਸ਼ੇਸ਼ ਤੌਰ 'ਤੇ ਸੰਬੋਧਨ ਕਰਨਗੇ | ਇਸ ਸਮੇਂ ਅੰਮਿ੍ਤਪਾਲ ਸਿੰਘ, ਬਿੱਟੂ ਸਿੰਘ, ਭੋਲਾ ਸਿੰਘ, ਕੁਲਦੀਪ ਸਿੰਘ, ਸੰਦੀਪ ਸਿੰਘ ਅਤੇ ਬਲਵੀਰ ਸਿੰਘ ਆਦਿ ਨੇ ਮਹਿਲ ਕਲਾਂ ਵਿਖੇ ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਵੱਡੀ ਗਿਣਤੀ ਨਾਲ ਸ਼ਮੂਲੀਅਤ ਕਰਨ ਦਾ ਵਿਸ਼ਵਾਸ ਦੁਆਇਆ |

Ad Position 22
No active advertisement
ਪਿਛਲੀ ਖ਼ਬਰ ਪ੍ਰਸਿੱਧ ਭਜਨ ਗਾਇਕਾ ਰਜਨੀ ਧੀਮਾਨ ਨੇ ਸ਼ਰਧਾਲੂਆਂ ਨੂੰ ਬਾਬਾ ਸ਼ਿਆਮ ਦੇ ਭਜਨਾਂ 'ਤੇ ਨੱਚਣ ਲਈ ਕੀਤਾ ਮਜਬੂਰ <br/> ਅਗਲੀ ਖ਼ਬਰ ਮਨਰੇਗਾ ਮੁਲਾਜ਼ਮਾਂ ਨੂੰ ਨਹੀਂ ਮਿਲੀ 4 ਮਹੀਨਿਆਂ ਤੋਂ ਤਨਖ਼ਾਹ <br/>
Ad Position 24