ਧਨੌਲਾ, 28 ਅਪ੍ਰੈਲ (ਜਤਿੰਦਰ ਸਿੰਘ ਧਨੌਲਾ)-ਗਰੀਨ ਫ਼ੀਲਡ ਕਾਨਵੈਂਟ ਸਕੂਲ ਦਾਨਗੜ੍ਹ ਵਿਖੇ ਜਲ ਪੰਦ੍ਹਰਵਾੜਾ ਮਨਾਇਆ ਗਿਆ | ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਪਾਣੀ ਦੀ ਸੰਭਾਲ ਬਾਰੇ ਜਾਗਰੂਕਤਾ ਫੈਲਾਉਣਾ ਹੈ | ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਪਾਣੀ ਬਚਾਉਣ ਦਾ ਸੰਕਲਪ ਲਿਆ | ਇਸ ਮੌਕੇ ਵਿਦਿਆਰਥੀਆਂ ਦੇ ਪੇਂਟਿੰਗ, ਲੇਖ, ਸਲੋਗਨ ਅਤੇ ਡਿਬੇਟ ਮੁਕਾਬਲੇ ਕਰਵਾਏ ਗਏ | ਸੰਸਥਾ ਦੇ ਚੇਅਰਮੈਨ ਸੁਖਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਪਾਣੀ ਜੀਵਨ ਲਈ ਬਹੁਤ ਹੀ ਅਣਮੁੱਲੀ ਚੀਜ਼ ਹੈ ਅਤੇ ਇਸ ਦੀ ਸੰਭਾਲ ਕਰਨਾ ਹਰ ਇਕ ਦਾ ਫ਼ਰਜ਼ ਹੈ | ਇਸ ਤੋਂ ਬਿਨਾਂ ਕਿਸੇ ਵੀ ਪ੍ਰਾਣੀ ਦਾ ਰਹਿਣਾ ਸੰਭਵ ਨਹੀਂ ਹੈ | ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਪ੍ਰੀਤ ਕਮਲ ਸ਼ਰਮਾ, ਡਾ: ਮਨਪ੍ਰੀਤ ਕੌਰ, ਵਾਈਸ ਪਿ੍ੰਸੀਪਲ ਜਸਵੀਰ ਕੌਰ, ਇੰਚਾਰਜ ਅਜਿੰਦਰਪਾਲ ਟਿਵਾਣਾ, ਕੋਆਰਡੀਨੇਟਰ ਅਮਨਪ੍ਰੀਤ ਤੇ ਮੀਡੀਆ ਇੰਚਾਰਜ ਸੁਖਰਾਜ ਚਹਿਲ ਆਦਿ ਹਾਜ਼ਰ ਸਨ |