10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਮੁੱਖ ਇੰਜੀਨੀਅਰ ਪੰਜਾਬ ਰਾਜ ਬਿਜਲੀ ਬੋਰਡ ਨੂੰ ਸੌਂਪਿਆ ਮੰਗ-ਪੱਤਰ ਦਿੱਤਾ <br/>

Ad Position 21
No active advertisement
ਮੁੱਖ ਇੰਜੀਨੀਅਰ ਪੰਜਾਬ ਰਾਜ ਬਿਜਲੀ ਬੋਰਡ ਬਰਨਾਲਾ ਨੂੰ ਮੰਗ-ਪੱਤਰ ਦਿੰਦੇ ਹੋਏ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਅਤੇ ਹੋਰ ਆਗੂ | ਅਜੀਤ ਤਸਵੀਰ <br/> 29-04-2026
ਬਰਨਾਲਾ, 28 ਅਪ੍ਰੈਲ (ਅਸ਼ੋਕ ਭਾਰਤੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਬਰਨਾਲਾ ਵਲੋਂ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਦੀ ਅਗਵਾਈ ਵਿਚ ਮੁੱਖ ਇੰਜੀਨੀਅਰ ਪੰਜਾਬ ਰਾਜ ਬਿਜਲੀ ਬੋਰਡ ਬਰਨਾਲਾ ਨੂੰ ਮੰਗ-ਪੱਤਰ ਦਿੱਤਾ ਗਿਆ | ਇਸ ਮੌਕੇ ਜਗਸੀਰ ਸਿੰਘ ਛੀਨੀਵਾਲ ਨੇ ਕਿਹਾ ਕਿ ਪੇਂਡੂ ਖੇਤਰਾਂ 'ਚ ਬਿਜਲੀ ਦੇ ਲੱਗਣ ਵਾਲੇ ਕੱਟਾਂ ਨੂੰ ਤੁਰੰਤ ਰੋਕਿਆ ਜਾਵੇ ਅਤੇ ਪੇਂਡੂ ਖੇਤਰਾਂ ਨੂੰ ਵੀ ਲਗਾਤਾਰ 24 ਘੰਟੇ ਬਿਜਲੀ ਸਪਲਾਈ ਨਿਰਵਿਘਨ ਯਕੀਨੀ ਬਣਾਈ ਜਾਵੇ, ਬਿਜਲੀ ਦੀ ਨਿਰਵਿਘਨ ਸਪਲਾਈ ਚਾਲੂ ਰੱਖਣ ਲਈ ਵਾਧੂ ਬਿਜਲੀ ਦਾ ਪ੍ਰਬੰਧ ਕੀਤਾ ਜਾਵੇ, ਸਬਜ਼ੀਆਂ, ਹਰਾ ਚਾਰਾ ਅਤੇ ਸਾਉਣੀ ਦੀਆਂ ਹੋਰ ਬੀਜੀਆਂ ਜਾਣ ਵਾਲੀਆਂ ਫ਼ਸਲਾਂ ਲਈ ਖੇਤੀ ਮੋਟਰਾਂ ਚਲਾਉਣ ਵਾਸਤੇ ਰੋਜ਼ਾਨਾ ਦਿਨ ਸਮੇਂ ਲਗਾਤਾਰ 8 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ, ਬਿਜਲੀ ਸਪਲਾਈ ਦੌਰਾਨ ਕਿਸੇ ਵੀ ਕਿਸਮ ਦਾ ਨੁਕਸ ਪੈਣ ਦੀ ਸੂਰਤ ਵਿਚ ਤੁਰੰਤ ਮੁਰੰਮਤ ਕਰਵਾ ਕੇ ਬਿਜਲੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇ | ਉਨ੍ਹਾਂ ਕਿਹਾ ਕਿ ਝੋਨੇ ਦੀ ਲਵਾਈ ਸਬੰਧੀ ਨਿਸ਼ਚਿਤ ਤਰੀਕ ਦਾ ਐਲਾਨ ਕੀਤਾ ਜਾਵੇ ਤਾਂ ਜੋ ਕਿਸਾਨ ਆਪਣੀ ਤਿਆਰੀ ਕਰ ਸਕਣ | ਇਸ ਮੌਕੇ ਸੂਬਾ ਆਗੂ ਗੁਰਨਾਮ ਸਿੰਘ ਠੀਕਰੀਵਾਲ, ਬਲਦੇਵ ਸਿੰਘ ਬਿੱਟੂ ਝਲੂਰ, ਜਸਵਿੰਦਰ ਸਿੰਘ ਸੰਗਰੂਰ, ਰਾਜਿੰਦਰ ਸਿੰਘ ਦਰਾਕਾ, ਪਰਮਜੀਤ ਮਹਿਲ ਕਲਾਂ, ਬਗਰ ਸਿੰਘ, ਊਧਮ ਸਿੰਘ ਜੋਧਪੁਰ, ਜਸਵਿੰਦਰ ਸਿੰਘ ਮੰਡੇਰ, ਰੁਪਿੰਦਰ ਸਿੰਘ ਟੱਲੇਵਾਲ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਾਈ.ਐਸ. ਜੈਨਨੈਕਸਟ ਸਕੂਲ ਵਿਖੇ 'ਹੈਲਥ ਐਂਡ ਹਾਈਜੀਨ ਮਹੀਨਾ' ਦੀ ਸ਼ੁਰੂਆਤ <br/> ਅਗਲੀ ਖ਼ਬਰ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਖੇ ਐੱਨ.ਸੀ.ਸੀ. ਦੇ ਨਵੇਂ ਅਕਾਦਮਿਕ ਸੈਸ਼ਨ ਲਈ ਕੈਡਿਟਾਂ ਦੀ ਚੋਣ ਪ੍ਰਕਿਰਿਆ ਸ਼ੁਰੂ ਕ...
Ad Position 24